ਧਰਨੇ ’ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਜਥਾ ਰਵਾਨਾ
ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਗੁਰਮੀਤ ਸਿੰਘ ਗੋਲੇਵਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਰੂਪ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਅਗਵਾਈ ਵਿਚ 1 ਸਤਬੰਰ ਚੰਡੀਗੜ੍ਹ ਦੇ ਧਰਨੇ ਵਿਚ ਸ਼ਾਮਿਲ ਹੋਣ ਲਈ ਟਰੈਕਟਰ ਟਰਾਲੀਆ ਲੈ ਕੇ ਕਿਸਾਨਾਂ ਦਾ ਵੱਡਾ ਜਥਾ ਫ਼ਰੀਦਕੋਟ ਤੋਂ ਰਵਾਨਾ ਹੋਇਆ। ਸੂਬਾ ਪ੍ਰਧਾਨ ਗੋਲੇਵਾਲਾ ਨੇ ਕਿਹਾ ਕਿ ਇਹ ਧਰਨਾ ਦਰਿਆਈ ਪਾਣੀਆਂ ਤੇ ਕਿਸਾਨੀ ਨਾਲ ਸਬੰਧਿਤ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਾਇਆ ਜਾ ਰਿਹਾ ਹੈ।
ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਗੁਰਮੀਤ ਸਿੰਘ ਗੋਲੇਵਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਰੂਪ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਅਗਵਾਈ ਵਿਚ 1 ਸਤਬੰਰ ਚੰਡੀਗੜ੍ਹ ਦੇ ਧਰਨੇ ਵਿਚ ਸ਼ਾਮਿਲ ਹੋਣ ਲਈ ਟਰੈਕਟਰ ਟਰਾਲੀਆ ਲੈ ਕੇ ਕਿਸਾਨਾਂ ਦਾ ਵੱਡਾ ਜਥਾ ਫ਼ਰੀਦਕੋਟ ਤੋਂ ਰਵਾਨਾ ਹੋਇਆ। ਸੂਬਾ ਪ੍ਰਧਾਨ ਗੋਲੇਵਾਲਾ ਨੇ ਕਿਹਾ ਕਿ ਇਹ ਧਰਨਾ ਦਰਿਆਈ ਪਾਣੀਆਂ ਤੇ ਕਿਸਾਨੀ ਨਾਲ ਸਬੰਧਿਤ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਾਇਆ ਜਾ ਰਿਹਾ ਹੈ। ਕਿਸਾਨੀ ਮੰਗਾਂ ਮਨਵਾਉਣ ਲਈ ਕਿਸਾਨਾਂ ਨੇ ਪੂਰੀ ਤਿਆਰੀ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚੋ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਟਰਾਲੀਆਂ ਦੇ ਕਾਫਲੇ ਲੈ ਕੇ ਪਹੁੰਚਣਗੇ। ਗੋਲੇਵਾਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅੱਜ ਪੰਜਾਬ ਬਚਾਉਣ ਲਈ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਦੋਹੇ ਸਰਕਾਰਾਂ ਪੰਜਾਬ ਨੂੰ ਮਾਰਨ ’ਤੇ ਲੱਗੀਆਂ ਹੋਈਆਂ ਹਨ। ਦੁੱਖ ਦੀ ਗੱਲ ਇਹ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ ਪੰਜਾਬ ਦੇ ਹੱਕਾਂ ਦੀ ਗੱਲ ਨਹੀਂ ਕਰਦੀ, ਕਿਸੇ ਰਾਜਨੀਤਕ ਪਾਰਟੀ ਕੋਲ ਪੰਜਾਬ ਦਾ ਕੋਈ ਮੁੱਦਾ ਨਹੀਂ। ਅੱਜ ਇਸ ਕਾਫ਼ਲੇ ਵਿਚ ਰੇਸ਼ਮ ਸਿੰਘ ਪੱਖੀ ਖੁਰਦ ਸਕੱਤਰ ਜਨਰਲ, ਜਸਵੰਤ ਸਿੰਘ ਕੰਮੇਆਣਾ ਸੀਨੀਅਰ ਮੀਤ ਪ੍ਰਧਾਨ, ਬਲੌਰ ਸਿੰਘ ਸਾਦਿਕ ਮੀਤ ਪ੍ਰਧਾਨ, ਨਛੱਤਰ ਸਿੰਘ ਵਿਤ ਸਕੱਤਰ, ਜਗਪਾਲ ਸਿੰਘ ਦਾਨਾ ਰੋਮਾਣਾ ਜ਼ਿਲ੍ਹਾ ਕਮੇਟੀ ਮੈਂਬਰ, ਅਵਤਾਰ ਸਿੰਘ ਸੰਘਾ ਮੀਤ ਪ੍ਰਧਾਨ ਸਾਰੇ ਜ਼ਿਲ੍ਹਾ ਅਹੁਦੇਦਾਰਾਂ ਬਲਕਰਨ ਸਿੰਘ ਰੱਤੀਰੋੜੀ ਬਲਾਕ ਪ੍ਰਧਾਨ ਕੋਟਕਪੂਰਾ, ਜਸਵੀਰ ਸਿੰਘ ਕਾਬਲਵਾਲਾ ਪ੍ਰਧਾਨ ਬਲਾਕ ਫ਼ਰੀਦਕੋਟ, ਗੁਰਮੀਤ ਸਿੰਘ ਕਾਬਲਵਾਲਾ ਇਕਾਈ ਪ੍ਰਧਾਨ, ਹਰਦੀਪ ਸਿੰਘ ਢੁੱਡੀ ਸਕੱਤਰ ਜਨਰਲ ਬਲਾਕ ਫ਼ਰੀਦਕੋਟ, ਇੰਦਰਜੀਤ ਸਿੰਘ ਨੱਥਲਵਾਲਾ ਮੀਤ ਪ੍ਰਧਾਨ ਬਲਾਕ ਫ਼ਰੀਦਕੋਟ, ਕਲਦੀਪ ਸਿੰਘ ਗੋਲੇਵਾਲਾ, ਕਲਵਿੰਦਰ ਸਿੰਘ ਗੋਲੇਵਾਲਾ, ਜੋਰਾ ਸਿੰਘ ਗੋਲੇਵਾਲਾ, ਸੁਖਮੰਦਰ ਸਿੰਘ, ਗੁਰਜੀਤ ਸਿੰਘ, ਗਰਦੋਰ ਸਿੰਘ ਦਾਨਾ ਰੋਮਾਣਾ, ਲੱਖਾ ਸਿੰਘ ਆਦਿ ਹਾਜ਼ਰ ਸਨ।