31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰੂ ਨਾਨਕ ਕਾਲਜ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਪ੍ਰਦਰਸ਼ਨੀ

ਸ੍ਰੀ ਮੁਕਤਸਰ ਸਾਹਿਬ, 30 ਅਗਸਤ (ਹਰਮਹਿੰਦਰ ਪਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 320ਵੇਂ ਸੰਪੂਰਨਤਾ ਦਿਵਸ ਨਾਲ ਸਬੰਧਿਤ ਸਮਾਗਮਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਵਿੱਦਿਅਕ ਅਦਾਰਿਆਂ ਵਲੋਂ ਲਗਾਈ ਗਈ ਧਾਰਮਿਕ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।

Ad Position 21
No active advertisement
ਅਜੀਤ ਡੈਸਕ 31-08-2026
ਸ੍ਰੀ ਮੁਕਤਸਰ ਸਾਹਿਬ, 30 ਅਗਸਤ (ਹਰਮਹਿੰਦਰ ਪਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 320ਵੇਂ ਸੰਪੂਰਨਤਾ ਦਿਵਸ ਨਾਲ ਸਬੰਧਿਤ ਸਮਾਗਮਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਵਿੱਦਿਅਕ ਅਦਾਰਿਆਂ ਵਲੋਂ ਲਗਾਈ ਗਈ ਧਾਰਮਿਕ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਇਸ ਪ੍ਰਦਰਸ਼ਨੀ ’ਚ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨਾਲ ਸਬੰਧਿਤ ਇਤਿਹਾਸਕ ਜਾਣਕਾਰੀ, ਦੁਰਲੱਭ ਤਸਵੀਰਾਂ, ਗੁਰੂ ਸਾਹਿਬ ਦੇ ਪੁਰਾਤਨ ਸ਼ਸਤਰ, ਬਖਸ਼ਿਸ਼ਾਂ ਦੀਆਂ ਤਸਵੀਰਾਂ ਅਤੇ ਸਿੱਖ ਇਤਿਹਾਸ ਨਾਲ ਜੁੜੀ ਮਹੱਤਵਪੂਰਨ ਸਮੱਗਰੀ ਪ੍ਰਦਰਸ਼ਿਤ ਕੀਤੀ ਗਈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ ਕਵੀਸ਼ਰੀ ਰਾਹੀਂ ਹਾਜ਼ਰੀ ਭਰੀ ਗਈ। ਇਸ ਮੌਕੇ ਸਿਮਰਨਜੀਤ ਸਿੰਘ ਅਧਿਆਪਕ ਗੁਰਮਿਤ ਵਿਭਾਗ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦਾਂ ਅਤੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਮਹਾਨ ਜੀਵਨ ਸੰਦੇਸ਼ ਨੂੰ ਸੰਗਤ ਤੱਕ ਪਹੁੰਚਾਇਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਰੂਹਾਨੀ ਰੰਗ ਪ੍ਰਦਾਨ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਦਮਦਮਾ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਕਿਹਾ ਕਿ ਇਹ ਪ੍ਰਦਰਸ਼ਨੀ ਸਿੱਖ ਇਤਿਹਾਸ, ਗੁਰਬਾਣੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਨਾਲ ਜੁੜੇ ਇਤਿਹਾਸਕ ਪੱਖਾਂ ਨੂੰ ਸੰਗਤ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਲਗਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਤੋਂ ਖਾਟੂ ਸ਼ਿਆਮ ਤੇ ਸਾਲਾਸਰ ਬਾਲਾਜੀ ਲਈ ਬੱਸਾਂ ਰਵਾਨਾ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
Ad Position 24