ਬੀੜ ਭੋਲੂਵਾਲਾ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ
ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਬੀੜ ਭੋਲੂਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕਾ ਇੰਚਾਰਜ ਫ਼ਰੀਦਕੋਟ ਦਲੇਰ ਸਿੰਘ ਡੋਡ ਦੀ ਹਾਜ਼ਰੀ ਵਿਚ ਵੱਡੀ ਗਿਣਤੀ ਵਿਚ ਕਈ ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਹਲਕਾ ਇੰਚਾਰਜ ਦਲੇਰ ਸਿੰਘ ਡੋਡ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਕਾਫ਼ਲਾ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ।
ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਬੀੜ ਭੋਲੂਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕਾ ਇੰਚਾਰਜ ਫ਼ਰੀਦਕੋਟ ਦਲੇਰ ਸਿੰਘ ਡੋਡ ਦੀ ਹਾਜ਼ਰੀ ਵਿਚ ਵੱਡੀ ਗਿਣਤੀ ਵਿਚ ਕਈ ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਹਲਕਾ ਇੰਚਾਰਜ ਦਲੇਰ ਸਿੰਘ ਡੋਡ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਕਾਫ਼ਲਾ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ। ਪਿੰਡ-ਪਿੰਡ ਤੋਂ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਪੰਜਾਬ ਦੇ ਹੱਕਾਂ ਅਤੇ ਪੰਥਕ ਮਸਲਿਆਂ ਲਈ ਇਕ ਮਜ਼ਬੂਤ ਆਵਾਜ਼ ਖੜ੍ਹੀ ਹੋ ਰਹੀ ਹੈ। ਉਨ੍ਹਾਂ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਜੁਆਇਨਿੰਗ ਪਾਰਟੀ ਪ੍ਰਤੀ ਲੋਕਾਂ ਦੇ ਵੱਧ ਰਹੇ ਭਰੋਸੇ ਦਾ ਪ੍ਰਤੀਕ ਹੈ। ਇਸ ਮੌਕੇ ਸੀਨੀਅਰ ਆਗੂ ਪ੍ਰਿਤਪਾਲ ਸਿੰਘ ਕੋਹਲੀ, ਜਗਦੇਵ ਸਿੰਘ, ਗੁਰਜੰਟ ਸਿੰਘ ਗਿੱਲ, ਮਨਪ੍ਰੀਤ ਸਿੰਘ ਭੋਲੂਵਾਲਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਇਕ ਅਹਿਮ ਸਵਾਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਪੰਥ ਅਤੇ ਪੰਜਾਬ ਦਾ ਵਾਰਿਸ ਕੌਣ ਹੈ? ਉਨ੍ਹਾਂ ਕਿਹਾ ਕਿ ਇਸ ਦਾ ਫ਼ੈਸਲਾ ਸਿਰਫ਼ ਬਿਆਨਾਂ ਨਾਲ ਨਹੀਂ, ਸਗੋਂ ਲੋਕਾਂ ਦੇ ਫ਼ੱਤਵੇ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਐਸ.ਜੀ.ਪੀ.ਸੀ. ਦੀਆਂ ਚੋਣਾਂ ਨਹੀਂ ਹੋਈਆਂ। ਜਦੋਂ ਇਹ ਚੋਣਾਂ ਹੋਣਗੀਆਂ ਤਾਂ ਪੰਥਕ ਤਾਕਤਾਂ ਦੀ ਅਸਲ ਸਥਿਤੀ ਸਾਹਮਣੇ ਆਵੇਗੀ। ਇਸੇ ਤਰ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵੀ ਇਹ ਸਪੱਸ਼ਟ ਕਰਨਗੀਆਂ ਕਿ ਪੰਜਾਬ ਦੇ ਲੋਕ ਕਿਸ ਸਿਆਸੀ ਧਿਰ ਨੂੰ ਪੰਥ ਅਤੇ ਪੰਜਾਬ ਦੀ ਅਸਲ ਆਵਾਜ਼ ਮੰਨਦੇ ਹਨ। ਇਸ ਮੌਕੇ ਚਮਕੌਰ ਸਿੰਘ ਬਰਾੜ, ਜਸ਼ਨਪ੍ਰੀਤ ਸਿੰਘ ਬਰਾੜ, ਭੁਪਿੰਦਰ ਸਿੰਘ ਸਰਾਂ ਪੰਚਾਇਤ ਮੈਂਬਰ, ਜਗਤਾਰ ਸਿੰਘ ਸਰਾਂ, ਭਗਵਾਨ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ, ਜਸਪ੍ਰੀਤ ਸਿੰਘ ਭੋਲਾ ਸਰਾਂ, ਗੁਰਪ੍ਰੀਤ ਸਿੰਘ ਔਲਖ, ਬਿੰਦਰ ਸਿੰਘ ਸਰਾਂ, ਕੁਲਦੀਪ ਸਿੰਘ ਸਰਾਂ, ਬਲਬੀਰ ਸਿੰਘ ਸਰਾਂ, ਗਗਨਾ ਸਿੰਘ ਸਰਾਂ, ਸੁਖਦੇਵ ਸਿੰਘ ਬਰਾੜ, ਨੀਲਾ ਸਿੰਘ ਸੇਠ, ਹਰਜੀਤ ਸਿੰਘ ਵਾਂਦਰ, ਰੇਸ਼ਮ ਸਿੰਘ, ਭਗਵਾਨ ਸਿੰਘ ਬਿੱਲੂ ਸਾਬਕਾ ਸਰਪੰਚ, ਬਲਜੀਤ ਕੌਰ ਅਤੇ ਫੂਲਾ ਦੇਵੀ ਸਮੇਤ ਕਈ ਸਾਥੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ। ਇਸ ਮੌਕ ਅਮਰੀਕ ਸਿੰਘ ਭੋਲੂਵਾਲਾ, ਗੁਰਜੰਟ ਸਿੰਘ ਪੱਖੀ, ਰਘਵੀਰ ਸਿੰਘ ਹੱਸਣਭੱਟੀ, ਨਵਜੋਤ ਸਿੰਘ, ਪ੍ਰਭਜਿੰਦਰ ਸਿੰਘ, ਸੁਖਮੰਦਰ ਕਾਕੂ, ਹਰਵੰਤ ਸਿੰਘ ਅਤੇ ਗੁਰਪਿੰਦਰ ਸਿੰਘ ਵੀ ਹਾਜ਼ਰ ਸਨ।