29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਏਡਿਡ ਸਕੂਲ ਯੂਨੀਅਨ ਵਲੋਂ 5 ਸਤੰਬਰ ਨੂੰ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’

ਤਲਵੰਡੀ ਸਾਬੋ, 29 ਅਗਸਤ (ਰਵਜੋਤ ਸਿੰਘ ਰਾਹੀ)-ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਲਗਭਗ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ, ਸੇਵਾ ਮੁਕਤ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੀ. ਪੀ.

Ad Position 21
No active advertisement
ਅਜੀਤ ਡੈਸਕ 30-08-2026
ਤਲਵੰਡੀ ਸਾਬੋ, 29 ਅਗਸਤ (ਰਵਜੋਤ ਸਿੰਘ ਰਾਹੀ)-ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਲਗਭਗ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ, ਸੇਵਾ ਮੁਕਤ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੀ. ਪੀ. ਓ. ਜਾਰੀ ਨਾ ਕੀਤੇ ਜਾਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਵਿਚ ਸੁੂਬਾ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਏਡਿਡ ਸਕੂਲ ਯੂਨੀਅਨ ਵਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ‘ਕਾਲਾ ਅਧਿਆਪਕ ਦਿਵਸ’ ਵਜੋਂ ਮਨਾਉਂਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਏਡਿਡ ਸਕੂਲ ਯੂਨੀਅਨ ਦੇ ਆਗੂਆਂ ਨੇ ਇਥੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਜ਼ਿਲ੍ਹਾ ਪ੍ਰਧਾਨ ਸ਼੍ਰੀਕਾਂਤ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਪ੍ਰਮੋਦ ਕੁਮਾਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਸਿੱਧੂ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਤਨਖ਼ਾਹਾਂ ਅਤੇ ਪੈਨਸ਼ਨ ਸਬੰਧੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਅਜੇ ਤੱਕ ਇਸ ਗੰਭੀਰ ਮਸਲੇ ਦਾ ਕੋਈ ਢੁੱਕਵਾਂ ਅਤੇ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ ਅੱਠ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਸੁੂਬਾ ਸਰਕਾਰ ਖਿਲਾਫ਼ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਰੋਸ ਪ੍ਰਗਟ ਕਰਦਿਆਂ ‘ਕਾਲਾ ਅਧਿਆਪਕ ਦਿਵਸ’ ਮਨਾਇਆ ਜਾਵੇਗਾ। ਉਪਰੋਕਤ ਆਗੂਆਂ ਨੇ ਬਠਿੰਡਾ ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ 5 ਸਤੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕਿਉਰਟੀ ਲੈਣ ਲਈ ਖ਼ੁਦ ਕਰਵਾਇਆ ਜਲਣਸ਼ੀਲ ਪਦਾਰਥ ਨਾਲ ਹਮਲਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਅਰਦਾਸ ਸਮਾਗਮ
Ad Position 24