26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਿਮਿਟ ਕਾਲਜ ਵਿਖੇ ਇੰਡਕਸ਼ਨ ਪ੍ਰੋਗਰਾਮ ਦੀ ਸਮਾਪਤੀ

ਮਲੋਟ, 26 ਅਗਸਤ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਿਮਿਟ ਮਲੋਟ ਵਿਖੇ ਵੱਖ-ਵੱਖ ਵਿਭਾਗਾਂ ਵਿਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਲਈ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਚੱਲ ਰਹੇ ਇੰਡਕਸ਼ਨ ਪ੍ਰੋਗਰਾਮ ਦੀ ਸਮਾਪਤੀ ਹੋ ਗਈ। ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੋਆਰਡੀਨੇਟਰ ਤੇ ਡੀਨ ਵਿਦਿਆਰਥੀ ਮਾਮਲੇ ਡਾ.

Ad Position 21
No active advertisement
ਅਜੀਤ ਡੈਸਕ 27-08-2026
ਮਲੋਟ, 26 ਅਗਸਤ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਿਮਿਟ ਮਲੋਟ ਵਿਖੇ ਵੱਖ-ਵੱਖ ਵਿਭਾਗਾਂ ਵਿਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਲਈ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਚੱਲ ਰਹੇ ਇੰਡਕਸ਼ਨ ਪ੍ਰੋਗਰਾਮ ਦੀ ਸਮਾਪਤੀ ਹੋ ਗਈ। ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੋਆਰਡੀਨੇਟਰ ਤੇ ਡੀਨ ਵਿਦਿਆਰਥੀ ਮਾਮਲੇ ਡਾ. ਮੋਹਿਤ ਕੁਮਾਰ ਨੇ ਦੱਸਿਆ ਕਿ ਜੋ ਵਿਦਿਆਰਥੀ ਇਸ ਸੰਸਥਾ ਵਿਚ ਦਾਖ਼ਲਾ ਲੈਂਦੇ ਹਨ, ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਗਤੀਵਿਧੀਆਂ ਬਾਰੇ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਓਵਰਆਲ ਡਿਵੈਲਪਮੈਂਟ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਨੂੰ ਵਿਦਿਆਰਥੀਆਂ ਦੇ ਰੂਬਰੂ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਇੰਡਕਸ਼ਨ ਪ੍ਰੋਗਰਾਮ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਏ ਗਏ। ਬੀ.ਟੈੱਕ. ਦੇ ਵਿਦਿਆਰਥੀਆਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਬੀ.ਬੀ.ਏ., ਬੀ.ਸੀ.ਏ., ਬੀ.ਕਾਮ. ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦਰਸ਼ਨ ਦੀਦਾਰੇ ਕੀਤੇ। ਇਨ੍ਹਾਂ ਵਿਦਿਆਰਥੀਆਂ ਦੇ ਟੂਰ ਦੀ ਸ਼ੁਰੂਆਤ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਅਸ਼ਵਨੀ ਬਾਂਸਲ ਵਲੋਂ ਗੱਡੀਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਇੰਡਕਸ਼ਨ ਪ੍ਰੋਗਰਾਮ ਦੀ ਸਫ਼ਲਤਾ ਲਈ ਡਾ. ਬਾਂਸਲ ਨੇ ਅਪਲਾਈਡ ਸਾਇੰਸ ਵਿਭਾਗ ਦੀ ਸਮੁੱਚੀ ਟੀਮ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਸਾਇੰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਨੂੰ ਭਾਜਪਾ ਵਲੋਂ ਸਮਰਥਨ
Ad Position 24