28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

7 ਸਤੰਬਰ ਨੂੰ ਮੁਫ਼ਤ ਡੇਅਰੀ ਟਰੇਨਿੰਗ ਦੀ ਕੀਤੀ ਜਾਵੇਗੀ ਕੌਂਸਲਿੰਗ-ਬਰਾੜ

ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀ ਰਾਜ ਪੱਧਰੀ ਸਕੀਮ ਡੀ. ਡੀ.

Ad Position 21
No active advertisement
ਅਜੀਤ ਡੈਸਕ 29-08-2026
ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀ ਰਾਜ ਪੱਧਰੀ ਸਕੀਮ ਡੀ.ਡੀ.-5 ਪ੍ਰੋਮੋਸ਼ਨ ਆਫ਼ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ ਬੈਨੀਫਿਸ਼ਰੀਜ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਡੇਅਰੀ ਦੇ ਸਹਾਇਕ ਕਿੱਤੇ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਇਕ ਸਪੈਸ਼ਲ ਬੈਚ ਚਲਵਾਇਆ ਜਾ ਰਿਹਾ ਹੈ। ਨਿਰਵੈਰ ਸਿੰਘ ਬਰਾੜ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਮੋਗਾ ਐਟ ਗਿੱਲ ਵਿਖੇ ਕਰਵਾਕੇ ਡੇਅਰੀ ਯੂਨਿਟ ਸਥਾਪਿਤ ਕਰਨ ਦੀ ਯੋਜਨਾ ਹੈ, ਜਿਸ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਸਿਰਫ਼ ਅਨੁਸੂਚਿਤ ਜਾਤੀ ਨਾਲ ਸਬੰਧਿਤ ਚਾਹਵਾਨ ਡੇਅਰੀ ਫਾਰਮਰ 07 ਸਤੰਬਰ 2026 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ.212, ਡੀ.ਸੀ. ਕੰਪਲੈਕਸ ਫ਼ਰੀਦਕੋਟ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਕੌਂਸਲਿੰਗ ਵਿਚ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ ਡੇਅਰੀ ਸਿਖਲਾਈ ਮਿਤੀ 14 ਸਤੰਬਰ 2026 ਤੋਂ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਿਖਿਆਰਥੀ ਘੱਟੋ-ਘੱਟ ਪੰਜਵੀਂ ਪਾਸ ਹੋਵੇ। ਸਿਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ ਅਤੇ ਉਹ ਦਿਹਾਤੀ ਪਿਛੋਕੜ ਦਾ ਹੋਵੇ, ਸਬੂਤ ਵਜੋਂ ਆਧਾਰ ਕਾਰਡ ਦੀ ਕਾਪੀ ਨੱਥੀ ਕੀਤੀ ਜਾਵੇ। ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ, ਸਬੂਤ ਵਜੋ ਐਸ.ਸੀ ਸਰਟੀਫਿਕੇਟ ਦੀ ਕਾਪੀ ਨੱਥੀ ਕੀਤੀ ਜਾਵੇ। ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ ਸਬੂਤ ਵਜੋ ਉਮਰ ਦਾ ਸਰਟੀਫਿਕੇਟ ਨੱਥੀ ਕੀਤਾ ਜਾਵੇ। ਸਿਖਿਆਰਥੀ ਦਾ ਕਿਸੇ ਬੈਂਕ ਵਿਚ ਵੈਲਿਡ ਖਾਤਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਸਵੱਛਤਾ ਅਭਿਆਨ ਤਹਿਤ 10 ਦਿਨਾਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਅਮਲੋਕ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਕੀਤ... ਅਗਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਭਲਕੇ -ਡਿਪਟੀ ਕਮਿਸ਼ਨਰ
Ad Position 24