16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੰਯੁਕਤ ਕਿਸਾਨ ਮੋਰਚਾ ਨੇ ਬਿਜਲੀ ਦੇ ਕੱਟਾਂ ਵਿਰੁੱਧ ਦਿੱਤਾ ਐਸ.ਈ. ਬਿਜਲੀ ਦਫ਼ਤਰ ਮੂਹਰੇ ਧਰਨਾ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਮੋਟਰਾਂ ਵਾਲੀ ਅਤੇ ਘਰੇਲੂ ਸਪਲਾਈ ਦੀ ਆ ਰਹੀ ਸਮੱਸਿਆ ਨੂੰ ਲੈ ਕਿ ਐਸ. ਈ ਬਿਜਲੀ ਦਫ਼ਤਰ ਫ਼ਰੀਦਕੋਟ ਵਿਖੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਮੋਟਰਾਂ ਵਾਲੀ ਅਤੇ ਘਰੇਲੂ ਸਪਲਾਈ ਦੀ ਆ ਰਹੀ ਸਮੱਸਿਆ ਨੂੰ ਲੈ ਕਿ ਐਸ.ਈ ਬਿਜਲੀ ਦਫ਼ਤਰ ਫ਼ਰੀਦਕੋਟ ਵਿਖੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਿਜਲੀ ਦੀ ਸਪਲਾਈ ਪਿਛਲੇ ਕਈ ਦਿਨਾਂ ਤੋਂ ਵੱਡੇ ਵੱਡੇ ਪਾਵਰ ਕੱਟ ਲਗਾਏ ਜਾ ਰਹੇ ਹਨ, ਜਿਸ ਨਾਲ ਝੋਨੇ ਦੀ ਫ਼ਸਲ ਅਤੇ ਸਾਰੀਆਂ ਫ਼ਸਲਾਂ ਦਾ ਨੁਕਸਾਨ ਹੋ ਰਿਹਾ। ਜਿਸ ਨਾਲ ਕਿਸਾਨਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨ ਪੈ ਸਕਦਾ ਹੈ। ਇਸ ਮੌਕੇ ਐਸ. ਈ ਫ਼ਰੀਦਕੋਟ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜੋ ਪਿਛਲੇ ਸਮੇਂ ਪਾਵਰ ਕੱਟ ਲੱਗ ਰਹੇ ਸਨ, ਹੁਣ ਨਹੀਂ ਲਗਾਏ ਜਾਣਗੇ। ਇਸ ਮੌਕੇ ਸਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ, ਭੁਪਿੰਦਰ ਸਿੰਘ ਔਲਖ ਸੂਬਾ ਜਰਨਲ ਸਕੱਤਰ ਭਰਤੀ ਕਿਸਾਨ ਯੂਨੀਅਨ ਪੰਜਾਬ, ਜਸਕਰਨ ਸਿੰਘ ਗੋਲੇਵਾਲਾ ਸੂਬਾ ਖਜ਼ਾਨਚੀ ਕੌਮੀ ਕਿਸਾਨ ਯੂਨੀਅਨ, ਰਵਿੰਦਰਜੀਤ ਸਿੰਘ ਢੈਪਈ ਜ਼ਿਲ੍ਹਾ ਕਮੇਟੀ ਮੈਂਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ, ਸੁਰਜੀਤ ਸਿੰਘ ਹਰੀਏ ਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਖਜਿੰਦਰ ਸਿੰਘ ਤੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਸੁਖਦੇਵ ਸਿੰਘ ਫ਼ੌਜੀ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਦਾ ਬੁਰਜਗਿੱਲ, ਵਰਿੰਦਰਜੀਤ ਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਜਗਸੀਰ ਸਿੰਘ ਸਾਧੂ ਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਰਛਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਰੇਸ਼ਮ ਸਿੰਘ ਪੱਖੀ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਕਾਦੀਆ 1, ਸੁਖਦੇਵ ਸਿੰਘ ਬੱਬੀ ਜ਼ਿਲ੍ਹਾ ਜਰਨਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਵਜ਼ੀਰ ਸਿੰਘ ਡੋਡ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆ 2, ਡਿਪਟੀ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਪੂਰਨ ਸਿੰਘ ਸਰਾਵਾਂ ਜ਼ਿਲ੍ਹਾ ਆਗੂ ਕਿਰਤੀ ਕਿਸਾਨ ਯੂਨੀਅਨ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਵਿਧਾਇਕ ਸੇਖੋਂ ਨੇ ਵੱਖ-ਵੱਖ ਪ੍ਰੋਜੈਕਟਾਂ ਸੰਬੰਧੀ ਕੀਤੀ ਸਮੀਖਿਆ ਮੀਟਿੰਗ
Ad Position 24