ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਵਲੋਂ ਮਲੋਟ ਵਿਖੇ ‘ ਮਿਸ਼ਨ ਕਲੀਨ ਪੰਜਾਬ ’ ਮੁਹਿੰਮ ਦੀ ਸ਼ੁਰੂਆਤ ਕੂੜੇ ਦੇ ਨਿਪਟਾਰੇ ਸੰਬੰਧੀ ਸ਼ਹਿਰ ਵਾਸੀ ਸਫ਼ਾਈ ਕਰਮਚਾਰੀਆਂ ਨੂੰ ਕਰਨ ਸਹਿਯੋਗ-ਡਾ. ਬਲਜੀਤ ਕੌਰ
ਮਲੋਟ, 29 ਅਗਸਤ (ਪਾਟਿਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਲਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਸਫ਼ਾਈ ਪੱਖੋਂ ਹਰ ਤਰ੍ਹਾਂ ਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਡਾ.
ਮਲੋਟ, 29 ਅਗਸਤ (ਪਾਟਿਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਲਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਸਫ਼ਾਈ ਪੱਖੋਂ ਹਰ ਤਰ੍ਹਾਂ ਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਅਧੀਨ ਸਫ਼ਾਈ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਵਾਤਾਵਰਣ ਦੀ ਸਵੱਛਤਾ ਲਈ ਬੂਟੇ ਲਗਾਏ ਗਏ ਅਤੇ ਹਲਕਾ ਵਾਸੀਆਂ ਨੂੰ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਕੈਬਨਿਟ ਮੰਤਰੀ ਨੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦਾ ਮੁੱਖ ਮੰਤਵ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਇਸ ਮੁਹਿੰਮ ਦਾ ਹਿੱਸਾ ਬਣੀਏ ਅਤੇ ਸ਼ਹਿਰ ਦੀ ਸੁੰਦਰਤਾ ਵਿਚ ਹੋਰ ਵਾਧਾ ਕਰਨ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵਲੋਂ ਸ਼ਹਿਰ ਦੀ ਹਰੇਕ ਗਲੀ-ਮੁਹੱਲੇ ਦੀ ਸਫ਼ਾਈ ਕੀਤੀ ਜਾਵੇਗੀ ਅਤੇ ਇਕੱਠੇ ਕੀਤੇ ਜਾਣ ਵਾਲੇ ਕੂੜੇ ਦਾ ਸਹੀ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ। ਸਫ਼ਾਈ ਸੇਵਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਮੁੱਚੀ ਸਫ਼ਾਈ ਵਿਚ ਇਨ੍ਹਾਂ ਲੋਕਾਂ ਦਾ ਵਿਸ਼ੇਸ਼ ਯੋਗਦਾਨ ਰਹਿੰਦਾ ਹੈ ਅਤੇ ਇਹ ਹਮੇਸ਼ਾ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਬੜੀ ਮਿਹਨਤ ਨਾਲ ਹਰ ਤਰ੍ਹਾਂ ਦੇ ਯਤਨ ਕਰਦੇ ਰਹਿੰਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦੌਰਾਨ ਸਾਫ਼-ਸਫ਼ਾਈ ਕਰਨ ਵਾਲੇ ਕਰਮਚਾਰੀਆਂ ਦਾ ਕੂੜੇ ਦੇ ਨਿਪਟਾਰੇ ਸੰਬੰਧੀ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕ ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਸੁੱਟਣ ਦੀ ਬਜਾਏ ਕੇਵਲ ਨਿਰਧਾਰਤ ਕੂੜੇਦਾਨਾਂ ਵਿਚ ਹੀ ਪਾਉਣ ਅਤੇ ਗਿੱਲੇ-ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਤਾਂ ਰੋਜ਼ਾਨਾ ਆਪਣੀ ਡਿਊਟੀ ਨਿਭਾ ਹੀ ਰਹੇ ਹਨ ਅਤੇ ਅਸੀਂ ਵੀ ਉਨ੍ਹਾਂ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਉਪਾਰਲਿਆਂ ਨੂੰ ਜਾਰੀ ਰੱਖੀਏ। ਇਸ ਮੌਕੇ ਐੱਸ.ਡੀ.ਐੱਮ. ਪੰਕਜ ਬਾਂਸਲ, ਪ੍ਰਧਾਨ ਨਗਰ ਕੌਂਸਲ ਜੋਨੀ ਗਰਗ, ਵਾਇਸ ਪ੍ਰਧਾਨ ਜਸਮੀਤ ਬਰਾੜ, ਵਾਰਡ ਨੰਬਰ 5 ਤੋਂ ਕੌਂਸਲਰ ਸੰਤੋਸ਼ ਗਗਨੇਜਾ, ਬਲਦੇਵ ਕੁਮਾਰ ਲਾਲੀ ਗਗਨੇਜਾ ਦੇ ਪੁੱਤਰ ਸੁਨੀਲ ਗਗਨੇਜਾ, ਸਾਬਕਾ ਕੌਂਸਲਰ ਸੁਰਮੁੱਖ ਸਿੰਘ ਸੰਧੂ, ਕੁਲਵਿੰਦਰ ਸਿੰਘ ਬਰਾੜ, ਸ਼ਹਿਰੀ ਪ੍ਰਧਾਨ ਰਾਜੀਵ ਉਪਲ, ਕੌਂਸਲਰ ਬਲਜੀਤ ਕੌਰ, ‘ਆਪ’ ਆਗੂ ਸੋਮ ਕਾਲੜਾ, ਨਿਰਮਲ ਸਿੰਘ ਸਾਬਕਾ ਕੌਂਸਲਰ, ਹਰਮੇਲ ਸਿੰਘ ਸੰਧੂ ਤੋਂ ਇਲਾਵਾ ਪੀ.ਏ. ਅਰਸ਼ ਸਿੱਧੂ, ਪੀ.ਏ. ਛਿੰਦਰ ਪਾਲ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।