ਪੁਲਿਸ ਪਬਲਿਕ ਤਾਲਮੇਲ ਕਮੇਟੀ ਵਲੋਂ ਡੀ.ਐੱਸ.ਪੀ. ਨਾਲ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਪੁਲਿਸ ਪਬਲਿਕ ਤਾਲਮੇਲ ਕਮੇਟੀ ਦੀ ਮੀਟਿੰਗ ਡੀ. ਐੱਸ.
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਪੁਲਿਸ ਪਬਲਿਕ ਤਾਲਮੇਲ ਕਮੇਟੀ ਦੀ ਮੀਟਿੰਗ ਡੀ.ਐੱਸ.ਪੀ. ਸਬ ਡਵੀਜ਼ਨ ਬਚਨ ਸਿੰਘ ਨਾਲ ਵੱਖ-ਵੱਖ ਮੁੱਦਿਆਂ ’ਤੇ ਕੀਤੀ ਗਈ। ਇਹ ਮੀਟਿੰਗ ਪੁਲਿਸ ਪਬਲਿਕ ਤਾਲਮੇਲ ਕਮੇਟੀ ਦੇ ਆਰਗੇਨਾਈਜ਼ਰ ਅਸ਼ੋਕ ਮਹਿੰਦਰਾ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਐੱਚ.ਐੱਸ. ਕਪੂਰ ਪੱਤਰਕਾਰ ਪ੍ਰਧਾਨ ਚਾਲੀ ਮੁਕਤੇ ਵੈੱਲਫ਼ੇਅਰ ਸੁਸਾਇਟੀ ਅਤੇ ਸਮੁੱਚੇ ਕਮੇਟੀ ਮੈਂਬਰਾਂ ਵਲੋਂ ਬਚਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਕਮੇਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੁੱਦਿਆਂ, ਨਸ਼ੇ ਵਰਗੀਆਂ ਭਿਆਨਕ ਬਿਮਾਰੀਆਂ ਤੇ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਅਤੇ ਹੋਰ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਡੀ.ਐੱਸ.ਪੀ. ਨੇ ਵੱਖ-ਵੱਖ ਜਥੇਬੰਦੀਆਂ ਪੁਲਿਸ ਤਾਲਮੇਲ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਿਸ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹੈ। ਉਨ੍ਹਾਂ ਸਮੂਹ ਕਮੇਟੀ ਦੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਮਾੜੇ ਅਨਸਰ ਜਾਂ ਕੋਈ ਮਾੜੀ ਗਤੀਵਿਧੀ ਹੁੰਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਮਾਮਲਿਆਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿਚ ਜੇਕਰ ਕੋਈ ਮਾੜਾ ਅਨਸਰ ਨਸ਼ੇ ਨੂੰ ਹੁਲਾਰਾ ਦੇਵੇਗਾ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਜਾਂ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੁਲਿਸ ਉਨ੍ਹਾਂ ਦੇ ਨਾਲ ਖੜ੍ਹੀ ਹੈ। ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਡੀ.ਐੱਸ.ਪੀ. ਨੂੰ ਅਪੀਲ ਕੀਤੀ ਕਿ ਬੱਸ ਸਟੈਂਡ ਦੀ ਬੰਦ ਪਈ ਚੌਂਕੀ ਨੂੰ ਦੁਬਾਰਾ ਖੁਲ੍ਹਵਾਇਆ ਜਾਵੇ। ਇਸ ਮੌਕੇ ਮੈਂਬਰ ਅਸ਼ੋਕ ਸੋਨੂੰ ਉਜੀਨਵਾਲ, ਐਡਵੋਕੇਟ ਸਾਗਰ ਧਵਨ, ਪ੍ਰਧਾਨ ਨਰੇਸ਼ ਕੋਚਾ, ਬਿਸ਼ਨ ਦਾਸ, ਪਵਨ ਰੁਪਾਣਾ ਪ੍ਰਧਾਨ ਦਲਿਤ ਫਾਊਂਡੇਸ਼ਨ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।