29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨ ’ ਤੇ ਗੋਲੀਆਂ ਚਲਾਉਣ ਦੇ ਮਾਮਲੇ ’ ਚ ਪੁਲਿਸ ਵਲੋਂ 4 ਕਾਬੂ

ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਪਰਾਧੀਆਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.

Ad Position 21
No active advertisement
ਅਜੀਤ ਡੈਸਕ 30-08-2026
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਪਰਾਧੀਆਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ. ਅਤੇ ਇੰਸਪੈਕਟਰ ਰਵਿੰਦਰ ਕੌਰ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਵਲੋਂ ਸਾਂਝੀ ਕਾਰਵਾਈ ਕਰਦਿਆਂ ਬੱਲਮਗੜ੍ਹ ਰੋਡ ’ਤੇ ਗੋਲੀਆਂ ਚਲਾਉਣ ਦੀ ਵਾਰਦਾਤ ਨੂੰ ਟਰੇਸ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 23 ਅਗਸਤ ਨੂੰ ਅਨਿਲ ਕੁਮਾਰ ਪੁੱਤਰ ਸ਼ਿਵ ਰਾਮ ਵਾਸੀ ਬੱਲਮਗੜ੍ਹ ਰੋਡ ਸ੍ਰੀ ਮੁਕਤਸਰ ਸਾਹਿਬ ’ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ। ਇਸ ਸੰਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ। ਮੁੱਦਈ ਵਲੋਂ ਦਿੱਤੇ ਬਿਆਨ ਅਨੁਸਾਰ ਉਹ ਆਪਣੇ ਮਾਤਾ-ਪਿਤਾ ਨਾਲ ਇਕ ਪਰਿਵਾਰਕ ਸਮਾਗਮ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਆਪਣੇ ਰਿਸ਼ਤੇਦਾਰ ਦੇ ਘਰ ਦਾ ਗੇਟ ਖੜਕਾ ਰਿਹਾ ਸੀ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਵਿਅਕਤੀ ਉੱਥੇ ਆਏ। ਉਨ੍ਹਾਂ ਵਿਚੋਂ ਇਕ ਵਿਅਕਤੀ ਨੇ ਉਸ ਦੇ ਨੇੜੇ ਆ ਕੇ ਉਸ ਨਾਲ ਗੱਲ ਕੀਤੀ ਅਤੇ ਬਾਅਦ ਵਿਚ ਪਿਸਟਲ/ਰਿਵਾਲਵਰ ਕੱਢ ਕੇ ਉਸ ’ਤੇ ਫਾਇਰ ਕੀਤੇ। ਗੋਲੀਆਂ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਸਾਰੇ ਵਿਅਕਤੀ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਥਾਣਾ ਸਿਟੀ ਅਤੇ ਸੀ.ਆਈ.ਏ. ਦੀਆਂ ਟੀਮਾਂ ਵਲੋਂ ਖੁਫੀਆ ਸੂਤਰਾਂ, ਤਕਨੀਕੀ ਸਾਧਨਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਵਾਰਦਾਤ ਵਿਚ ਸ਼ਾਮਿਲ ਮੁਲਜ਼ਮਾਂ ਨੂੰ ਟਰੇਸ ਕੀਤਾ ਗਿਆ, ਜਿਸ ਵਿਚ ਪੁਲਿਸ ਵਲੋਂ 4 ਮੁਲਜ਼ਮਾਂ ਨੂੰ ਗੁਰਪ੍ਰੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਪਿੰਡ ਬੋਦੀਵਾਲਾ ਖੜਕ ਸਿੰਘ ਵਾਲਾ ਹਾਲ ਆਬਾਦ ਗ੍ਰੰਥੀ ਸਿੰਘ, ਗੁਰਦੁਆਰਾ ਅਕਾਲਸਰ ਸਾਹਿਬ ਪਿੰਡ ਭਾਗਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਉਰਫ਼ ਦੌਲਾ ਵਾਸੀ ਸੰਮੇਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਅਰਪਨ ਸਿੰਘ ਪੁੱਤਰ ਗੋਰਖਾ ਸਿੰਘ ਵਾਸੀ ਪਿੰਡ ਸੰਮੇਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਬਲਜੀਤ ਸਿੰਘ ਵਾਸੀ ਗੋਬਿੰਦ ਨਗਰੀ ਮੋੜ ਰੋਡ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਦੀ ਪਾਕਿਸਤਾਨ ਵਿਚ ਬੈਠੇ ਕਿਸੇ ਵਿਅਕਤੀ ਨਾਲ ਇੰਸਟਾਗ੍ਰਾਮ ਤੇ ਵਟਸਐਪ ਰਾਹੀਂ ਗੱਲਬਾਤ ਹੋਈ ਸੀ। ਮੁੱਢਲੀ ਪੁੱਛਗਿੱਛ ਅਨੁਸਾਰ ਉਕਤ ਵਿਅਕਤੀ ਵਲੋਂ ਗੁਰਪ੍ਰੀਤ ਸਿੰਘ ਨੂੰ ਪੈਸਿਆਂ ਦਾ ਲਾਲਚ ਦੇ ਕੇ ਦਹਿਸ਼ਤ ਫ਼ੈਲਾਉਣ ਦੇ ਮਕਸਦ ਨਾਲ ਗੈਰ-ਪੰਜਾਬੀ ਵਿਅਕਤੀ ’ਤੇ ਗੋਲੀਬਾਰੀ ਕਰਨ ਲਈ ਕਿਹਾ ਗਿਆ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੱਚਾ ਬੱਲਮਗੜ੍ਹ ਰੋਡ ਵਿਖੇ ਅਨਿਲ ਕੁਮਾਰ ’ਤੇ ਗੋਲੀਆਂ ਚਲਾਉਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੁਲਜ਼ਮਾਂ ਨੇ ਇਹ ਵੀ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਵਿਚ ਬੈਠੇ ਵਿਅਕਤੀ ਵਲੋਂ ਦੱਸੀ ਗਈ ਜਗ੍ਹਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਏਰੀਏ ਵਿਚੋਂ ਉਨ੍ਹਾਂ ਵਲੋਂ 2 ਪਿਸਟਲ ਪ੍ਰਾਪਤ ਕੀਤੇ ਗਏ ਸਨ। ਵਾਰਦਾਤ ਦੀ ਵੀਡੀਓ ਬਣਾ ਕੇ ਅਤੇ ਇਸ ਸੰਬੰਧੀ ਖ਼ਬਰ ਪਾਕਿਸਤਾਨ ਵਿਚ ਬੈਠੇ ਉਕਤ ਵਿਅਕਤੀ ਨੂੰ ਭੇਜੀ ਗਈ। ਪੁਲਿਸ ਵਲੋਂ ਇਸ ਨੈੱਟਵਰਕ ਤੇ ਵਾਰਦਾਤ ਵਿਚ ਵਰਤੇ ਗਏ ਹਥਿਆਰਾਂ ਤੇ ਹੋਰ ਸਾਧਨਾਂ ਸੰਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਦੋਸ਼ੀ ਸਤਨਾਮ ਸਿੰਘ ਉਰਫ਼ ਸੱਤਾ ਪਾਸੋਂ 3 ਪੈਟਰੋਲ ਬੰਬ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਅਨੁਸਾਰ ਇਸ ਵਾਰਦਾਤ ਦਾ ਮਕਸਦ ਪਾਕਿਸਤਾਨ ਵਿਚ ਬੈਠੇ ਵਿਅਕਤੀ ਦੇ ਇਸ਼ਾਰੇ ’ਤੇ ਗੋਲੀਬਾਰੀ ਕਰਕੇ ਇਲਾਕੇ ਵਿਚ ਦਹਿਸ਼ਤ ਤੇ ਡਰ ਦਾ ਮਾਹੌਲ ਪੈਦਾ ਕਰਨਾ ਅਤੇ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਪਾਸੋਂ ਪੁਲਿਸ ਵਲੋਂ ਯੂ.ਐੱਸ.ਏ. ਮਾਰਕਾ 2 ਪਿਸਟਲ, 4 ਮੈਗਜ਼ੀਨ, 6 ਜਿੰਦਾ ਕਾਰਤੂਸ ਤੇ 3 ਪੈਟਰੋਲ ਬੰਬ ਬਰਾਮਦ ਕੀਤੇ ਗਏ ਹਨ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦੁਆਰਾ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਅਗਲੀ ਖ਼ਬਰ ਸੀ . ਐੱਚ . ਸੀ . ਦੋਦਾ ਵਿਖੇ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜੀਆਂ
Ad Position 24