31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਕਾਂਗਰਸ ਦਲਿਤ ਵਰਗ ਨੂੰ ਆਪਣੀ ਰੀੜ੍ਹ ਦੀ ਹੱਡੀ ਸਮਝਦੀ ਹੈ - ਸੁਧੀਰ ਚੌਧਰੀ , ਮਨੀ ਰਾਮ

ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਕਾਂਗਰਸ ਕਮੇਟੀ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 31-08-2026
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਵਲੋਂ ਨਵਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਬੰਧੀ ਵਿਸ਼ੇਸ਼ ਸਮਾਗਮ ਆਫ਼ੀਸਰਜ਼ ਕਲੱਬ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਸਮਾਗਮ ਵਿਚ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ, ਨੈਸ਼ਨਲ ਕੋਆਰਡੀਨੇਟਰ ਮਨੀ ਰਾਮ ਅਤੇ ਪੰਜਾਬ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਨਵਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਸੁਧੀਰ ਚੌਧਰੀ ਅਤੇ ਮਨੀ ਰਾਮ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਦਲਿਤ ਵਰਗ ਨੂੰ ਨਾਲ ਲੈ ਕੇ ਚੱਲਦੀ ਆਈ ਹੈ ਅਤੇ ਦਲਿਤ ਭਾਈਚਾਰੇ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਸਮਝਦੀ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਤੋਂ ਬਿਨਾਂ ਕਾਂਗਰਸ ਪਾਰਟੀ ਦਾ ਕੋਈ ਵਜੂਦ ਨਹੀਂ ਹੈ। ਉਨ੍ਹਾਂ ਭਾਜਪਾ ਸਰਕਾਰ ’ਤੇ ਦਲਿਤ ਵਿਰੋਧੀ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਦੇਸ਼ ਵਿਚ ਅੱਜ ਵੀ ਜਾਤੀਵਾਦ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਬੀਤੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰਜੁਨ ਖੜਗੇ ਵਲੋਂ ਇਕ ਸਥਾਨ ਦਾ ਉਦਘਾਟਨ ਕੀਤੇ ਜਾਣ ਤੋਂ ਬਾਅਦ ਭਾਜਪਾ ਆਗੂਆਂ ਵਲੋਂ ਉਸ ਸਥਾਨ ਨੂੰ ਧੋ ਕੇ ਸ਼ੁੱਧੀਕਰਨ ਕੀਤੇ ਜਾਣ ਦੇ ਕਥਿਤ ਮਾਮਲੇ ਦਾ ਜ਼ਿਕਰ ਕਰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪੰਜਾਬ ਵਿਚ ਵੱਡੇ ਪੱਧਰ ’ਤੇ ਧਰਨਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਕਥਿਤ ਤੌਰ ’ਤੇ ਜ਼ਿੰਮੇਵਾਰ ਭਾਜਪਾ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾਵੇਗੀ। ਪੰਜਾਬ ਦੇ ਹਰ ਜ਼ਿਲ੍ਹੇ ਵਿਚ ਐਸ.ਸੀ. ਵਿੰਗ ਦੇ ਸਾਥੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਇਸ ਲਈ ਐਸ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬਾ ਅਤੇ ਜ਼ਿਲ੍ਹਾ ਪੱਧਰ ਦੀਆਂ ਕਮੇਟੀਆਂ ਤੋਂ ਬਾਅਦ ਬਲਾਕ ਪੱਧਰ ’ਤੇ ਵੀ ਸੰਗਠਨ ਤਿਆਰ ਕੀਤਾ ਗਿਆ ਹੈ। ਹੁਣ ਹਰ ਬੂਥ ’ਤੇ ਐਸ.ਸੀ. ਸਮਾਜ ਦੇ ਪੰਜ ਮੈਂਬਰਾਂ ਦੀ ਟੀਮ ਬਣਾਈ ਜਾਵੇਗੀ, ਜਿਸ ਵਿਚ ਇਕ ਮਹਿਲਾ ਅਤੇ ਚਾਰ ਪੁਰਸ਼ ਸ਼ਾਮਿਲ ਹੋਣਗੇ। ਇਹ ਮੈਂਬਰ ਆਪੋ-ਆਪਣੀਆਂ ਬਸਤੀਆਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਨੂੰ ਬਲਾਕ ਤੇ ਜ਼ਿਲ੍ਹਾ ਪੱਧਰ ’ਤੇ ਪਹੁੰਚਾਉਣਗੇ। ਜੇਕਰ ਸਮੱਸਿਆ ਦਾ ਹੱਲ ਜ਼ਿਲ੍ਹਾ ਜਾਂ ਸੂਬਾ ਪੱਧਰ ’ਤੇ ਨਾ ਹੋਵੇ ਤਾਂ ਉ ਸ ਨੂੰ ਕੌਮੀ ਪੱਧਰ ਤੱਕ ਪਹੁੰਚਾਇਆ ਜਾਵੇਗਾ। ਸੁਧੀਰ ਚੌਧਰੀ ਨੇ ਕਿਹਾ ਕਿ ਇਸ ਤਰ੍ਹਾਂ ਹੇਠਲੇ ਪੱਧਰ ਤੋਂ ਉੱਪਰ ਤੱਕ ਇਕ ਮਜ਼ਬੂਤ ਕੜੀ ਤਿਆਰ ਹੋਵੇਗੀ, ਜਿਸ ਰਾਹੀਂ ਪਾਰਟੀ ਨੂੰ ਆਪਣੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਹਰ ਇਕ ਵੋਟ ਦੀ ਰਾਖੀ ਅਤੇ ਪਾਰਟੀ ਦੇ ਹੱਕ ਵਿਚ ਮਜ਼ਬੂਤ ਜਥੇਬੰਦਕ ਤਿਆਰੀ ਲਈ ਇਹ ਢਾਂਚਾ ਅਹਿਮ ਭੂਮਿਕਾ ਨਿਭਾਏਗਾ। ਦੇਸ਼ ਦੇ ਮੌਜੂਦਾ ਰਾਜਨੀਤਿਕ ਮਾਹੌਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਦੋ ਵਿਚਾਰਧਾਰਾਵਾਂ ਵਿਚਕਾਰ ਵਿਚਾਰਧਾਰਕ ਲੜਾਈ ਚੱਲ ਰਹੀ ਹੈ। ਇਕ ਪਾਸੇ ਮਹਾਤਮਾ ਗਾਂਧੀ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੰਵਿਧਾਨਕ ਵਿਚਾਰ ਹਨ। ਇਸ ਮੌਕੇ ਪੰਜਾਬ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਨੇ ਵੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਵਿਚ ਜਾਤੀਵਾਦ ਨੂੰ ਖਤਮ ਕਰਨ ਦੀ ਲੋੜ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਜ਼ਿਲ੍ਹਾ ਫ਼ਰੀਦਕੋਟ ਐਸ.ਸੀ. ਵਿੰਗ ਦੇ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਪੰਜਾਬ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਵਿਚ ਨਵਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਅਧਿਕਾਰਤ ਤੌਰ ’ਤੇ ਨਿਯੁਕਤੀ ਪੱਤਰ ਸੌਂਪਣਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਜ਼ਿੰਮੇਵਾਰੀਆਂ ਦੇਣਾ ਹੈ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਅੰਤ ਵਿਚ ਗੁਰਸੇਵਕ ਸਿੰਘ ਜੈਤੋ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਜ਼ਿਲ੍ਹੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਰਗਾੜੀ ਦੇ ਵਰਕਰਾਂ ਨੂੰ ਅਕਾਲੀ ਦਲ ਦੇ ਅਹੁਦੇਦਾਰ ਬਣਾਇਆ ਅਗਲੀ ਖ਼ਬਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ‘ਮਨ ਕੀ ਬਾਤ’ ਪ੍ਰੋਗਰਾਮ ਦਿਖਾਇਆ
Ad Position 24