ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ’ਚ ਸਖੀਆਂ ਦੀ ਭੂਮਿਕਾ ਅਹਿਮ : ਸਪੀਕਰ ਸੰਧਵਾਂ
ਕੋਟਕਪੂਰਾ, 31 ਅਗਸਤ (ਰਿੰਕੂ ਮਲਹੋਤਰਾ)-ਸਪੀਕਰ ਪੰਜਾਬ ਵਿਧਾਨ ਸਭਾ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕਰਨ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਕੋਟਕਪੂਰਾ, 31 ਅਗਸਤ (ਰਿੰਕੂ ਮਲਹੋਤਰਾ)-ਸਪੀਕਰ ਪੰਜਾਬ ਵਿਧਾਨ ਸਭਾ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕਰਨ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਸਖੀਆਂ ਦੀ ਸਰਗਰਮ ਭੂਮਿਕਾ ਅਤੇ ਸਹਿਯੋਗ ਤੋਂ ਬਿਨ੍ਹਾਂ ਇੰਨੀ ਵੱਡੀ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਸਫ਼ਲਤਾਪੂਰਵਕ ਅਮਲੀ ਜਾਮਾ ਪਹਿਨਾਉਣਾ ਆਸਾਨ ਕੰਮ ਨਹੀਂ ਸੀ। ਉਨ੍ਹਾਂ ਕਿਹਾ ਕਿ ਸਖੀਆਂ ਨੇ ਪੂਰੀ ਤਨਦੇਹੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਸਦਕਾ ਇਹ ਯੋਜਨਾ ਲੋੜਵੰਦ ਮਾਵਾਂ-ਧੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਕੀਤੇ ਗਏ ਇਸ ਸ਼ਲਾਘਾਯੋਗ ਉੱਦਮ ਅਤੇ ਸਮਰਪਣ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੀ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਖੀਆਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਰੱਖੜੀ ਦੇ ਪਵਿੱਤਰ ਮੌਕੇ ’ਤੇ ਉਨ੍ਹਾਂ ਨੂੰ ਸਨਮਾਨਿਤ ਰਾਸ਼ੀ ਦਿੱਤੀ ਗਈ ਹੈ।