26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਸਮਾਗਮ ਭਲਕੇ

ਫ਼ਰੀਦਕੋਟ, 25 ਅਗਸਤ (ਜਸਵੰਤ ਸਿੰਘ ਪੁਰਬਾ)-ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਹਰ ਸਾਲ ‘ਰਾਸ਼ਟਰੀ ਖੇਡ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਸੇ ਤਹਿਤ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 27 ਅਗਸਤ 2026 ਨੂੰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ‘ਵਿਕਸਿਤ ਭਾਰਤ ਯੁਵਾ ਕਨੈਕਟ—ਸਪੋਰਟਸ ਐਡੀਸ਼ਨ’ ਸਮਾਗਮ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-08-2026
ਫ਼ਰੀਦਕੋਟ, 25 ਅਗਸਤ (ਜਸਵੰਤ ਸਿੰਘ ਪੁਰਬਾ)-ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਹਰ ਸਾਲ ‘ਰਾਸ਼ਟਰੀ ਖੇਡ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਸੇ ਤਹਿਤ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 27 ਅਗਸਤ 2026 ਨੂੰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ‘ਵਿਕਸਿਤ ਭਾਰਤ ਯੁਵਾ ਕਨੈਕਟ—ਸਪੋਰਟਸ ਐਡੀਸ਼ਨ’ ਸਮਾਗਮ ਕਰਵਾਇਆ ਜਾ ਰਿਹਾ ਹੈ। ਮੇਰਾ ਯੁਵਾ ਭਾਰਤ ਦੀ ਜ਼ਿਲ੍ਹਾ ਯੁਵਾ ਅਫ਼ਸਰ ਵੀਰਦੀਪ ਕੌਰ ਸੰਧੂ ਅਤੇ ਲੇਖਾ ਤੇ ਪ੍ਰੋਗਰਾਮ ਸੁਪਰਵਾਈਜ਼ਰ ਅਫ਼ਸਰ ਫ਼ਰੀਦਕੋਟ ਮਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸਮਾਗਮ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ, ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ, ਮੇਰਾ ਯੁਵਾ ਭਾਰਤ ਦੀ ਜ਼ਿਲ੍ਹਾ ਯੁਵਾ ਅਫ਼ਸਰ ਵੀਰਦੀਪ ਕੌਰ ਸੰਧੂ ਅਤੇ ਮਨਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ, ਤੰਦਰੁਸਤੀ, ਰਾਸ਼ਟਰ ਨਿਰਮਾਣ ਅਤੇ ‘ਵਿਕਸਿਤ ਭਾਰਤ’ ਦੇ ਵਿਜ਼ਨ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਸਰਗਰਮ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਦੇਸ਼ ਭਰ ਵਿਚ 1,600 ਤੋਂ ਵੱਧ ਸਥਾਨਾਂ ’ਤੇ 8 ਲੱਖ ਤੋਂ ਵੱਧ ਨੌਜਵਾਨਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿੱਧੇ ਸੰਵਾਦ ਵਿਚ ਸ਼ਾਮਿਲ ਹੋਣ ਦਾ ਪ੍ਰਸਤਾਵ ਹੈ। ਇਸ ਉਪਰੰਤ ਪ੍ਰਧਾਨ ਮੰਤਰੀ ਵਲੋਂ ਵਰਚੁਅਲ ਸੰਬੋਧਨ ਵੀ ਕੀਤਾ ਜਾਵੇਗਾ। ਸਮਾਗਮ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਸਥਾਨਕ ਨੌਜਵਾਨਾਂ ਤੋਂ ਇਲਾਵਾ ਚੁਣੇ ਹੋਏ ਨੁਮਾਇੰਦੇ, ਖਿਡਾਰੀ ਅਤੇ ਵੱਖ-ਵੱਖ ਯੁਵਾ ਸੰਗਠਨਾਂ ਦੇ ਨੁਮਾਇੰਦੇ ਵੀ ਸ਼ਮੂਲੀਅਤ ਕਰਨਗੇ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਆਪਣੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਇੰਚਾਰਜ ਪ੍ਰੋ. ਕਰਮਜੀਤ ਸਿੰਘ, ਪ੍ਰੋ. ਰਣਜੀਤ ਸਿੰਘ ਬਾਜ ਵਾ, ਪ੍ਰੋ. ਬੀਰਇੰਦਰਜੀਤ ਸਿੰਘ, ਪ੍ਰੋ. ਮਨਵਿੰਦਰ ਕੌਰ, ਪ੍ਰੋ. ਸੰਦੀਪ ਸਿੰਘ, ਸਰਕਾਰੀ ਬ੍ਰਿਜਿੰਦਰਾ ਕਾਲਜ ਤੋਂ ਪ੍ਰੋ. ਹਿਮਾਂਸ਼ੂ ਨਾਗਪਾਲ ਅਤੇ ਸਮੂਹ ਪ੍ਰੋਫ਼ੈਸਰ ਸਾਹਿਬਾਨ ਹਾਜ਼ਰ ਸਨ। ਮਨਜੀਤ ਸਿੰਘ ਭੁੱਲਰ ਨੇ ਸ਼ਹਿਰ ਵਾਸੀਆਂ, ਨੌਜਵਾਨਾਂ, ਖਿਡਾਰੀਆਂ ਅਤੇ ਯੁਵਾ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ 27 ਅਗਸਤ ਨੂੰ ਹੋਣ ਵਾਲੇ ਇਸ ਸਮਾਗਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ‘ਰਾਸ਼ਟਰੀ ਖੇਡ ਦਿਵਸ’ ਦੀ ਭਾਵਨਾ ਨੂੰ ਮਜ਼ਬੂਤ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਆਲੂ ਉਤਪਾਦਕਾਂ ਦੀ ਸਾਰ ਲਵੇ -ਪਵਨਪ੍ਰੀਤ ਸਿੰਘ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ... ਅਗਲੀ ਖ਼ਬਰ ਬਲਜਿੰਦਰ ਸਿੰਘ ਬੱਬੂ ਆਹੂਜਾ ਨੇ ਨਗਰ ਕੌਂਸਲ ਫ਼ਰੀਦਕੋਟ ਦੇ ਪ੍ਰਧਾਨ ਵਜੋਂ ਸੰਭਾਲੀ ਜ਼ਿੰਮੇਵਾਰੀ
Ad Position 24