ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ ਵਿਧਾਇਕ ਸੇਖੋਂ , ਡਿਪਟੀ ਕਮਿਸ਼ਨਰ ਸਮੇਤ ਹਜ਼ਾਰਾਂ ਲੋਕਾਂ ਨੇ ਲਿਆ ਭਾਗ
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ। ਇਸ ਦੀ ਸ਼ੁਰੂਆਤ ਨਹਿਰੂ ਸਟੇਡੀਅਮ ਫ਼ਰੀਦਕੋਟ ਤੋਂ ਕੀਤੀ ਗਈ।
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ। ਇਸ ਦੀ ਸ਼ੁਰੂਆਤ ਨਹਿਰੂ ਸਟੇਡੀਅਮ ਫ਼ਰੀਦਕੋਟ ਤੋਂ ਕੀਤੀ ਗਈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹਜ਼ਾਰਾਂ ਲੋਕਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਵਿਚ ਸ਼ਿਰਕਤ ਕੀਤੀ ਗਈ। ਇਹ ਮੈਰਾਥਾਨ ਨਹਿਰੂ ਸਟੇਡੀਅਮ ਤੋਂ ਸ਼ੁਰੂ ਹੋ ਕੇ ਸੇਠੀ ਡੇਅਰੀ ਹੁੰਦੇ ਹੋਏ ਸਰਕੂਲਰ ਰੋਡ ਮੋਰੀ ਗੇਟ ਤੋ ਕੰਮੇਆਣਾ ਚੌਂਕ ਹੁੰਦੇ ਹੋਏ ਖੇਤੀਬਾੜੀ ਦਫ਼ਤਰ ਤੋਂ ਮਹਾਤਮਾਂ ਗਾਂਧੀ ਮੈਮੋਰੀਅਲ ਸਕੂਲ ਫ਼ਰੀਦਕੋਟ ਤੋਂ ਭਾਈ ਘਨੱਈਆ ਚੌਂਕ ਤੋਂ ਸਵਰਨ ਸਿਨੇਮਾ ਦੀ ਬੈਕ ਸਾਈਡ ਤੋਂ ਬੱਸ ਸਟੈਂਡ ਹੁੰਦੇ ਹੋਏ ਮੁੜ ਨਹਿਰੂ ਸਟੇਡੀਅਮ ਵਿਖੇ ਸਮਾਪਤ ਹੋਈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਵਿਚ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੈਰਾਥਾਨ ਸਾਨੂੂੰ ਸਿਖਾਉਂਦੀ ਹੈ ਕਿ ਬਿਨ੍ਹਾਂ ਕਿਸੇ ਭੇਦਭਾਵ ਦੇ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਹਰੇਕ ਵਰਗ ਇਸ ਵਿਚ ਹਿੱਸਾ ਲੈ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਰਾਥਨ ਵਿਚ ਤਕਰੀਬਨ 1000 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਸਮੂਹ ਭਾਗ ਲੈਣ ਵਾਲੇ ਖਿਡਾਰੀਆਂ, ਬੱਚਿਆਂ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੂੰ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਰਵਾਈ ਗਈ ਮੈਰਾਥਾਨ ਰਾਹੀਂ ਇਕ ਸੁਨੇਹਾ ਮਿਲਦਾ ਹੈ ਕਿ ਖੇਡਾਂ ਹੀ ਸਾਡੀ ਜਿੰਦਗੀ ਦਾ ਮਹੱਤਵਪੂਰਨ ਹਿੱਸਾ ਹੈ। ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਸਾਈਕਲਿੰਗ ਦਾ ਈਵੈਂਟ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੈਰਾਥਾਨ ਵਿਚ 5 ਕਿਲੋਮੀਟਰ ਦੀ ਰੇਸ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਲਈ ਟੀ-ਸ਼ਰਟ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ , ਅਮਨਦੀਪ ਸਿੰਘ (ਬਾਬਾ) ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਗੁਰਤੇਜ ਸਿੰਘ ਖੋਸਾ ਚੇਅਰਮੈਨ ਪਲਾਨਿੰਗ ਬੋਰਡ, ਸਿਫਤ ਕੌਰ ਸਮਰਾ ਇੰਟਰਨੈਸ਼ਨਲ ਓਲੰਪੀਅਨ ਸ਼ੂਟਿੰਗ ਖਿਡਾਰੀ, ਚਰਨਜੀਤ ਮਾਈਕਲ, ਜਸਪਾਲ ਸਿੰਘ, ਮਨਪ੍ਰੀਤ ਸਿੰਘ ਸੰਧੂ, ਸੁਖਰਾਜ ਸਿੰਘ, ਮਨਜੀਤ ਕੌਰ, ਖੁਸ਼ਵਿੰਦਰ ਸਿੰਘ, ਹਰਮਨ ਸਿੰਘ, ਵਰਿੰਦਰ ਸਿੰਘ, ਮਨਦੀਪ ਅਤੇ ਬੰਪੀ ਸਮਰਾ ਆਦਿ ਹਾਜ਼ਰ ਸਨ।