27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਰੈਲੀ ਸਰਕਾਰੀਤੰਤਰ ਰਿਹਾ ਪੂਰੀ ਤਰ੍ਹਾਂ ਬੰਦ , ਮੁੱਖ ਮੰਤਰੀ ਵਲੋਂ ਮੀਟਿੰਗ ਮੁਲਤਵੀ ਕਰਨ ’ ਤੇ ਜਤਾਇਆ ਰੋਸ

ਫ਼ਰੀਦਕੋਟ, 27 ਅਗਸਤ (ਸਰਬਜੀਤ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਉਲੀਕੇ ਗਏ ਮਹਾਂਬੰਦ ਅਤੇ ਰੋਸ ਧਰਨੇ ਦੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਅੱਜ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਸਾਰੇ ਸਰਕਾਰੀ ਦਫ਼ਤਰ, ਹਸਪਤਾਲ, ਸਕੂਲ ਤੇ ਹੋਰ ਸਰਕਾਰੀ ਅਦਾਰੇ ਬੰਦ ਕਰਕੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਬਾਅਦ ਵਿਚ ਡੀ. ਸੀ.

Ad Position 21
No active advertisement
ਅਜੀਤ ਡੈਸਕ 28-08-2026
ਫ਼ਰੀਦਕੋਟ, 27 ਅਗਸਤ (ਸਰਬਜੀਤ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਉਲੀਕੇ ਗਏ ਮਹਾਂਬੰਦ ਅਤੇ ਰੋਸ ਧਰਨੇ ਦੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਅੱਜ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਸਾਰੇ ਸਰਕਾਰੀ ਦਫ਼ਤਰ, ਹਸਪਤਾਲ, ਸਕੂਲ ਤੇ ਹੋਰ ਸਰਕਾਰੀ ਅਦਾਰੇ ਬੰਦ ਕਰਕੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਬਾਅਦ ਵਿਚ ਡੀ.ਸੀ. ਦਫ਼ਤਰ ਤੋਂ ਲੈ ਕੇ ਝੰਡਾ ਚੌਂਕ ਤੱਕ ਰੋਸ ਮਾਰਚ ਕੀਤਾ ਗਿਆ। ਅੱਜ ਮਹਾਂ ਬੰਦ ਕਾਰਨ ਸਰਕਾਰੀ ਤੰਤਰ ਬੰਦ ਰਿਹਾ ਅਤੇ ਸਰਕਾਰੀ ਦਫ਼ਤਰਾਂ ਦਾ ਸਾਰਾ ਕੰਮ ਕਾਰ ਨਾ ਹੋ ਸਕਣ ਕਰਕੇ ਆਮ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅਧਿਆਪਕ ਨਾ ਹੋਣ ਕਾਰਨ ਸਰਕਾਰੀ ਸਕੂਲ ਤੇ ਕਾਲਜ ਵੀ ਬੰਦ ਹੀ ਰਹੇ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂ ਜਤਿੰਦਰ ਸਿੰਘ ਪੀ.ਐਸ.ਐਸ.ਐਫ., ਸੁਖਵਿੰਦਰ ਸਿੰਘ ਸੁੱਖੀ ਡੀ.ਟੀ.ਐਫ. ਫਰੀਦਕੋਟ, ਅਮਰੀਕ ਸਿੰਘ, ਧਰਮਿੰਦਰ ਸਿੰਘ ਐੱਮ.ਸੀ.ਯੂ., ਇੰਦਰਜੀਤ ਖੀਵਾ, ਡਾਕਟਰ ਗਗਨ, ਹਰਪ੍ਰੀਤ ਸਿੰਘ ਟੀ.ਐਸ.ਯੂ., ਨਵਿੰਦਰ ਪਾਲ ਸਿੰਘ ਐਗਰੀਕਲਚਰ ਡਿਪਾਰਟਮੈਂਟ, ਬਖਸ਼ੀਸ਼ ਸਿੰਘ ਪੀ.ਐਸ.ਐਮ.ਯੂ., ਰਵੀਇੰਦਰ ਸਿੰਘ ਘਾਲੀ, ਗਗਨ ਪਾਹਵਾ, ਇੰਦਰਜੀਤ ਸਿੰਘ ਖੀਵਾ, ਨਵਪ੍ਰੀਤ ਸਿੰਘ ਡੀ.ਐਮ.ਐਫ., ਲਖਵਿੰਦਰ ਕੌਰ, ਹਰਮਨਪ੍ਰੀਤ ਕੌਰ ਗਿੱਲ, ਮਨਜੀਤ ਕੌਰ, ਵਿਕਰਮਜੀਤ ਸਿੰਘ ਢਿੱਲੋ, ਆਸ਼ਾ, ਸਿਮਰਜੀਤ ਸਿੰਘ, ਜਤਿੰਦਰ ਕੁਮਾਰ ਹੰਸ ਅਤੇ ਸੁਖਮੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਅਦਾਲਤਾਂ ਦੇ ਹੁਕਮਾਂ ਦੇ ਬਾਵਜੂਦ ਵੀ ਉਨ੍ਹਾਂ ਦਾ ਡੀ.ਏ. ਦੇਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਜ ਤੱਕ ਦੀ ਸਭ ਤੋਂ ਨਿਕੰਮੀ ਅਤੇ ਮੁਲਾਜ਼ਮ ਵਿਰੋਧੀ ਸਰਕਾਰ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਨਣ ਤੋਂ ਪਹਿਲਾਂ ਇਨ੍ਹਾਂ ਵਲੋਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਪੰਜ ਸਾਲ ਬੀਤਣ ’ਤੇ ਆ ਗਏ ਹਨ ਅਤੇ ਇਨ੍ਹਾਂ ਵਲੋਂ ਮੁਲਾਜ਼ਮਾਂ ਦੀ ਕੋਈ ਮੰਗ ਵੀ ਪੂਰੀ ਨਹੀਂ ਕੀਤੀ ਅਤੇ ਲਾਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਵੀ ਮੱਖ ਮੰਤਰੀ ਭਗਵੰਤ ਮਾਨ ਵਲੋਂ ਮੁਲਾਜ਼ਮਾਂ ਨਾਲ ਧੋਖਾ ਹੀ ਕੀਤਾ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕੀਤੇ ਵਾਅਦੇ ਵੀ ਵਫ਼ਾ ਨਹੀਂ ਹੋਏ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਬਣਦਾ ਗਰੇਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਕਰਨ ਦੀ ਬਜਾਏ ਇਸ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਰਾਂ ’ਤੇ ਲਾਠੀਆਂ ਹੀ ਚਲਾਈਆਂ ਗਈਆਂ ਹਨ। ਜਥੇਬੰਦੀਆਂ ਦੇ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਮੂਹ ਮੁਲਾਜ਼ਮਾਂ ਦਾ ਪੂਰਾ ਬਣਦਾ ਮਹਿੰਗਾਈ ਭੱਤਾ ਜ਼ਾਰੀ ਕਰਨ, 17-07-2020 ਅਤੇ 15-01-2015 ਦੇ ਮਾਰੂ ਪੱਤਰ ਨੂੰ ਰੱਦ ਕਰਨ, ਪੁਰਾਣੀ ਪੈਨਸ਼ਨ ਲਈ 2022 ਵਿਚ ਜ਼ਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ, ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਦੇ ਪੂਰਾ ਕਰਵਾਉਣ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਵਲੋਂ ਜਲੰਧਰ ਵਿਖੇ ਕੀਤੀ ਜਾ ਰਹੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਨੂੰ ਮੁਲਤਵੀ ਕਰਨ ਦੇ ਫ਼ੈਸਲੇ ਨੂੰ ਆੜੇ ਹੱਥੀਂ ਲੈਂਦਿਆਂ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਹੋਰ ਤਕੜੇ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ। ਇਸ ਰੋਸ ਪ੍ਰਦਰਸ਼ਨ ਵਿਚ ਸਾਰੇ ਜ਼ਿਲ੍ਹੇ ਦੇ ਮੁਲਾਜ਼ਮਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ ਅਗਲੀ ਖ਼ਬਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਪਾਰਟੀ ਦੇ ਸਰਗਰਮ ਮੈਂਬਰਾਂ ਨੂੰ ਦਿੱਤੀਆਂ ਜ਼ਿਲ੍ਹੇ ਦੀਆਂ ਅਹੁਦੇਦਾਰੀਆਂ
Ad Position 24