ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ - ਵੱਖ ਪਿੰਡਾਂ ’ ਚ ਮੀਟਿੰਗਾਂ
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਕਿਰਤੀ ਕਿਸਾਨ ਯੂਨੀਅਨ ਵਲੋਂ ਇਕ ਸਤੰਬਰ ਦੇ ਚੰਡੀਗੜ੍ਹ ਧਰਨੇ ਲਈ ਪਿੰਡ-ਪਿੰਡ ਮੀਟਿੰਗਾਂ ਕਰਕੇ ਜ਼ੋਰਦਾਰ ਤਿਆਰ ਕੀਤੀ ਜਾ ਰਹੀ ਹੈ। ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝੱਬੇਲਵਾਲੀ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਅਤੇ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਜਥੇਬੰਦੀ ਵਲੋਂ ਪਿੰਡ ਝਬੇਲਵਾਲੀ, ਲੰਡੇਰੋਡੇ, ਡੋਡਾਂਵਾਲੀ, ਤਖ਼ਤਮਲਾਣਾ, ਲੁਬਾਣਿਆਂਵਾਲੀ, ਕੋਟਲੀ ਅਬਲੂ, ਥਾਂਦੇਵਾਲਾ ਆਦਿ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ, ਜਿੱਥੋਂ ਟਰੈਕਟਰ-ਟਰਾਲੀਆਂ ਸਮੇਤ ਕਿਸਾਨ ਚੰਡੀਗੜ੍ਹ ਧਰਨੇ ਵਿਚ ਸ਼ਮੂਲੀਅਤ ਕਰਨਗੇ।
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਕਿਰਤੀ ਕਿਸਾਨ ਯੂਨੀਅਨ ਵਲੋਂ ਇਕ ਸਤੰਬਰ ਦੇ ਚੰਡੀਗੜ੍ਹ ਧਰਨੇ ਲਈ ਪਿੰਡ-ਪਿੰਡ ਮੀਟਿੰਗਾਂ ਕਰਕੇ ਜ਼ੋਰਦਾਰ ਤਿਆਰ ਕੀਤੀ ਜਾ ਰਹੀ ਹੈ। ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝੱਬੇਲਵਾਲੀ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਅਤੇ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਜਥੇਬੰਦੀ ਵਲੋਂ ਪਿੰਡ ਝਬੇਲਵਾਲੀ, ਲੰਡੇਰੋਡੇ, ਡੋਡਾਂਵਾਲੀ, ਤਖ਼ਤਮਲਾਣਾ, ਲੁਬਾਣਿਆਂਵਾਲੀ, ਕੋਟਲੀ ਅਬਲੂ, ਥਾਂਦੇਵਾਲਾ ਆਦਿ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ, ਜਿੱਥੋਂ ਟਰੈਕਟਰ-ਟਰਾਲੀਆਂ ਸਮੇਤ ਕਿਸਾਨ ਚੰਡੀਗੜ੍ਹ ਧਰਨੇ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸਾਨੀ ਪਹਿਲਾਂ ਹੀ ਬਹੁਤ ਗੰਭੀਰ ਸੰਕਟ ਦਾ ਸ਼ਿਕਾਰ ਹੈ। ਜੇਕਰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਤਹਿਤ ਚੀਜ਼ਾਂ ਬਾਹਰੋਂ ਸਸਤੀਆਂ ਆਉਣੀਆਂ ਸ਼ੁਰੂ ਹੋ ਗਈਆਂ, ਤਾਂ ਦੇਸ਼ ਦੀ ਕਿਸਾਨੀ ਹਮੇਸ਼ਾ ਲਈ ਤਬਾਹ ਹੋ ਜਾਵੇਗੀ। ਜ਼ਿਲ੍ਹਾ ਆਗੂ ਦਵਿੰਦਰ ਸਿੰਘ ਲੁਬਾਣਿਆਂਵਾਲੀ, ਜਸਵੰਤ ਸਿੰਘ ਡੋਡਾਂਵਾਲੀ, ਚਮਕੌਰ ਸਿੰਘ ਤਖ਼ਤਮਲਾਣਾ, ਬਲਜੀਤ ਸਿੰਘ ਫ਼ੌਜੀ ਝਬੇਲਵਾਲੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਕਿਨਾਰੇ ਹੋ ਗਿਆ ਹੈ। ਮਾਹਿਰਾਂ ਦੀ ਰਿਪੋਰਟ ਅਨੁਸਾਰ 2039 ਤੱਕ ਧਰਤੀ ਹੇਠਲਾ ਪੀਣ ਯੋਗ ਪਾਣੀ ਇਕ ਬੂੰਦ ਵੀ ਨਹੀਂ ਬਚੇਗਾ ਅਤੇ ਪੰਜਾਬ ਦੀ ਧਰਤੀ ਬੰਜਰ ਬਣ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਕੁਝ ਸਾਲ ਹੋਰ ਲੋਕ ਧਰਤੀ ਪਾਣੀ ਹੇਠਲਾ ਜ਼ਹਿਰੀਲਾ ਪਾਣੀ ਪੀਂਦੇ ਰਹੇ ਤਾਂ ਭਿਆਨਕ ਬਿਮਾਰੀਆਂ ਤੋਂ ਬਚ ਨਹੀਂ ਸਕਣਗੇ, ਇਸ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੰਗ ਹੈ ਕਿ ਹਰ ਘਰ ਨੂੰ ਸਾਫ਼ ਪਾਣੀ ਦਿੱਤਾ ਜਾਵੇ, ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਿਕ ਹੱਲ ਹੋਵੇ, ਕਿਸਾਨਾਂ ਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ’ਤੇ ਲਕੀਰ ਮਾਰੀ ਜਾਵੇ, ਸਮਾਰਟ ਮੀਟਰ ਲਗਾਉਣੇ ਬੰਦ ਕੀਤੇ ਜਾਣ। ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਸਮੇਤ ਧਰਨੇ ਵਿਚ ਸ਼ਮੂਲੀਅਤ ਕੀਤੀ ਜਾਵੇ।