ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ‘ਮਨ ਕੀ ਬਾਤ’ ਪ੍ਰੋਗਰਾਮ ਦਿਖਾਇਆ
ਬਰਗਾੜੀ, 30 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੇ ਆਦੇਸ਼ਾਂ ਨੂੰ ਮੁੱਖ ਰੱਖਦਿਆਂ ਬਲਾਕ ਸੰਮਤੀ ਮੈਂਬਰ ਵਿਜੇ ਕੁਮਾਰ ਵਿੱਕੀ ਦੀ ਅਗਵਾਈ ਹੇਠ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ‘ਮਨ ਕੀ ਬਾਤ’ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ। ਜਿਸ ’ਚ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ।
ਬਰਗਾੜੀ, 30 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੇ ਆਦੇਸ਼ਾਂ ਨੂੰ ਮੁੱਖ ਰੱਖਦਿਆਂ ਬਲਾਕ ਸੰਮਤੀ ਮੈਂਬਰ ਵਿਜੇ ਕੁਮਾਰ ਵਿੱਕੀ ਦੀ ਅਗਵਾਈ ਹੇਠ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ‘ਮਨ ਕੀ ਬਾਤ’ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ। ਜਿਸ ’ਚ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ। ਇਸ ਤੋਂ ਇਲਾਵਾ ਕੇਂਦਰ ਦੀ ਸਰਕਾਰ ਵਲੋਂ ਦੇਸ਼ ਦੀ ਬਿਹਤਰੀ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਦੱਸਦਿਆਂ ਉਨ੍ਹਾਂ ਕਿਹਾ ਕਿ ਭਾਰਤ ਬਹੁਤ ਜਲਦੀ ਵਿਕਸਤ ਦੇਸ਼ਾਂ ਦੀ ਸੂਚੀ ’ਚ ਸ਼ਾਮਿਲ ਹੋਣ ਜਾ ਰਿਹਾ ਹੈ ਜੋ ਦੇਸ਼ ਵਾਸੀਆਂ ਲਈ ਬੜੇ ਮਾਣ ਵਾਲੀ ਗੱਲ ਹੈ। ਇਸ ਮੌਕੇ ਮੰਡਲ ਪ੍ਰਧਾਨ ਹਰਮੇਲ ਸਿੰਘ ਚਹਿਲ ਨੇ ਬੀ.ਐਲ.ਏ 2 ਰਾਹੀਂ 6,7,8 ਆਦਿ ਵੋਟਰ ਸੂਚੀਆਂ ’ਚ ਸੁਧਾਈ ਲਈ ਫਾਰਮ ਦਿੱਤੇ ਗਏ ਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਸ ਵੋਟਰ ਦੀ ਵੋਟ ’ਚ ਕੋਈ ਵੀ ਗਲਤੀ ਹੈ। ਉਸ ਨੂੰ ਗੰਭੀਰਤਾ ਲੈਣ ਅਤੇ ਇਨ੍ਹਾਂ ’ਚ ਲੋੜੀਂਦੀ ਸੁਧਾਈ ਸਬੰਧਿਤ ਅਧਿਕਾਰੀ ਤੋਂ ਜ਼ਰੂਰ ਕਰਵਾ ਲੈਣ ਕਿਉਂਕਿ ਆਉਣ ਵਾਲੇ ਸਮੇਂ ’ਚ ਜਿਸ ਵੀ ਵੋਟਰ ਦਾ ਸਹੀ ਨਾਂਅ ਵੋਟਰ ਸੂਚੀ ’ਚ ਨਹੀ ਹੋਵੇਗਾ ਉਹ ਵੋਟਰ ਹਰ ਸਰਕਾਰੀ ਸਹੂਲਤ ਤੋਂ ਵਾਂਝਾ ਰਹਿ ਸਕਦਾ ਹੈ। ਇਸ ਮੌਕੇ ਪ੍ਰਕਾਸ਼ ਸਿੰਘ ਸੇਵੇਵਾਲਾ, ਡਾ . ਕਸ਼ਮੀਰ ਸਿੰਘ, ਆਤਮਾ ਰਾਮ ਬਰਗਾੜੀ, ਅੰਮ੍ਰਿਤਪਾਲ ਲੱਭੀ, ਮੋਹਣ ਸਿੰਘ, ਰਾਜਾ ਸਿੰਘ, ਰੁਲਦੂ ਸਿੰਘ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।