27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਿੰਡ ਦੋਦਾ ਵਿਖੇ ਨੁੱਕੜ ਨਾਟਕ ਰਾਹੀਂ ਏਡਜ਼ ਅਤੇ ਹੈਪੇਟਾਈਟਿਸ ਸੰਬੰਧੀ ਕੀਤਾ ਜਾਗਰੂਕ

ਸਾਦਿਕ, 27 ਅਗਸਤ (ਆਰ. ਐਸ.

Ad Position 21
No active advertisement
ਅਜੀਤ ਡੈਸਕ 28-08-2026
ਸਾਦਿਕ, 27 ਅਗਸਤ (ਆਰ.ਐਸ.ਧੁੰਨਾ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸ਼੍ਰੇਣੀਆਂ ਵਿਚ ਜਿੱਤ ਹਾਸਿਲ ਕਰਕੇ ਸਕੂਲ ਦਾ ਨਾਂਅ ਰ”ੌਸ਼ਨ ਕੀਤਾ। ਜਿਸ ਵਿਚ ਅੰਡਰ-14 ਲੜਕੇ ਸ਼ਤਰੰਜ ਦੇ ਮੁਕਾਬਲਿਆਂ ਵਿਚ ਗੁਰਪ੍ਰਤਾਪ ਸਿੰਘ, ਫ਼ਤਿਹ ਸਿੰਘ, ਉਦੈਵੀਰ ਸਿੰਘ, ਗੁਰਕੀਰਤ ਸਿੰਘ ਅਤੇ ਅੰਸ਼ਦੀਪ ਸਿੰਘ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ਜਿਨ੍ਹਾਂ ’ਚੋਂ ਗੁਰਕੀਰਤ ਸਿੰਘ ਅਤੇ ਅੰਸ਼ਦੀਪ ਸਿੰਘ ਦੀ ਚੋਣ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਹੈ । ਅੰਡਰ-14 ਲੜਕੀਆਂ ਸ਼ਤਰੰਜ ਵਿਚ ਗੁਰਸੀਰਤ ਕੌਰ, ਗੁਰਸੀਰਤ ਕੌਰ, ਨਵਰੂਪ ਕੌਰ, ਜਸਕੀਰਤ ਸਿੰਘ ਅਤੇ ਹਰਜੋਤ ਕੌਰ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕੇ ਹਰਗੋਪਾਲ ਸਿੰਘ, ਅਗਮਵੀਰ ਸਿੰਘ, ਹਰਮਨਦੀਪ ਸਿੰਘ, ਹੁਸਨਪ੍ਰੀਤ ਸਿੰਘ ਅਤੇ ਪ੍ਰਭਦੀਪ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਿਲ ਕੀਤਾ। ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਵਿਚ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ’ਚ ਸਕੂਲ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਚੇਅਰਪਰਸਨ ਰਮਨਦੀਪ ਕੌਰ ਅਤੇ ਸ਼ਮਨਦੀਪ ਕੌਰ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਰਾਜ ਪੱਧਰੀ ਖੇਡਣ ਜਾ ਰਹੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ਼ਤਰੰਜ ਕੋਚ ਜੈ ਅਵੀਨਾਸ਼ ਸਿੰਘ, ਕ੍ਰਿਕਟ ਕੋਚ ਪ੍ਰਦੀਪ ਕੁਮਾਰ, ਫੁੱਟਬਾਲ ਰਾਕੇਸ਼ ਕੁਮਾਰ, ਹਾਕੀ ਕੋਚ ਰਵਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ਼ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ‘ਮਹਾਂਬੰਦ’ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ ਦਾ ਸਮਰਥਨ ਅਗਲੀ ਖ਼ਬਰ ਕੁਲਬੀਰ ਸਿੰਘ ਢਿੱਲੋਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24