ਨੌਜਵਾਨ ਵੋਟ ਦੀ ਤਾਕਤ ਨੂੰ ਪਹਿਚਾਣਨ -ਚੇਅਰਮੈਨ ਗਗਨ ਧਾਲੀਵਾਲ
ਫ਼ਰੀਦਕੋਟ, 26 ਅਗਸਤ (ਜਸਵੰਤ ਸਿੰਘ ਪੁਰਬਾ)-ਡਾਇਰੈਕਟਰ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ (ਵੋਟਰ ਇਨਰੋਲ਼ਮੈਂਟ ਡਰਾਈਵ ਇਵੈਂਟ) ਪ੍ਰੋਗਰਾਮ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਕਰਵਾਇਆ ਗਿਆ। ਜਿਸ ਵਿਚ ਬਤੌਰ ਮੁੱਖ ਮਹਿਮਾਨ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵਲੋਂ ਮੁੱਖ ਮਹਿਮਾਨ ਹਾਜ਼ਰੀ ਲਗਾਈ ਗਈ।
ਫ਼ਰੀਦਕੋਟ, 26 ਅਗਸਤ (ਜਸਵੰਤ ਸਿੰਘ ਪੁਰਬਾ)-ਡਾਇਰੈਕਟਰ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ (ਵੋਟਰ ਇਨਰੋਲ਼ਮੈਂਟ ਡਰਾਈਵ ਇਵੈਂਟ) ਪ੍ਰੋਗਰਾਮ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਕਰਵਾਇਆ ਗਿਆ। ਜਿਸ ਵਿਚ ਬਤੌਰ ਮੁੱਖ ਮਹਿਮਾਨ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵਲੋਂ ਮੁੱਖ ਮਹਿਮਾਨ ਹਾਜ਼ਰੀ ਲਗਾਈ ਗਈ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਪੂਜਾ ਭੱਲਾ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਚੋਣ ਦਫ਼ਤਰ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਵੋਟ ਅਪਲਾਈ ਕਰਨ ਦੀ ਟਰੇਨਿੰਗ ਦਿੱਤੀ ਗਈ ਕਿ ਉਨ੍ਹਾਂ ਵਲੋਂ ਫ਼ਾਰਮ ਕਿਵੇਂ ਭਰਿਆ ਜਾਣਾ ਹੈ ਤਾਂ ਜੋ ਉਹ ਆਪਣੀ ਵੋਟ ਬਣਾ ਸਕਣ। ਸ: ਧਾਲੀਵਾਲ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਉਹ ਖ਼ੁਦ ਦੀ ਵੋਟ ਵੀ ਬਣਾਉਣ ਅਤੇ ਆਪਣੇ ਆਸ ਪਾਸ ਦੇ ਲੋਕਾਂ ਦੀ ਵੋਟ ਬਣਾਉਣ ਵਿਚ ਮਦਦ ਕਰਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਹਰ ਨੌਜਵਾਨ ਲੋਕਤੰਤਰ ਵਿਚ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ। ਇਸ ਮੌਕੇ ਕਾਲਜ ਦੇ ਵਿਦਿਆਰਥੀ ਰਹੇ ਅਤੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਪ੍ਰੋ. ਗੁਰਸੇਵਕ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਵੀ ਵਿਅਕਤੀ ਜਿਸਦੀ ਉਮਰ 18 ਸਾਲ ਹੋ ਚੁੱਕੀ ਹੈ ਉਸਨੂੰ ਵੋਟ ਜ਼ਰੂਰ ਬਣਾਉਣੀ ਚਾਹੀਦੀ ਹੈ ਅਤੇ ਵੋਟ ਦਾ ਭੁਗਤਾਨ ਵੀ ਕਰਨਾ ਚਾਹੀਦਾ ਹੈ। ਇਸ ਮੌਕੇ ਕਾਲਜ ਦੇ ਪ੍ਰੋ. ਨਰਿੰਦਰਜੀਤ ਸਿੰਘ ਨਾਟੀ ਬਰਾੜ, ਇਲੈਕਸ਼ਨ ਤਹਿਸੀਲਦਾਰ ਪੂਨਮ, ਬਲਰਾਜ ਸਿੰਘ ਅਰਾਈਆਂ ਵਾਲਾ ਸਮੇਤ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।