26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਲਜਿੰਦਰ ਸਿੰਘ ਬੱਬੂ ਆਹੂਜਾ ਨੇ ਨਗਰ ਕੌਂਸਲ ਫ਼ਰੀਦਕੋਟ ਦੇ ਪ੍ਰਧਾਨ ਵਜੋਂ ਸੰਭਾਲੀ ਜ਼ਿੰਮੇਵਾਰੀ

ਫ਼ਰੀਦਕੋਟ, 25 ਅਗਸਤ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਫ਼ਰੀਦਕੋਟ ਦੇ ਨਵੇਂ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਆਹੂਜਾ ਨੂੰ ਅੱਜ ਪ੍ਰਧਾਨਗੀ ਦੀ ਕੁਰਸੀ ’ਤੇ ਬਿਠਾ ਕੇ ਉਨ੍ਹਾਂ ਨੂੰ ਸ਼ਹਿਰ ਦੀ ਸੇਵਾ ਦੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਚੇਅਰਮੈਨ ਗਗਨਦੀਪ ਧਾਲੀਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਬਲਾਕ ਸੰਮਤੀ ਚੇਅਰਮੈਨ ਸਰਬਜੀਤ ਸਿੰਘ ਸਮੇਤ ਨਗਰ ਕੌਂਸਲ ਦੇ ਕੌਂਸਲਰ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 26-08-2026
ਫ਼ਰੀਦਕੋਟ, 25 ਅਗਸਤ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਫ਼ਰੀਦਕੋਟ ਦੇ ਨਵੇਂ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਆਹੂਜਾ ਨੂੰ ਅੱਜ ਪ੍ਰਧਾਨਗੀ ਦੀ ਕੁਰਸੀ ’ਤੇ ਬਿਠਾ ਕੇ ਉਨ੍ਹਾਂ ਨੂੰ ਸ਼ਹਿਰ ਦੀ ਸੇਵਾ ਦੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਚੇਅਰਮੈਨ ਗਗਨਦੀਪ ਧਾਲੀਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਬਲਾਕ ਸੰਮਤੀ ਚੇਅਰਮੈਨ ਸਰਬਜੀਤ ਸਿੰਘ ਸਮੇਤ ਨਗਰ ਕੌਂਸਲ ਦੇ ਕੌਂਸਲਰ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬਲਜਿੰਦਰ ਸਿੰਘ ਆਹੂਜਾ ਨੂੰ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਪਵਿੱਤਰ ਧਰਤੀ ਦੀ ਸੇਵਾ ਦੀ ਜ਼ਿੰਮੇਵਾਰੀ ਮਿਲਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ, ਸਿੱਖਿਆ, ਰੁਜ਼ਗਾਰ, ਖੇਡਾਂ, ਸਿਹਤ ਸੇਵਾਵਾਂ ਅਤੇ ਲੋਕ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਜਣ ਦੇ ਟੀਚੇ ਨੂੰ ਲੈ ਕੇ ਪੂਰੀ ਇਮਾਨਦਾਰੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਰਜਾਂ ਨੂੰ ਵਾਰਡ ਜਾਂ ਪਾਰਟੀਬਾਜ਼ੀ ਦੀਆਂ ਹੱਦਾਂ ਵਿਚ ਨਹੀਂ ਦੇਖਦੀ, ਸਗੋਂ ਪੂਰੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੀ ਮੁੱਖ ਟੀਚਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਬਲਜਿੰਦਰ ਸਿੰਘ ਆਹੂਜਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਸਮੂਹ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਹਰ ਗਲੀ, ਹਰ ਵਾਰਡ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਨਵੇਂ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਆਹੂਜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਸਮੂਹ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਸ਼ਹਿਰ ਦੇ ਵਿਕਾਸ ਲਈ ਸਾਰੇ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਬੱਬੂ ਆਹੂਜਾ ਨੇ ਕਿਹਾ ਕਿ ਸ਼ਹਿਰ ਵਿਚ ਜਿਹੜੇ ਵਿਕਾਸ ਕਾਰਜ ਪਿਛਲੇ ਸਮੇਂ ਦੌਰਾਨ ਰਹਿ ਗਏ ਹਨ, ਉਨ੍ਹਾਂ ਨੂੰ ਵੀ ਜਲਦ ਸ਼ੁਰੂ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਵਲੋਂ ਫ਼ਰੀਦਕੋਟ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨਵੇਂ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਆਹੂਜਾ ਨੂੰ ਸਮੂਹ ਆਗੂਆਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਸਮਾਗਮ ਭਲਕੇ ਅਗਲੀ ਖ਼ਬਰ ਤੇਜ਼ ਰਫ਼ਤਾਰ ਸਕਾਰਪੀਓ ਨੇ ਮੋਟਰਸਾਈਕਲ ਸਵਾਰ ਦੋ ਮਜ਼ਦੂਰਾਂ ਨੂੰ ਮਾਰੀ ਟੱਕਰ, ਇਕ ਦੀ ਮੌਤ
Ad Position 24