ਡੀ.ਏ.ਵੀ. ਪਬਲਿਕ ਸਕੂਲ ਵਿਖੇ ‘ਭਾਰਤ ਮਾਤਾ ਅਭਿਨੰਦਨ’ ਸਮਾਗਮ ਕਰਵਾਇਆ
ਜੈਤੋ, 13 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਚੁੰਨੀ ਲਾਲ ਸਚਦੇਵਾ ਡੀ. ਏ.
ਜੈਤੋ, 13 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਚੁੰਨੀ ਲਾਲ ਸਚਦੇਵਾ ਡੀ.ਏ.ਵੀ. ਪਬਲਿਕ ਸਕੂਲ ਜੈਤੋ ਵਲੋਂ ਰਾਸ਼ਟਰ ਪ੍ਰੇਮ ਅਤੇ ਦੇਸ਼ ਪ੍ਰਤੀ ਫ਼ਰਜ਼ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਭਾਰਤ ਮਾਤਾ ਅਭਿਨੰਦਨ’ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ, ਸ਼ਹਿਰੀ ਪ੍ਰਧਾਨ ਕਸ਼ਮੀਰੀ ਲਾਲ ਗਰਗ ਘਣੀਏ ਵਾਲੇ, ਮਾਰਵਾੜੀ ਸਭਾ ਦੇ ਪ੍ਰਧਾਨ ਰਾਜ ਕੁਮਾਰ ਗਰਗ, ਮੁਕੇਸ਼ ਗੋਇਲ, ਸਾਬਕਾ ਕੌਂਸਲਰ ਜਤਿੰਦਰ ਜੀਤੂ ਬਾਂਸਲ ਘਣੀਏ ਵਾਲੇ ਅਤੇ ਸਰਵਹਿਤਕਾਰੀ ਵਿਦਿਆ ਮੰਦਰ ਦੇ ਪ੍ਰਧਾਨ ਰਮੇਸ਼ ਬਾਂਸਲ ਤੋਂ ਇਲਾਵਾ ਭਾਰਤ ਮਾਤਾ ਅਭਿਨੰਦਨ ਸੰਗਠਨ ਦੇ ਸੂਬਾ ਪ੍ਰਧਾਨ ਰਾਜੀਵ ਗੋਇਲ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ, ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕੀਤੀ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਏਕਤਾ, ਅਖੰਡਤਾ ਅਤੇ ਗੌਰਵ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਲੋਂ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤਾਂ ਅਤੇ ਕਵਿਤਾਵਾਂ ਨੂੰ ਮਹਿਮਾਨਾਂ ਤੋਂ ਇਲਾਵਾ ਇੱਕਤਰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਜੋਤੀ ਸ਼ਰਮਾ ਨੇ ਕਿਹਾ ਕਿ ਦੇਸ਼ ਦੀ ਮਜ਼ਬੂਤੀ ਲਈ ਨੌਜਵਾਨ ਪੀੜ੍ਹੀ ਵਿਚ ਦੇਸ਼ ਭਗਤੀ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰਾਂ ਅਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਦੀ ਸਮਝ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਿਹਨਤ, ਲਗਨ ਅਤੇ ਯੋਗਤਾ ਰਾਹੀਂ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿਚ ਆਪਣੀ ਭੂਮਿਕਾ ਨਿਭਾਉਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ’ਚ ਵੱਖ- ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।