31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਚੰਡੀਗੜ੍ਹ ਦੇ ਮੋਰਚੇ ’ਚ ਸ਼ਾਮਿਲ ਹੋਣ ਲਈ ਰਵਾਨਾ ਡਾਕਖਾਨੇ ਅੱਗੇ ਖੜ੍ਹਾ ਮੋਟਰਸਾਈਕਲ ਚੋਰੀ

ਸਾਦਿਕ, 31 ਅਗਸਤ (ਆਰ. ਐਸ.

Ad Position 21
No active advertisement
ਅਜੀਤ ਡੈਸਕ 01-09-2026
ਸਾਦਿਕ, 31 ਅਗਸਤ (ਆਰ.ਐਸ.ਧੁੰਨਾ)-ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਪਾਣੀਆਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ ਅਤੇ ਜਸਪਿੰਦਰ ਸਿੰਘ ਸੰਧੂ ਰੁਪਈਆਂਵਾਲਾ ਮੈਂਬਰ ਅੰਤਰਿੰਗ ਕਮੇਟੀ ਪੰਜਾਬ ਦੀ ਅਗਵਾਈ ’ਚ ਬਲਾਕ ਸਾਦਿਕ ਅਤੇ ਕੋਟਕਪੂਰਾ ਦੇ ਆਗੂ ਕਿਸਾਨਾਂ ਨਾਲ ਟਰੈਕਟਰ-ਟਰਾਲੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਏ। ਇਸ ਮੌਕੇ ਜਸਪਿੰਦਰ ਸਿੰਘ ਰੁਪਈਆਂ ਵਾਲਾ ਨੇ ਕਿਹਾ ਕਿ ਸਰਕਾਰਾਂ ਦੀ ਨਾਲਾਇਕੀ ਕਾਰਨ ਕਿਸਾਨੀ ਖ਼ਤਮ ਹੋਣ ਕਿਨਾਰੇ ਹੈ ਅਤੇ ਪੰਜਾਬ ਦੇ ਹੱਕ ਦਾ ਪਾਣੀ ਵੀ ਪੰਜਾਬ ਦੇ ਲੋਕਾਂ ਤੋਂ ਖੋਹ ਕੇ ਦੂਜੇ ਰਾਜਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਦੀ ਲੋੜ ਹੈ। ਇਸ ਮੌਕੇ ਅੰਗਰੇਜ਼ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਸਾਦਿਕ, ਵਜ਼ੀਰ ਸਿੰਘ ਡੋਡ, ਜਗਦੀਪ ਸਿੰਘ ਜਨੇਰੀਆਂ, ਸ਼ਿੰਗਾਰਾ ਸਿੰਘ ਕਾਉਣੀ, ਗੁਰਸੇਵਕ ਸਿੰਘ ਖ਼ਾਲਸਾ, ਸੁਰਜੀਤ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ’ਚ ਸਖੀਆਂ ਦੀ ਭੂਮਿਕਾ ਅਹਿਮ : ਸਪੀਕਰ ਸੰਧਵਾਂ
Ad Position 24