29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਫੂਡ ਸੇਫ਼ਟੀ ਅਫ਼ਸਰ ਨੇ ਮਠਿਆਈਆਂ ਦੇ ਨਮੂਨੇ ਭਰੇ

ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਫੂਡ ਸੇਫ਼ਟੀ ਅਫ਼ਸਰ ਗਗਨਦੀਪ ਕੌਰ ਵਲੋਂ ਆਪਣੀ ਟੀਮ ਨਾਲ ਸਿਹਤ ਵਿਭਾਗ ਦੁਆਰਾ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ’ਤੇ ਛਾਪੇਮਾਰੀ ਕੀਤੀ ਗਈ। ਕੁਝ ਸਮੇਂ ਤੋਂ ਇਲਾਕੇ ਵਿਚ ਇਹ ਅਫ਼ਵਾਹਾਂ ਫ਼ੈਲ ਰਹੀਆਂ ਸਨ ਕਿ ਕੋਈ ਬਾਹਰੀ ਵਿਅਕਤੀ ਪਿੰਡਾਂ ਤੇ ਸ਼ਹਿਰ ਵਿਚ ਮੋਟਰਸਾਈਕਲ ’ਤੇ ਦੇਸੀ ਘਿਓ ਸਸਤੇ ਭਾਅ ’ਤੇ ਵੇਚ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਫੂਡ ਸੇਫ਼ਟੀ ਅਫ਼ਸਰ ਗਗਨਦੀਪ ਕੌਰ ਵਲੋਂ ਆਪਣੀ ਟੀਮ ਨਾਲ ਸਿਹਤ ਵਿਭਾਗ ਦੁਆਰਾ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ’ਤੇ ਛਾਪੇਮਾਰੀ ਕੀਤੀ ਗਈ। ਕੁਝ ਸਮੇਂ ਤੋਂ ਇਲਾਕੇ ਵਿਚ ਇਹ ਅਫ਼ਵਾਹਾਂ ਫ਼ੈਲ ਰਹੀਆਂ ਸਨ ਕਿ ਕੋਈ ਬਾਹਰੀ ਵਿਅਕਤੀ ਪਿੰਡਾਂ ਤੇ ਸ਼ਹਿਰ ਵਿਚ ਮੋਟਰਸਾਈਕਲ ’ਤੇ ਦੇਸੀ ਘਿਓ ਸਸਤੇ ਭਾਅ ’ਤੇ ਵੇਚ ਰਿਹਾ ਹੈ। ਇਸ ਤੋਂ ਬਾਅਦ ਫੂਡ ਸੇਫ਼ਟੀ ਅਫ਼ਸਰ ਨੇ ਸ਼ਹਿਰ ਦੇ ਬਾਹਰੀ ਰਸਤਿਆਂ ’ਤੇ ਨਾਕਾਬੰਦੀ ਕੀਤੀ ਅਤੇ ਵਾਹਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਇਸ ਤੋਂ ਬਾਅਦ ਸ਼ਹਿਰ ਦੀਆਂ ਪੰਜ ਮਠਿਆਈ ਦੀਆਂ ਦੁਕਾਨਾਂ ’ਤੇ ਵੀ ਛਾਪੇਮਾਰੀ ਕੀਤੀ ਗਈ ਅਤੇ ਮਠਿਆਈਆਂ ਦੇ ਸੈਂਪਲ ਲਏ ਗਏ। ਇਸ ਮੌਕੇ ਮਠਿਆਈਆਂ ਬਣਾਉਣ ਵਾਲੀਆਂ ਥਾਵਾਂ ਦੀ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ। ਗਗਨਦੀਪ ਕੌਰ ਨੇ ਇਲਾਕੇ ਦੇ ਦੁਕਾਨਦਾਰਾਂ ਅਤੇ ਠੇਲੇ੍ ਲਗਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਖਾਣ-ਪੀਣ ਵਾਲਾ ਅਣਮਿਆਰੀ ਸਾਮਾਨ ਨਾ ਵੇਚਣ। ਇਸ ਤੋਂ ਇਲਾਵਾ ਫ਼ਲ ਵਿਕ੍ਰੇਤਾਵਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਅਣ-ਅਧਿਕਾਰਤ ਰਸਾਇਣਾਂ ਨਾਲ ਫ਼ਲ ਨਾ ਪਕਾਉਣ ਅਤੇ ਗਲੇ-ਸੜੇ ਹੋਏ ਫ਼ਲ ਨਾ ਰੱਖਣ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਰੈੱਡ ਬੁੱਲ ਅਤੇ ਸਟਿੰਗ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਡਰਿੰਕ ਜਿਹੜੇ ਦੁਕਾਨਦਾਰਾਂ ਕੋਲ ਪਏ ਹਨ, ਉਹ ਦੁਕਾਨਦਾਰ ਉਨ੍ਹਾਂ ਨੂੰ ਡੀਲਰਾਂ ਨੂੰ ਵਾਪਸ ਕਰ ਦੇਣ। ਜੇਕਰ ਕੋਈ ਫ਼ੜ੍ਹਿਆ ਗਿਆ, ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸੈਂਪਲਾਂ ਦੇ ਨਤੀਜੇ ਆਉਣ ਤੋਂ ਬਾਅਦ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤਰਸੇਮ ਲਾਲ ਅਤੇ ਗੁਰਬਾਜ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀ . ਐੱਚ . ਸੀ . ਦੋਦਾ ਵਿਖੇ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਮਹਿਲਾ ਸਖੀਆਂ ਨੂੰ ਸਨਮਾਨ ਰਾਸ਼ੀ ਮਿਲਣ ’ ਤੇ ਸਨਮਾਨ ਸਮਾਗਮ ਕਰਵਾਇਆ
Ad Position 24