27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਮ ਆਦਮੀ ਪਾਰਟੀ ਦੇ ਕਈ ਪਰਿਵਾਰਾਂ ਨੇ ਪਾਰਟੀ ਨੂੰ ਅਲਵਿਦਾ ਆਖ ਭਾਜਪਾ ਦਾ ਪੱਲਾ ਫ਼ੜ੍ਹਿਆ

ਜੈਤੋ, 27 ਅਗਸਤ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਦੇ ਪਿੰਡ ਫ਼ਤਿਹਗੜ੍ਹ ਤੋਂ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੌਜੂਦਾ ਪੰਚਾਇਤ ਮੈਂਬਰਾਂ ਅਤੇ ਸਮਾਜ ਸੇਵੀ ਵਲੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ। ਇਹ ਸ਼ਮੂਲੀਅਤ ਡਾ.

Ad Position 21
No active advertisement
ਅਜੀਤ ਡੈਸਕ 28-08-2026
ਜੈਤੋ, 27 ਅਗਸਤ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਦੇ ਪਿੰਡ ਫ਼ਤਿਹਗੜ੍ਹ ਤੋਂ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੌਜੂਦਾ ਪੰਚਾਇਤ ਮੈਂਬਰਾਂ ਅਤੇ ਸਮਾਜ ਸੇਵੀ ਵਲੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ। ਇਹ ਸ਼ਮੂਲੀਅਤ ਡਾ. ਰਮਨਦੀਪ ਸਿੰਘ ਜੈਤੋ ਦੇ ਉੱਦਮ ਸਦਕਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਅਗਵਾਈ ਹੇਠ ਹੋਈ। ਇਸ ਮੌਕੇ ਰਾਜਵਿੰਦਰ ਕੌਰ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਭੇਜ ਸਿੰਘ, ਦਰਸ਼ਨ ਸਿੰਘ, ਸੇਵਕ ਸਿੰਘ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫ਼ੜ੍ਹਿਆ। ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ, ਦੇਸ਼ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਅਤੇ ਪਾਰਟੀ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਇਸ ਮੌਕੇ ਸੰਦੀਪ ਸਿੰਘ ਸੰਨੀ ਬਰਾੜ ਨੇ ਨਵੇਂ ਸਾਥੀਆਂ ਦਾ ਭਾਰਤੀ ਜਨਤਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਹਲਕਾ ਜੈਤੋ ਵਿਚ ਭਾਜਪਾ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਡਾ. ਰਮਨਦੀਪ ਸਿੰਘ ਜੈਤੋ ਨੇ ਕਿਹਾ ਕਿ ਪਿੰਡ ਫਤਿਹਗੜ੍ਹ ਤੋਂ ਹੋਈ ਇਹ ਸ਼ਮੂਲੀਅਤ ਹਲਕਾ ਜੈਤੋ ਵਿਚ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦੇ ਵੱਧ ਰਹੇ ਭਰੋਸੇ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਲੋਕ ਭਾਜਪਾ ਨਾਲ ਜੁੜਨਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਰਗਾੜੀ ਵਿਖੇ ਮਹਾਂ ਹੜਤਾਲ ਦੌਰਾਨ ਬਿਜਲੀ ਦਫ਼ਤਰ, ਤੇ ਸਰਕਾਰੀ ਸਕੂਲ ਰਹੇ ਬੰਦ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਸਰਪੰਚ ਕੁਲਬੀਰ ਸਿੰਘ ਢਿੱਲੋਂ ਝੱਖੜਵਾਲਾ
Ad Position 24