ਸਰਕਾਰੀ ਕਾਲਜ ਵਿਖੇ ਐੱਸ . ਬੀ . ਆਈ . ਬੈਂਕ ਦੇ ਸਹਿਯੋਗ ਨਾਲ 100 ਬੂਟੇ ਲਗਾਏ
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ. ਬੀ.
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਬੀ.ਆਈ. ਬੈਂਕ ਦੇ ਸਹਿਯੋਗ ਨਾਲ ਬੂਟੇ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿਚ 100 ਬੂਟੇ ਲਗਾਏ ਗਏ। ਇਸ ਮੌਕੇ ਐੱਸ.ਬੀ.ਆਈ. ਬੈਂਕ ਵਲੋਂ ਮਨੋਜ ਮਿੱਤਲ ਰਿਜ਼ਨਲ ਮੈਨੇਜਰ ਆਰ.ਬੀ.ਓ.-3 ਮੁਕਤਸਰ, ਪਿਊਸ਼ ਗਰਗ ਮੈਨੇਜਰ ਐਚ.ਆਰ., ਮੰਗਤ ਰਾਮ ਕੁੱਕੜ ਡਿਪਟੀ ਮੈਨੇਜਰ ਅਤੇ ਧੀਰਜ ਦਾਬੜਾ ਅਸਿਸਟੈਂਟ ਮੈਨੇਜਰ ਹਾਜ਼ਰ ਰਹੇ। ਬੂਟੇ ਲਗਾਉਣ ਦੀ ਇਸ ਮੁਹਿੰਮ ਵਿਚ ਪ੍ਰੋਫ਼ੈਸਰ ਕਮਲਪ੍ਰੀਤ, ਕਮਲਜੀਤ ਕੌਰ, ਹਰਜਿੰਦਰ ਕੌਰ, ਆਸ਼ਾ, ਜਗਦੀਪ ਬੱਤਰਾ, ਸਾਗਰ ਖੁਰਾਣਾ, ਜੋਬਨਜੀਤ ਸਿੰਘ, ਹਰਮੀਤ ਕੌਰ, ਕਿਰਨਜੀਤ ਕੌਰ ਅਤੇ ਰਵਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਾਰਿਆਂ ਨੇ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।