ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਬੀ. ਡੀ. ਪੀ. ਓ ਦਫ਼ਤਰ ਅੱਗੇ ਧਰਨਾ 17 ਨੂੰ
ਸਾਦਿਕ, 14 ਸਤੰਬਰ (ਧੁੰਨਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਸਾਦਿਕ ਦੇ ਪ੍ਰਧਾਨ ਅਮਨਦੀਪ ਸਿੰਘ ਖਾਲਸਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿੰਡ ਮੁਮਾਰਾ ਦੇ ਨਿਰਭੈ ਸਿੰਘ ਵਲੋਂ ਕੁਝ ਮਹੀਨੇ ਪਹਿਲਾਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਇਕ ਐਪਲੀਕੇਸ਼ਨ ਦੇ ਕੇ ਦੱਸਿਆ ਗਿਆ ਸੀ ਕਿ ਪਿੰਡ ਮੁਮਾਰਾ ਦੇ ਕੁਝ ਵਿਅਕਤੀਆਂ ਵਲੋਂ ਬਿਨਾਂ ਕਿਸੇ ਮਨਜ਼ੂਰੀ ਦੇ ਸਰਕਾਰੀ ਜਗ੍ਹਾ ਤੋਂ ਹਰੇ ਦਰੱਖਤ ਪੁੱਟ ਲਏ ਗਏ ਹਨ ਅਤੇ ਸਰਕਾਰੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਵੀ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਉਹ ਅਰਜ਼ੀ ਬੀ.
ਸਾਦਿਕ, 14 ਸਤੰਬਰ (ਧੁੰਨਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਸਾਦਿਕ ਦੇ ਪ੍ਰਧਾਨ ਅਮਨਦੀਪ ਸਿੰਘ ਖਾਲਸਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿੰਡ ਮੁਮਾਰਾ ਦੇ ਨਿਰਭੈ ਸਿੰਘ ਵਲੋਂ ਕੁਝ ਮਹੀਨੇ ਪਹਿਲਾਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਇਕ ਐਪਲੀਕੇਸ਼ਨ ਦੇ ਕੇ ਦੱਸਿਆ ਗਿਆ ਸੀ ਕਿ ਪਿੰਡ ਮੁਮਾਰਾ ਦੇ ਕੁਝ ਵਿਅਕਤੀਆਂ ਵਲੋਂ ਬਿਨਾਂ ਕਿਸੇ ਮਨਜ਼ੂਰੀ ਦੇ ਸਰਕਾਰੀ ਜਗ੍ਹਾ ਤੋਂ ਹਰੇ ਦਰੱਖਤ ਪੁੱਟ ਲਏ ਗਏ ਹਨ ਅਤੇ ਸਰਕਾਰੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਵੀ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਉਹ ਅਰਜ਼ੀ ਬੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਨੂੰ ਕਾਰਵਾਈ ਲਈ ਭੇਜ ਦਿੱਤੀ ਗਈ ਸੀ ਪਰ ਸੱਤ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨਸਾਫ਼ ਲੈਣ ਲਈ ਹੁਣ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਸੰਘਰਸ਼ ਦਾ ਰਾਹ ਅਪਣਾਉਂਦਿਆਂ 17 ਸਤੰਬਰ ਨੂੰ ਬੀਡੀਪੀਓ ਦਫ਼ਤਰ ਅੱਗੇ ਧਰਨਾ ਦੇਵੇਗੀ ਜਿਸ ਦੀ ਜ਼ਿੰਮੇਵਾਰੀ ਬੀਡੀਪੀਓ ਅਤੇ ਦਫਤਰ ਦੀ ਹੋਵੇਗੀ।