14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਵਿਸ਼ਾਲ ਰੈਲੀ ਅੱਜ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਭਰ ’ਚ ਕੀਤੀਆਂ ਜਾ ਰਹੀਆਂ ਰੈਲੀਆਂ ਮਿਸ਼ਨ 2027 ਤਹਿਤ 14 ਸਤੰਬਰ 2026 ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਨਵੀਂ ਅਨਾਜ ਮੰਡੀ ਫ਼ਰੀਦਕੋਟ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਅੱਜ ਇਸ ਰੈਲੀ ’ਚ ਪਾਰਟੀ ਦੇ ਪ੍ਰਬੰਧਕਾਂ ਨੇ ਰੈਲੀ ਵਾਲੇ ਸਥਾਨ ’ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਭਰ ’ਚ ਕੀਤੀਆਂ ਜਾ ਰਹੀਆਂ ਰੈਲੀਆਂ ਮਿਸ਼ਨ 2027 ਤਹਿਤ 14 ਸਤੰਬਰ 2026 ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਨਵੀਂ ਅਨਾਜ ਮੰਡੀ ਫ਼ਰੀਦਕੋਟ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਅੱਜ ਇਸ ਰੈਲੀ ’ਚ ਪਾਰਟੀ ਦੇ ਪ੍ਰਬੰਧਕਾਂ ਨੇ ਰੈਲੀ ਵਾਲੇ ਸਥਾਨ ’ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਪ੍ਰਬੰਧਕਾਂ ਨੇ ਰੈਲੀ ਲਈ ਵੱਡਾ ਪੰਡਾਲ ਬਣਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਨੇ ਦੱਸਿਆ ਕਿ ਰੈਲੀ ਵਿਚ ਆਗੂਆਂ, ਵਰਕਰਾਂ ਅਤੇ ਮੀਡੀਆ ਲਈ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ ਹੈ। ਫ਼ਰੀਦਕੋਟ ਰੈਲੀ ਵਿਚ ਵਿਸ਼ੇਸ਼ ਤੌਰ ’ਤੇ ਖੰਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਸਮਾਜਿਕ ਕਾਰਕੁਨ ਲੱਖਾ ਸਿਧਾਣਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਵੱਡੇ ਆਗੂ ਪਹੁੰਚ ਰਹੇ ਹਨ। ਇਹ ਰੈਲੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖੀ ਗਈ ਹੈ। ਇਸ ਰੈਲੀ ਵਿਚ ਸੰਦੀਪ ਕੌਰ ਖਾਲਸਾ ਇੰਚਾਰਜ ਹਲਕਾ ਜੈਤੋ, ਰਛਪਾਲ ਸਿੰਘ ਸ਼ੋਸਣ ਹਲਕਾ ਇੰਚਾਰਜ ਕੋਟਕਪੂਰਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਲਾ ਸੁੱਟਣ ਮੁਕਾਬਲੇ ’ਚ ਗੁਣਵੀਤ ਕੌਰ ਚਹਿਲ ਨੇ ਪਹਿਲਾ ਸਥਾਨ ਮੱਲਿਆ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਦਿਲਚਸਪ ਮੁਕਾਬਲੇ ਹ... ਅਗਲੀ ਖ਼ਬਰ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ, ਕਾਪੀਆਂ ਅਤੇ ਖਾਣ ਪੀਣ ਦਾ ਸਮਾਨ ਵੰਡਿਆ
Ad Position 24