14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ : ਗਗਨਦੀਪ ਸਿੰਘ ਧਾਲੀਵਾਲ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਵਲੋਂ ਅੱਜ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਸਰਪੰਚਾਂ, ਪੰਚਾਂ, ਡੀ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਵਲੋਂ ਅੱਜ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਸਰਪੰਚਾਂ, ਪੰਚਾਂ, ਡੀ.ਜੀ.ਸੀ. ਮੈਂਬਰਾਂ, ਵੀ.ਡੀ.ਸੀ. ਕਨਵੀਨਰਾਂ ਅਤੇ ਪਾਰਟੀ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਸਖ਼ਤ ਅਤੇ ਸਪੱਸ਼ਟ ਸੰਦੇਸ਼ ਨੂੰ ਦੁਹਰਾਉਂਦਿਆਂ ਕਿਹਾ ਕਿ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਿਰਫ਼ ਸਰਕਾਰੀ ਪੱਧਰ ਤੱਕ ਸੀਮਤ ਨਾ ਰੱਖ ਕੇ ਹਰ ਪਿੰਡ ਦੇ ਲੋਕਾਂ ਦੀ ਸ਼ਮੂਲੀਅਤ ਨਾਲ ਇਕ ਮਜ਼ਬੂਤ ਲੋਕ ਲਹਿਰ ਵਿਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਪੰਚਾਂ/ਸਰਪੰਚਾਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਉਹ ਹਰ ਪੱਖੋਂ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਸਰਪੰਚ ਜਾਂ ਪੰਚ ਨਸ਼ਾ ਤਸਕਰਾਂ ਦਾ ਸਾਥ ਨਾ ਦੇਵੇ ਅਤੇ ਨਸ਼ਾ ਵੇਚਣ ਵਾਲਿਆਂ ਜਾਂ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਹਮਾਇਤ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਮਤੇ ਪਾਸ ਕਰਵਾਉਣ ਦੇ ਨਾਲ-ਨਾਲ ਨੰਬਰਦਾਰਾਂ ਅਤੇ ਹੋਰ ਮੁਹਤਬਰ ਵਿਅਕਤੀਆਂ ਨਾਲ ਵੀ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 20 ਸਤੰਬਰ ਤੋਂ ਪਿੰਡ-ਪਿੰਡ ਮੀਟਿੰਗਾਂ ਦੀ ਲੜੀ ਸ਼ੁਰੂ ਕੀਤੀ ਜਾਵੇਗੀ। ਉਹ ਖੁਦ ਹਰ ਪਿੰਡ ਵਿਚ ਜਾ ਕੇ ਸਰਪੰਚਾਂ, ਪੰਚਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕਰਨਗੇ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਜਾਗਰੂਕ ਕਰਨਗੇ। ਇਸ ਮੌਕੇ ਯੂਥ ਆਗੂ ਅਨਮੋਲ ਸਿੰਘ ਸੇਖੋਂ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪਹਿਲੇ ਦਿਨ ਤੋਂ ਹੀ ਸਾਡਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਬਣਾਉਣਾ ਰਿਹਾ ਹੈ। ਇਸੇ ਮਕਸਦ ਤਹਿਤ ਅੱਜ ਸਾਰੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਪਾਰਟੀ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ ਹੈ। ਐਸ.ਡੀ.ਐਮ ਪੁਨੀਤ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇਕ ਪਰਿਵਾਰ ਜਾਂ ਵਿਅਕਤੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦਾ ਸਾਂਝਾ ਯਤਨ ਹੈ। ਇਸ ਮੌਕੇ ਡੀ.ਐਸ.ਪੀ ਤਰਲੋਚਨ ਸਿੰਘ, ਕਾਜਲ ਐਸ.ਐਮ.ਓ, ਜ਼ਿਲ੍ਹਾ ਕੋਆਰਡੀਨੇਟਰ ਉਤਮ ਸਿੰਘ ਡੋਡ, ਮਨਪ੍ਰੀਤ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਪੰਵਾਰ ਤੋਂ ਇਲਾਵਾ ਸਮੂਹ ਸਰਪੰਚ/ਪੰਚ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਨਾਢ ਲੋਕ ਪਾਵਰਕਾਮ ਮਹਿਕਮੇ ਨੂੰ ਲਗਾ ਰਹੇ ਹਨ ਲੱਖਾਂ ਰੁਪਏ ਦਾ ਚੂਨਾ ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਦੀ ਸਫ਼ਲਤਾ ਲਈ ਵੱਖ-ਵੱਖ ਕਮੇਟੀਆਂ ਦਾ ਗਠਨ
Ad Position 24