14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਐਸ. ਡੀ. ਸਕੂਲ ਦਾ ਅਨਮੋਲ ਡੂਮੜਾ ਸੀਨੀਅਰ ਐਗਜ਼ੀਕਿਊਟਿਵ ਨਿਯੁਕਤ

ਮਲੋਟ, 13 ਸਤੰਬਰ (ਪਾਟਿਲ)-ਐਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਲੋਟ, 13 ਸਤੰਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀ ਅਨਮੋਲ ਡੂਮੜਾ (ਪੁੱਤਰ ਪਵਨ ਕੁਮਾਰ) ਨੇ ਚਾਰਟਰਡ ਅਕਾਊਂਟੈਂਟ (ਸੀਏ) ਦੀ ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦਾ ਸਕੂਲ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਉਸ ਨੇ ਦੱਸਿਆ ਕਿ ਉਸ ਦੀ ਨਿਯੁਕਤੀ ਐਸ.ਐਸ. ਕੋਠਾਰੀ ਮਹਿਤਾ ਐਂਡ ਕੰਪਨੀ. ਵਿਚ ਸੀਨੀਅਰ ਐਗਜ਼ੀਕਿਊਟਿਵ ਵਜੋਂ ਹੋਈ ਹੈ। ਇਹ ਫਰਮ ਭਾਰਤ ਦੀਆਂ ਪ੍ਰਮੁੱਖ ਟਾਪ–10 ਚਾਰਟਰਡ ਅਕਾਊਂਟੈਂਸੀ ਫਰਮਾਂ ਵਿਚ ਸ਼ੁਮਾਰ ਕੀਤੀ ਜਾਂਦੀ ਹੈ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਅਨਮੋਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਮਿਹਨਤ, ਲਗਨ ਅਤੇ ਕਾਬਲੀਅਤ ਨਾਲ ਹਰ ਖੇਤਰ ਵਿਚ ਨਵੀਆਂ ਉੱਚਾਈਆਂ ਹਾਸਿਲ ਕਰ ਰਹੇ ਹਨ। ਅੰਤ ਵਿਚ ਸੰਸਥਾ ਦੇ ਪ੍ਰਧਾਨ, ਸਮੂਹ ਕਮੇਟੀ ਅਤੇ ਸਮੂਹ ਅਧਿਆਪਕਾਂ ਨੇ ਅਨਮੋਲ ਡੂਮੜਾ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਭਗੌੜਾ ਮੁਲਜ਼ਮ ਕੀਤਾ ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਮਲੋਟ ਇਕਾਈ ਦੀ ਮੀਟਿੰਗ ਹੋਈ
Ad Position 24