ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਤੇ ਅਰਦਾਸ ਸਮਾਗਮ ਹੋਇਆ
ਜੈਤੋ, 29 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ), ਗੰਗਸਰ, ਜੈਤੋ ਦੇ ਪਿ੍ਸੀੰਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਅੱਜ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੁਆਰਾ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਜੈਤੋ, 29 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ), ਗੰਗਸਰ, ਜੈਤੋ ਦੇ ਪਿ੍ਸੀੰਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਅੱਜ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੁਆਰਾ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਸਮਾਗਮ ਵਿਚ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਰਧਾ ਅਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ। ਸਮੂਹ ਸੰਗਤ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾਂ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ।