29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਲਖਵਿੰਦਰ ਸਿੰਘ ਬਰਾੜ ਰੋੜੀਕਪੂਰਾ ਇੰਡੀਅਨ ਯੂਥ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਨਿਯੁਕਤ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਜੈਤੋ, 26 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਇੰਡੀਅਨ ਯੂਥ ਕਾਂਗਰਸ ਵਲੋਂ ਲਖਵਿੰਦਰ ਸਿੰਘ ਬਰਾੜ ਰੋੜੀਕਪੂਰਾ ਨੂੰ ਨੈਸ਼ਨਲ ਕੋਆਰਡੀਨੇਟਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਪੰਚਾਇਤ ਟਾਸਕ ਫ਼ੋਰਸ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 27-08-2026
ਜੈਤੋ, 26 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਇੰਡੀਅਨ ਯੂਥ ਕਾਂਗਰਸ ਵਲੋਂ ਲਖਵਿੰਦਰ ਸਿੰਘ ਬਰਾੜ ਰੋੜੀਕਪੂਰਾ ਨੂੰ ਨੈਸ਼ਨਲ ਕੋਆਰਡੀਨੇਟਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਪੰਚਾਇਤ ਟਾਸਕ ਫ਼ੋਰਸ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਤਹਿਤ ਲਖਵਿੰਦਰ ਸਿੰਘ ਬਰਾੜ ਗੰਗਾਨਗਰ ਜ਼ਿਲ੍ਹੇ ਵਿਚ 39 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਦੀ ਪਛਾਣ ਕਰਨਗੇ, ਜੋ ਪੰਚਾਇਤੀ ਚੋਣਾਂ ਲੜ੍ਹਨ ਵਿਚ ਦਿਲਚਸਪੀ ਰੱਖਦੇ ਹਨ। ਉਹ ਇਨ੍ਹਾਂ ਨੌਜਵਾਨਾਂ ਦੇ ਨਾਮ ਪਾਰਟੀ ਹਾਈਕਮਾਂਡ ਤੱਕ ਪਹੁੰਚਾਉਣ ਦੇ ਨਾਲ-ਨਾਲ ਪੰਚਾਇਤੀ ਰਾਜਨੀਤੀ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਕੰਮ ਕਰਨਗੇ। ਇਸ ਮੌਕੇ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਲਖਵਿੰਦਰ ਸਿੰਘ ਬਰਾੜ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਲਖਵਿੰਦਰ ਸਿੰਘ ਬਰਾੜ ਨੇ ਇਸ ਜ਼ਿੰਮੇਵਾਰੀ ਲਈ ਪ੍ਰਧਾਨ ਪ੍ਰਦੇਸ਼ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਨਵਦੀਪ ਸਿੰਘ ਬੱਬੂ ਬਰਾੜ, ਧਨਜੀਤ ਸਿੰਘ ਧਨੀ, ਸੁਰਜੀਤ ਸਿੰਘ ਬਾਬਾ ਅਤੇ ਲਖਵਿੰਦਰ ਸਿੰਘ ਕੰਡਾ ਡੱਬਵਾਲੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰਾਜਨੀਤੀ ਵਿਚ ਅੱਗੇ ਲਿਆਉਣਾ ਅਤੇ ਉਨ੍ਹਾਂ ਨੂੰ ਪੰਚਾਇਤੀ ਪੱਧਰ ’ਤੇ ਲੋਕਤੰਤਰਿਕ ਪ੍ਰਕਿਰਿਆ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਨਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੁਰੂ ਨਾਨਕ ਮਿਸ਼ਨ ਸਕੂਲ ਕੋਟਕਪੂਰਾ ਜੇਤੂ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਉਤਸ਼ਾਹ ਨਾਲ ਤੀਆਂ ਦਾ ਤਿਉਹਾਰ ਮਨਾਇਆ ਸਿਵਲ ਸਰਜਨ ਵਲੋਂ ਸੀ. ਐੱਚ. ਸੀ. ਆਲਮਵਾਲਾ ਦਾ ਦੌਰਾ
Ad Position 24