ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਦਿੱਤਾ ਜਾਵੇਗਾ ਧਰਨਾ
ਫ਼ਰੀਦਕੋਟ, 25 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਰਜਿੰਦਰ ਸਿੰਘ ਕਿੰਗਰਾ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਵਿਖੇ ਕੀਤੀ ਗਈ। ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਉਲੀਕੇ ਹੋਏ ਪ੍ਰੋਗਰਾਮ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਕਿਸਾਨ ਅਤੇ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਦੀ ਪੂਰਤੀ ਕਰਵਾਉਣ ਲਈ ਲਗਾਤਾਰ ਧਰਨਾ ਦਿੱਤਾ ਜਾਵੇਗਾ।
ਫ਼ਰੀਦਕੋਟ, 25 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਰਜਿੰਦਰ ਸਿੰਘ ਕਿੰਗਰਾ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਵਿਖੇ ਕੀਤੀ ਗਈ। ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਉਲੀਕੇ ਹੋਏ ਪ੍ਰੋਗਰਾਮ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਕਿਸਾਨ ਅਤੇ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਦੀ ਪੂਰਤੀ ਕਰਵਾਉਣ ਲਈ ਲਗਾਤਾਰ ਧਰਨਾ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਨਾਲ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ 27 ਅਗਸਤ ਨੂੰ ਮਹਾਂ ਬੰਦ ਵਿਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਮੁਲਾਜ਼ਮਾਂ ਦੀ ਹਮਾਇਤ ਵਿਚ ਜੈਤੋ, ਕੋਟਕਪੂਰਾ ਅਤੇ ਫ਼ਰੀਦਕੋਟ ਵਿਖੇ ਕਿਸਾਨ ਮਜ਼ਦੂਰ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਸ਼ਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ, ਮਾਸਟਰ ਮੱਖਣ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਵੀਰਇੰਦਰ ਜੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਫ਼ਰੀਦਕੋਟ, ਸੁਖਜਿੰਦਰ ਸਿੰਘ ਤੁੰਬੜਭਨ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਜਗਸੀਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ 1, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਦੁਕਾਨ ਦਾ ਬੁਰਜ ਗਿੱਲ, ਸੁਖਦੇਵ ਸਿੰਘ ਬਰਾੜ ਜ਼ਿਲ੍ਹਾ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਰੇਸ਼ਮ ਸਿੰਘ ਪੱਖੀ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ 2, ਦਰਸ਼ਨ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਗੁਰਚਰਨ ਸਿੰਘ ਸਰਾਂ ਬਲਾਕ ਪ੍ਰਧਾਨ ਫ਼ਰੀਦਕੋਟ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸਿਕੰਦਰਪਾਲ ਸਿੰਘ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ, ਸਵਰਨ ਸਿੰਘ ਸਰਾਂ ਫ਼ਰੀਦਕੋਟ, ਅਜੀਤ ਸਿੰਘ ਖਾਲਸਾ, ਮਲਕੀਤ ਸਿੰਘ ਪੱਖੀ ਕਲਾਂ ਅਤੇ ਅਮਨਦੀਪ ਸਿੰਘ ਆਦਿ ਹਾਜ਼ਰ ਸਨ।