28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਚੋਰੀ ਦੇ ਮੋਟਰਸਾਈਕਲ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਕੋਟਕਪੂਰਾ, 28 ਅਗਸਤ (ਮੋਹਰ ਸਿੰਘ ਗਿੱਲ)-ਥਾਣੇਦਾਰ ਰਾਹੁਲ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਿੰਨਕੋਣੀ ਮੋਗਾ-ਬਠਿੰਡਾ ਰੋਡ ਕੋਟਕਪੂਰਾ ਕੋਲ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਹ ਇਤਲਾਹ ਦਿੱਤੀ ਕਿ ਸੁਖਵੀਰ ਸਿੰਘ ਉਰਫ਼ ਹਰਮਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਰੀ, ਜੋ ਕਿ ਕਥਿਤ ਤੌਰ ’ਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ। ਇਸ ਵਕਤ ਚੋਰੀ ਦਾ ਮੋਟਰਸਾਈਕਲ ਲੈ ਕੇ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਫਿਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 29-08-2026
ਕੋਟਕਪੂਰਾ, 28 ਅਗਸਤ (ਮੋਹਰ ਸਿੰਘ ਗਿੱਲ)-ਥਾਣੇਦਾਰ ਰਾਹੁਲ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਿੰਨਕੋਣੀ ਮੋਗਾ-ਬਠਿੰਡਾ ਰੋਡ ਕੋਟਕਪੂਰਾ ਕੋਲ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਹ ਇਤਲਾਹ ਦਿੱਤੀ ਕਿ ਸੁਖਵੀਰ ਸਿੰਘ ਉਰਫ਼ ਹਰਮਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਰੀ, ਜੋ ਕਿ ਕਥਿਤ ਤੌਰ ’ਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ। ਇਸ ਵਕਤ ਚੋਰੀ ਦਾ ਮੋਟਰਸਾਈਕਲ ਲੈ ਕੇ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਫਿਰ ਰਹੇ ਹਨ। ਪੁਲਿਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਕੇ ਉਕਤ ਦੋਹਾਂ ਨੂੰ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਰਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ ’ਚ ਪੁਲਿਸ ਵਲੋਂ ਇਕ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਮਾਡਰਨ ਜੇਲ੍ਹ ਅੰਦਰ ਬੰਦ ਆਪਣੇ ਭਰਾਵਾਂ ਦੇ ਭੈਣਾਂ ਨੇ ਬੰਨ੍ਹੀਆਂ ਰੱਖੜੀਆਂ
Ad Position 24