27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ‘ਮਹਾਂਬੰਦ’ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ ਦਾ ਸਮਰਥਨ

ਫ਼ਰੀਦਕੋਟ , 26 ਅਗਸਤ ( ਜਸਵੰਤ ਸਿੰਘ ਪੁਰਬਾ )- ਭਾਰਤੀ ਜਨਤਾ ਪਾਰਟੀ ( ਭਾਜਪਾ ) ਜ਼ਿਲ੍ਹਾ ਫ਼ਰੀਦਕੋਟ ਨੇ ਆਮ ਆਦਮੀ ਪਾਰਟੀ ( ਆਪ ) ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ ( ਡੀ . ਏ ) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ਵਿਚ ਕੀਤੇ ਗਏ ‘ ਮਹਾਂ ਬੰਦ ’ ਅਤੇ ਮੁਲਾਜ਼ਮਾਂ ਦੀ ਸਾਂਝੀ ਲੜਾਈ ਨੂੰ ਪੂਰਨ ਸਮਰਥਨ ਦਿੱਤਾ ਹੈ ।

Ad Position 21
No active advertisement
ਅਜੀਤ ਡੈਸਕ 28-08-2026
ਫ਼ਰੀਦਕੋਟ , 26 ਅਗਸਤ ( ਜਸਵੰਤ ਸਿੰਘ ਪੁਰਬਾ )- ਭਾਰਤੀ ਜਨਤਾ ਪਾਰਟੀ ( ਭਾਜਪਾ ) ਜ਼ਿਲ੍ਹਾ ਫ਼ਰੀਦਕੋਟ ਨੇ ਆਮ ਆਦਮੀ ਪਾਰਟੀ ( ਆਪ ) ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ ( ਡੀ . ਏ ) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ਵਿਚ ਕੀਤੇ ਗਏ ‘ ਮਹਾਂ ਬੰਦ ’ ਅਤੇ ਮੁਲਾਜ਼ਮਾਂ ਦੀ ਸਾਂਝੀ ਲੜਾਈ ਨੂੰ ਪੂਰਨ ਸਮਰਥਨ ਦਿੱਤਾ ਹੈ । ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ ਨੇ ਕਿਹਾ ਕਿ ਵਾਰ - ਵਾਰ ਮੰਗ ਉਠਾਉਣ ਦੇ ਬਾਵਜੂਦ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਬਕਾਇਆ ਨਹੀਂ ਦਿੱਤਾ ਜਾ ਰਿਹਾ , ਜਿਸ ਕਾਰਨ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਅਪਣਾਉਣਾ ਪਿਆ ਹੈ । ਉਨ੍ਹਾਂ ਕਿਹਾ ਕਿ ਲੰਬਿਤ ਡੀਏ ਦੇ ਮਾਮਲੇ ਵਿਚ ਪੰਜਾਬ ਸਰਕਾਰ ਹੁਣ ਕਿਸੇ ਵੀ ਤਰ੍ਹਾਂ ਦੇ ਬਹਾਨੇ ਜਾਂ ਪ੍ਰਸ਼ਾਸਨਿਕ ਅੜਚਣਾਂ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ । ਇਸ ਮਾਮਲੇ ਵਿਚ ਨਿਆਂਪਾਲਿਕਾ ਵੀ ਆਪਣਾ ਸਪੱਸ਼ਟ ਰੁਖ ਸਾਹਮਣੇ ਰੱਖ ਚੁੱਕੀ ਹੈ ਅਤੇ ਸਰਕਾਰ ਨੂੰ ਲੰਬਿਤ ਡੀਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ । ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਰਮਚਾਰੀਆਂ ਦੀਆਂ ਮੰਗਾਂ ਨੂੰ ਟਾਲਣ ਦੀ ਬਜਾਏ ਉਨ੍ਹਾਂ ਦਾ ਤੁਰੰਤ ਹੱਲ ਕਰੇ । ਭਾਜਪਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਇਸ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਅਗਲੀ ਖ਼ਬਰ ਪਿੰਡ ਦੋਦਾ ਵਿਖੇ ਨੁੱਕੜ ਨਾਟਕ ਰਾਹੀਂ ਏਡਜ਼ ਅਤੇ ਹੈਪੇਟਾਈਟਿਸ ਸੰਬੰਧੀ ਕੀਤਾ ਜਾਗਰੂਕ
Ad Position 24