ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਨੂੰ ਭਾਜਪਾ ਵਲੋਂ ਸਮਰਥਨ
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਹਰਮਹਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀ. ਏ.)
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਹਰਮਹਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀ.ਏ.) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ਵਿਚ 27 ਅਗਸਤ ਨੂੰ ਕੀਤੀ ਜਾ ਰਹੀ ਮਹਾਂ ਹੜਤਾਲ ਤੇ ਸਮੂਹਿਕ ਆਕਸਮਿਕ ਛੁੱਟੀ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅਤੇ ਪ੍ਰੈੱਸ ਸਕੱਤਰ ਅਨੁਰਾਗ ਸ਼ਰਮਾ ਨੇ ਕਿਹਾ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਬਕਾਇਆ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਅਪਣਾਉਣ ਲਈ ਮਜ਼ਬੂਰ ਹੋਣਾ ਪਿਆ ਹੈ। ਕੁਲਦੀਪ ਸਿੰਘ ਭੰਗੇਵਾਲਾ ਨੇ ਮੰਗ ਕੀਤੀ ਕਿ ‘ਆਪ’ ਸਰਕਾਰ ਲੰਬਿਤ ਡੀ.ਏ. ਦਾ ਪੂਰਾ ਭੁਗਤਾਨ ਬਿਨਾਂ ਕਿਸੇ ਹੋਰ ਦੇਰੀ ਦੇ ਕਰੇ, ਅਦਾਲਤੀ ਹੁਕਮਾਂ ਦੀ ਤੁਰੰਤ ਪਾਲਣਾ ਯਕੀਨੀ ਬਣਾਏ ਅਤੇ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਹੱਕ ਪ੍ਰਦਾਨ ਕਰੇ। ਉਨ੍ਹਾਂ ਕਿਹਾ ਕਿ ਆਰਥਿਕ ਸੁਰੱਖਿਆ, ਸਨਮਾਨ ਅਤੇ ਨਿਆਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਹੱਕ ਹੈ ਅਤੇ ਭਾਜਪਾ ਉਨ੍ਹਾਂ ਦੇ ਇਸ ਸੰਘਰਸ਼ ਵਿਚ ਪੂਰੀ ਤਰ੍ਹਾਂ ਨਾਲ ਖੜ੍ਹੀ ਹੈ।