30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਰਤੀ ਕਿਸਾਨ ਯੂਨੀਅਨ ਦੀ ਚੰਡੀਗੜ੍ਹ ਦੇ ਧਰਨੇ ਸਬੰਧੀ ਮੀਟਿੰਗ

ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਗੁਰਦੁਆਰਾ ਸਾਹਿਬ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏ ਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰੀਏ ਵਾਲੇ ਨੇ ਕਿਹਾ ਕਿ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਨੂੰ 1 ਸਤੰਬਰ ਤੋਂ ਲੈ ਕੇ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਗੁਰਦੁਆਰਾ ਸਾਹਿਬ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏ ਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰੀਏ ਵਾਲੇ ਨੇ ਕਿਹਾ ਕਿ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਨੂੰ 1 ਸਤੰਬਰ ਤੋਂ ਲੈ ਕੇ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਮੰਗਾਂ ਵਿਚ ਪਾਣੀ ਸਬੰਧੀ ਧਾਰਾ 78,79,80 ਨੂੰ ਰੱਦ ਕਰਵਾਉਣ, ਬੀ.ਬੀ. ਐਮ.ਬੀ ਵਿਚ ਪੰਜਾਬ ਦੀ ਹਿੱਸੇਦਾਰੀ ਦੀ ਬਹਾਲੀ, ਡੈਮ ਸੇਫ਼ਟੀ ਐਕਟ ਰੱਦ ਕਰਨ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੇਣ, ਫ਼ਸਲੀ ਵਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਉਣ, ਕਿਸਾਨ-ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦਾ ਕਰਜ਼ਾ ਮੁਆਫ਼ ਕਰਵਾਉਣ, ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕਰਨ, ਅਮਰੀਕਾ-ਭਾਰਤ ਦਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਬਿਜਲੀ ਤੇ ਬੀਜ ਸੋਧ ਬਿੱਲ ਰੱਦ ਕਰਵਾਉਣਾ ਆਦਿ ਸ਼ਾਮਿਲ ਹੈ। ਉਪਰੋਕਤ ਮੰਗਾਂ ਮਨਵਾਉਣ ਲਈ ਜਥੇਬੰਦੀ ਟਰੈਕਟਰ ਟਰਾਲੀਆਂ ਅਤੇ ਨਿੱਜੀ ਵਾਹਨਾਂ ਰਾਹੀਂ ਵੱਡੀ ਗਿਣਤੀ ਵਿਚ ਚੰਡੀਗੜ੍ਹ ਧਰਨੇ ਵਿਚ ਸ਼ਮੂਲੀਅਤ ਕਰੇਗੀ। ਇਸ ਮੌਕੇ ਬਲਵੀਰ ਸਿੰਘ ਭਾਗ ਥਲਾ, ਸਰਪ੍ਰਸਤ ਹਰਨੇਕ ਸਿੰਘ ਕਿਲਾ ਨੌ, ਰਣਧੀਰ ਸਿੰਘ ਬਲਾਕ ਪ੍ਰਧਾਨ ਸਾਦਿਕ, ਜਤਿੰਦਰ ਸਿੰਘ ਬੱਗੇਆਣਾ, ਕਰਨੈਲ ਸਿੰਘ ਮੀਤ ਪ੍ਰਧਾਨ, ਬੋਹੜ ਸਿੰਘ ਖਾਰਾ ਬਲਾਕ ਪ੍ਰਧਾਨ ਕੋਟਕਪੂਰਾ, ਜਸਵਿੰਦਰ ਸਿੰਘ ਕੋਠੇ ਬੇਰ ਵਾਲੇ, ਜੱਸੀ ਵਿਰਕ ਚਾਹਿਲ, ਚਮਕੌਰ ਸਿੰਘ ਚਹਿਲ, ਬਲਦੇਵ ਸਿੰਘ ਕੋਟਸੁਖੀਆ, ਮੇਲਾ ਸਿੰਘ ਕੋਟਸੁਖੀਆ, ਰਾਜੂ ਮੁਮਾਰਾ, ਹਰਦੀਪ ਬਰਾੜ ਕੋਟ ਸੁਖੀਆ, ਹਰਵਿੰਦਰ ਬਰਾੜ ਕੋਟ ਸਖੀਆ, ਜਸਵੀਰ ਸਿੰਘ ਘੁਮਿਆਰਾ, ਗੁਰਸੇਵਕ ਸਿੰਘ ਘੁਮਿਆਰਾ, ਜਸਵੀਰ ਸਿੰਘ ਪਿਪਲੀ , ਜਗਜੀਤ ਸਿੰਘ ਭਾਣਾ, ਗੇਜਾ ਚੰਨੀਆ ਅਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ . ਸਤਨਾਮ ਸਿੰਘ ਸਿੱਧੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ , ਹਰਮਨਪ੍ਰੀਤ ਸਿੰਘ ਬਾਸੀ ਤੇ ਅਮਨਦੀਪ ਸਿੰਘ ਮੰਨੂ ਜੂਨੀਅਰ ਮੀਤ... ਅਗਲੀ ਖ਼ਬਰ ਮੋਟਰਸਾਈਕਲ ਚੋਰ ਗਰੋਹ ਦੇ ਚਾਰ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ
Ad Position 24