30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ ਸਬੰਧਿਤ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਅੱਜ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਧਵਾਂ ਦੀ ਰਿਹਾਇਸ਼ ਪਿੰਡ ਸੰਧਵਾਂ ਵੱਲ ਫ਼ਰੀਦਕੋਟ ਤੋਂ ਇਕੱਠੇ ਹੋ ਕੇ ਕੂਚ ਕਰ ਸ: ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨਾ ਸੀ ਪਰ ਇਸ ਨੂੰ ਲੈ ਕੇ ਪਹਿਲਾਂ ਤੋਂ ਹੀ ਸੁਚੇਤ ਪੁਲਿਸ ਵਲੋਂ ਧਰਨੇ ਵਾਲੀ ਜਗ੍ਹਾ ’ਤੇ ਬੈਰੀਕੇਡਿੰਗ ਕਰ ਕਿਸਾਨਾਂ ਨੂੰ ਇਕੱਤਰ ਨਹੀਂ ਹੋਣ ਦਿੱਤਾ ਗਿਆ ਅਤੇ ਜਿਹੜਾ ਵੀ ਕਿਸਾਨ ਧਰਨੇ ’ਚ ਸ਼ਾਮਿਲ ਹੋਣ ਲਈ ਪੁੱਜਾ ਉਸਨੂੰ ਹਿਰਾਸਤ ਵਿਚ ਲਿਆ ਅਤੇ ਬੱਸਾਂ ਰਾਹੀਂ ਅਣਦੱਸੀ ਜਗ੍ਹਾ ’ਤੇ ਲਿਜਾਇਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਸਰਕਾਰ ਤੋਂ ਲੈਂਡ ਪੁਲਿਗ ਨੀਤੀ ਨੂੰ ਲੈ ਕੇ ਸਵਾਲ ਕਰਨ ਜਾ ਰਹੇ ਸਨ ਅਤੇ ਸ਼ੰਭੁ ਅਤੇ ਖਨੌਰੀ ਬਾਰਡਰ ’ਤੇ ਕਿਸਾਨੀ ਧਰਨੇ ਨੂੰ ਜਬਰੀ ਚੁਕਾਉਣ ਸਮੇਂ ਕਿਸਾਨਾਂ ਦਾ ਸਮਾਨ ਗਾਇਬ ਹੋਇਆ ਉਸ ਸਬੰਧੀ ਸਵਾਲ ਕਰਨਾ ਚਾਹੁੰਦੇ ਸਨ ਪਰ ਪੁਲਿਸ ਨੇ ਪਹਿਲਾਂ ਹੀ ਕਿਸਾਨਾਂ ਨੂੰ ਆਪਣੀ ਹਿਰਾਸਤ ’ਚ ਲੈ ਲਿਆ ਜੋ ਮੰਦਭਾਗਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ ਸਬੰਧਿਤ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਅੱਜ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਧਵਾਂ ਦੀ ਰਿਹਾਇਸ਼ ਪਿੰਡ ਸੰਧਵਾਂ ਵੱਲ ਫ਼ਰੀਦਕੋਟ ਤੋਂ ਇਕੱਠੇ ਹੋ ਕੇ ਕੂਚ ਕਰ ਸ: ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨਾ ਸੀ ਪਰ ਇਸ ਨੂੰ ਲੈ ਕੇ ਪਹਿਲਾਂ ਤੋਂ ਹੀ ਸੁਚੇਤ ਪੁਲਿਸ ਵਲੋਂ ਧਰਨੇ ਵਾਲੀ ਜਗ੍ਹਾ ’ਤੇ ਬੈਰੀਕੇਡਿੰਗ ਕਰ ਕਿਸਾਨਾਂ ਨੂੰ ਇਕੱਤਰ ਨਹੀਂ ਹੋਣ ਦਿੱਤਾ ਗਿਆ ਅਤੇ ਜਿਹੜਾ ਵੀ ਕਿਸਾਨ ਧਰਨੇ ’ਚ ਸ਼ਾਮਿਲ ਹੋਣ ਲਈ ਪੁੱਜਾ ਉਸਨੂੰ ਹਿਰਾਸਤ ਵਿਚ ਲਿਆ ਅਤੇ ਬੱਸਾਂ ਰਾਹੀਂ ਅਣਦੱਸੀ ਜਗ੍ਹਾ ’ਤੇ ਲਿਜਾਇਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਸਰਕਾਰ ਤੋਂ ਲੈਂਡ ਪੁਲਿਗ ਨੀਤੀ ਨੂੰ ਲੈ ਕੇ ਸਵਾਲ ਕਰਨ ਜਾ ਰਹੇ ਸਨ ਅਤੇ ਸ਼ੰਭੁ ਅਤੇ ਖਨੌਰੀ ਬਾਰਡਰ ’ਤੇ ਕਿਸਾਨੀ ਧਰਨੇ ਨੂੰ ਜਬਰੀ ਚੁਕਾਉਣ ਸਮੇਂ ਕਿਸਾਨਾਂ ਦਾ ਸਮਾਨ ਗਾਇਬ ਹੋਇਆ ਉਸ ਸਬੰਧੀ ਸਵਾਲ ਕਰਨਾ ਚਾਹੁੰਦੇ ਸਨ ਪਰ ਪੁਲਿਸ ਨੇ ਪਹਿਲਾਂ ਹੀ ਕਿਸਾਨਾਂ ਨੂੰ ਆਪਣੀ ਹਿਰਾਸਤ ’ਚ ਲੈ ਲਿਆ ਜੋ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਓਹੀ ਕਰਨਾ ਹੈ ਜੋ ਸਰਕਾਰ ਦੇ ਆਦੇਸ਼ ਹੋਣਗੇ ਪਰ ਸਰਕਾਰ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਉਨ੍ਹਾਂ ’ਤੇ ਜ਼ੁਲਮ ਕਰ ਰਹੀ ਹੈ ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨ ਚੁੱਪ ਕਰਕੇ ਬੈਠਣ ਵਾਲੇ ਨਹੀਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਟਵੀਟ ਅਤੇ ਪ੍ਰਸੋਨਲ ਵਿਭਾਗ ਵਲੋਂ ਮੁਲਾਜ਼ਮਾਂ ਨੂੰ ਧਮਕੀ ਦੇਣ ਸੰਬੰਧੀ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ( ਰਾਜੇਵਾਲ ) ਦੀ ਮੀਟਿੰਗ
Ad Position 24