ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਆਰ . ਓ . ਤੇ ਜਨਰੇੇਟਰ ਦਾ ਉਦਘਾਟਨ
ਬ੍ਰਹਮਕੁਮਾਰੀ ਸੈਂਟਰ ਗਿੱਦੜਬਾਹਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਵਿਚ ਰੱਖੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭੈਣ-ਭਰਾ ਦੇ ਪਿਆਰ ਅਤੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ।
ਸ
ਸਰਕਾਰੀ ਕਾਲਜ ਵਿਖੇ ਐੱਸ . ਬੀ . ਆਈ . ਬੈਂਕ ਦੇ ਸਹਿਯੋਗ ਨਾਲ 100 ਬੂਟੇ ਲਗਾਏ
30-08-2026
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਵਿਚ ਰੱਖੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭੈਣ-ਭਰਾ ਦੇ ਪਿਆਰ ਅਤੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥਣਾਂ ਨੇ ਆਪਣੇ ਹੱਥਾਂ ਨਾਲ ਸੁੰਦਰ ਅਤੇ ਰੰਗ-ਬਿਰੰਗੀਆਂ ਰੱਖੜੀਆਂ ਤਿਆਰ ਕੀਤੀਆਂ ਅਤੇ ਵਿਦਿਆਰਥੀਆਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ। ਬੱਚਿਆਂ ਨੇ ਇਕ-ਦੂਜੇ ਨੂੰ ਮਿਠਾਈ ਖਿਲਾ ਕੇ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਰਾਖੀ ਬਣਾਉਣ ਦੇ ਮੁਕਾਬਲੇ ਵਿਚ ਗਾਰਵਿਸ਼ ਜਮਾਤ 4, ਨਵਦੀਪ ਕੌਰ ਜਮਾਤ 3, ਅਰਬਾਜ਼ ਸਿੰਘ ਜਮਾਤ 2 ਅਤੇ ਵਿਵਾਨ ਜਮਾਤ 1 ਪਹਿਲੇ ਸਥਾਨ ’ਤੇ ਰਹੇ, ਦੂਜੇ ਸਥਾਨ ’ਤੇ ਮਾਇਰਾ ਸੰਧੂ ਅਤੇ ਆਦਿਤਿਆ ਨਾਰੰਗ ਜਮਾਤ 4, ਗੁਰਸਿਫਤ ਕੌਰ ਜਮਾਤ 2 ਅਤੇ ਸਹਿਜ ਕੌਰ ਜਮਾਤ 1 ਰਹੇ ਅਤੇ ਤੀਜੇ ਸਥਾਨ ’ਤੇ ਸ਼ੌਰਿਆ ਜਮਾਤ 2, ਆਇਜ਼ਾ ਬਾਂਸਲ ਤੇ ਆਹਾਨਾ ਬਾਂਸਲ ਰਹੇ। ਇਸ ਗਤੀਵਿਧੀ ਰਾਹੀਂ ਬੱਚਿਆਂ ਨੂੰ ਪਿਆਰ, ਸਤਿਕਾਰ, ਸਹਿਯੋਗ ਅਤੇ ਭਾਈਚਾਰੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਸੀਮਾ ਗੁਲਾਟੀ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸੁਰੱਖਿਆ ਦੇ ਪਵਿੱਤਰ ਬੰਧਨ ਦਾ ਪ੍ਰਤੀਕ ਹੈ। ਸਮਾਗਮ ਦਾ ਸਮਾਪਨ ਬੱਚਿਆਂ ਦੀਆਂ ਖੁਸ਼ੀਆਂ ਅਤੇ ਉਤਸ਼ਾਹ ਨਾਲ ਹੋਇਆ।