ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਹਿੰਦੀ ਦਿਵਸ ਮਨਾਇਆ
ਕੋਟਕਪੂਰਾ, 14 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਕੋਟਕਪੂਰਾ, 14 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੇ ਓਵਰਆਲ ਇੰਚਾਰਜ ਡਾ. ਰਚਨਾ, ਡਾ. ਵੀਨੂ ਅਤੇ ਰੂਪਾਲੀ ਸਨ। ਸਮਾਗਮ ਦੌਰਾਨ ਰਿਤਿਕਾ ਸ਼ਰਮਾ ਅਤੇ ਕਾਜਲ ਬੀਸੀਏ ਭਾਗ ਪਹਿਲਾ ਦੀ ਵਿਦਿਆਰਥਣਾਂ ਵਲੋਂ ਮੰਚ ਸੰਚਾਲਨ ਕੀਤਾ ਗਿਆ। ਵਿਦਿਆਰਥੀਆਂ ਲਈ ਕਵਿਤਾ ਪਾਠ ਮੁਕਾਬਲਾ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਕਵਿਤਾ ਪਾਠ ਮੁਕਾਬਲੇ ਵਿਚ ਬੀ.ਏ. ਤੀਜੇ ਸਾਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਬੀ.ਏ. ਤੀਜੇ ਸਾਲ ਦੀ ਵਿਦਿਆਰਥਣ ਰੌਸ਼ਨੀ ਨੇ ਦੂਜਾ ਅਤੇ ਕਾਜਲ ਬੀਸੀਏ ਭਾਗ ਪਹਿਲਾ ਦੇ ਵਿਦਿਆਰਥਣ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪੋਸਟਰ ਨਿਰਮਾਣ ਮੁਕਾਬਲੇ ਵਿਚ ਬੀ.ਸੀ.ਏ. ਪਹਿਲੇ ਸਾਲ ਦੇ ਵਿਦਿਆਰਥੀ ਕੇਸ਼ਵ ਨੇ ਪਹਿਲਾ ਸਥਾਨ, ਬੀਏ ਭਾਗ ਤੀਜਾ ਦੀ ਵਿਦਿਆਰਥਣ ਰੋਸ਼ਨੀ ਨੇ ਦੂਜਾ ਅਤੇ ਬੀਸੀਏ ਭਾਗ ਤੀਜਾ ਦੇ ਵਿਦਿਆਰਥਣ ਕੋਇਲ ਦੱਤਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਹਿੰਦੀ ਵਿਭਾਗ ਵਲੋਂ ਡਾ. ਰਚਨਾ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।