ਕਰਿਆਨੇ ਦੀ ਦੁਕਾਨ ’ਚ ਲੱਗੀ ਅੱਗ
ਲੰਬੀ, 27 ਅਗਸਤ (ਮੇਵਾ ਸਿੰਘ)-ਪਿੰਡ ਫਤਿਹਪੁਰ ਮਨੀਆ ਵਿਖੇ ਬੀਤੀ ਰਾਤ ਇਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਕਰਿਆਨੇ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਘਟਨਾ ਕਰੀਬ ਰਾਤ ਦੇ 11:30 ਵਜੇ ਵਾਪਰੀ ਦੱਸੀ ਜਾ ਰਹੀ ਹੈ।
ਲੰਬੀ, 27 ਅਗਸਤ (ਮੇਵਾ ਸਿੰਘ)-ਪਿੰਡ ਫਤਿਹਪੁਰ ਮਨੀਆ ਵਿਖੇ ਬੀਤੀ ਰਾਤ ਇਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਕਰਿਆਨੇ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਘਟਨਾ ਕਰੀਬ ਰਾਤ ਦੇ 11:30 ਵਜੇ ਵਾਪਰੀ ਦੱਸੀ ਜਾ ਰਹੀ ਹੈ। ਦੁਕਾਨਦਾਰ ਵਿਕਾਸ ਨੇ ਦੱਸਿਆ ਕਿ ਰਾਤ ਸਮੇਂ ਅਚਾਨਕ ਦੁਕਾਨ ਵਿਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਗਈਆਂ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਅੱਗ ’ਤੇ ਕਾਬੂ ਪਾਉਣ ਲਈ ਆਪਣੇ ਪੱਧਰ ’ਤੇ ਸਿਰਤੋੜ ਯਤਨ ਸ਼ੁਰੂ ਕਰ ਦਿੱਤੇ। ਇਸ ਦੌਰਾਨ ਫਾਇਰ ਬ੍ਰਿਗੇਡ ਦਫ਼ਤਰ ਮਲੋਟ ਨੂੰ ਵੀ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਉਦੋਂ ਤੱਕ ਦੁਕਾਨ ਵਿਚ ਪਿਆ ਕਾਫ਼ੀ ਸਾਰਾ ਕਰਿਆਨੇ ਦਾ ਸਾਮਾਨ ਅੱਗ ਦੀ ਲਪੇਟ ਵਿੱਚ ਆ ਕੇ ਸੜ ਚੁੱਕਾ ਸੀ। ਦੁਕਾਨਦਾ ਰ ਵਿਕਾਸ ਨੇ ਦੱਸਿਆ ਕਿ ਅੱਗ ਕਾਰਨ ਉਸ ਦਾ ਕਾਫ਼ੀ ਨੁਕਸਾਨ ਹੋ ਗਿਆ। ਮਾਲਕ ਨੇ ਦੱਸਿਆ ਕਿ ਦੁਕਾਨ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਸਹੀ ਤੌਰ ’ਤੇ ਪਤਾ ਨਹੀਂ ਲੱਗ ਸਕਿਆ। ਪਿੰਡ ਵਾਸੀਆਂ ਨੇ ਦੁਕਾਨਦਾਰ ਨਾਲ ਹਮਦਰਦੀ ਕਰਦਿਆਂ ਪ੍ਰਸ਼ਾਸਨ ਤੇ ਸਰਕਾਰ ਕੋਲੋਂ ਹੋਏ ਨੁਕਸਾਨ ਕਾਰਨ ਦੁਕਾਨਦਾਰ ਨੂੰ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਗਈ ਹੈ।