13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਫ਼ਰੀਦ ਲਾਅ ਕਾਲਜ ’ਚ ਅਧਿਆਪਕ ਦਿਵਸ ਨੂੰ ਸਮਰਪਿਤ ਗੈਸਟ ਲੈਕਚਰ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਅਧਿਆਪਕ ਦੀ ਭੂਮਿਕਾ ਅਤੇ ਸਿੱਖਿਆ ਨੀਤੀ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ। ਜਿਸ ਵਿਚ ਡਾ.

Ad Position 21
No active advertisement
ਅਜੀਤ ਡੈਸਕ 11-09-2026
ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਅਧਿਆਪਕ ਦੀ ਭੂਮਿਕਾ ਅਤੇ ਸਿੱਖਿਆ ਨੀਤੀ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ। ਜਿਸ ਵਿਚ ਡਾ. ਮੋਹਣ ਸਿੰਘ ਸੱਗੂ ਨੇ ਮੰਚ ਸੰਚਾਲਨ ਕਰਦੇ ਹੋਏ ਵਿਦਿਆਰਥੀਆਂ ਨਾਲ ਡਾ. ਰਮਿੰਦਰ ਸਿੰਘ ਮੁਖੀ, ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਅਤੇ ਡੀਨ ਫੈਕਲਟੀ ਆਫ਼ ਐਜੂਕੇਸ਼ਨ ਅਤੇ ਇੰਨਫਰਮੇਸ਼ਨ ਸਾਇੰਸ ਨੂੰ ਰੂ-ਬ-ਰੂ ਕਰਵਾਇਆ। ਡਾ. ਰਮਿੰਦਰ ਸਿੰਘ ਨੇ ਬੀ.ਏ.ਐਲ਼.ਐਲ਼.ਬੀ ਭਾਗ-ਚੌਥਾ ਅਤੇ ਪੰਜਵਾਂ ਦੇ ਵਿਦਿਆਰਥੀ ਨੂੰ ਸੰਬੋਧਨ ਕਰਦਿਆਂ ਸਿੱਖਿਆ ਨੀਤੀ, ਅਧਿਆਪਕ ਦੀ ਭੂਮਿਕਾ, ਵਿਹਾਰ ਵਿਚ ਪਰਿਵਰਤਨ, ਪੜ੍ਹਨ ਦੀ ਆਦਤ ਅਤੇ 19 ਦੀ ਘੱਟ ਵਰਤੋਂ ਆਦਿ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਡਾ. ਰਮਿੰਦਰ ਸਿੰਘ ਦਾ ਕਾਲਜ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ। ਉਨ੍ਹਾਂ ਆਏ ਹੋਏ ਮੁੱਖ ਮਹਿਮਾਨ ਡਾ. ਰਮਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਡਾ. ਨਵਜੋਤ ਕੌਰ, ਮਨਿੰਦਰ ਸਿੰਘ ਅਤੇ ਅਮਨਦੀਪ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਵਿਦਿਆਰਥੀਆਂ ਨੇ ਘੋੜਸਵਾਰੀ ਕੀਤੀ ਅਗਲੀ ਖ਼ਬਰ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਨੂੰ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ : ਢਿੱਲਵਾਂ
Ad Position 24