14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦੇ ਘਿਰਾਓ ਉਪਰੰਤ ਅਗਲੇ ਐਲਾਨ ਨਾਲ ਪੱਕਾ ਮੋਰਚਾ ਸਮਾਪਤ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿਛਲੇ 15 ਦਿਨਾਂ ਤੋਂ ਲੱਗਿਆ ਦਿਨ ਰਾਤ ਦਾ ਪੱਕਾ ਮੋਰਚਾ ਅੱਜ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਦੇ ਘਿਰਾਓ ਅਤੇ ਵਿਧਾਨ ਸਭਾ ਸ਼ੈਸ਼ਨ ਚੱਲਣ ਸਮੇਂ ਚੰਡੀਗੜ੍ਹ ਵਿਚ ਰੋਸ ਮਾਰਚ ਦੇ ਐਲਾਨ ਨਾਲ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕੇਂਦਰ ਦੀ ਮੋਦੀ ਸਰਕਾਰ ਤੋਂ ਵੀ ਅੱਗੇ ਵਧ ਕੇ ਮਜ਼ਦੂਰ ਕਿਸਾਨ ਤੇ ਮੁਜ਼ਾਲਮ ਵਿਰੋਧੀ ਸਾਹਿਤ ਹੋਈ ਹੈ ਅਤੇ ਪੰਜਾਬ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿਛਲੇ 15 ਦਿਨਾਂ ਤੋਂ ਲੱਗਿਆ ਦਿਨ ਰਾਤ ਦਾ ਪੱਕਾ ਮੋਰਚਾ ਅੱਜ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਦੇ ਘਿਰਾਓ ਅਤੇ ਵਿਧਾਨ ਸਭਾ ਸ਼ੈਸ਼ਨ ਚੱਲਣ ਸਮੇਂ ਚੰਡੀਗੜ੍ਹ ਵਿਚ ਰੋਸ ਮਾਰਚ ਦੇ ਐਲਾਨ ਨਾਲ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕੇਂਦਰ ਦੀ ਮੋਦੀ ਸਰਕਾਰ ਤੋਂ ਵੀ ਅੱਗੇ ਵਧ ਕੇ ਮਜ਼ਦੂਰ ਕਿਸਾਨ ਤੇ ਮੁਜ਼ਾਲਮ ਵਿਰੋਧੀ ਸਾਹਿਤ ਹੋਈ ਹੈ ਅਤੇ ਪੰਜਾਬ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਚੋਣ ਗਾਰੰਟੀ ਅਨੁਸਾਰ ਲੋਕ ਪੱਖੀ ਖੇਤੀ ਨੀਤੀ ਲਾਗੂ ਕਰਨ, ਅਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਜਮੀਨਾਂ ਦੇ ਮਾਲਕੀ ਹੱਕ ਦੇਣ, ਸੂਦਖੋਰੀ ਨੂੰ ਨੱਥ ਮਾਰਦਾ ਕਰਜ਼ਾ ਕਾਨੂੰਨ ਬਣਾਉਣ, ਪਾਣੀ ਸੰਕਟ ਦੇ ਹੱਲ ਅਤੇ ਦਰਿਆਵਾਂ ਨਹਿਰਾਂ ਦੇ ਪਾਣੀ ਨੂੰ ਦੂਸ਼ਿਤ ਕਰ ਰਹੇ ਵੱਡੇ ਸਨਅਤਕਾਰਾਂ ਨੂੰ ਨੱਥ ਪਾਉਣ ਤੋਂ ਅਸਮਰਥ ਰਹੀ ਹੈ। ਇਸ ਮੌਕੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਮੱਤਾ, ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਜਸਪ੍ਰੀਤ ਸਿੰਘ ਜੈਤੋ, ਬਲਾਕ ਜੈਤੋ ਪ੍ਰਧਾਨ ਜਗਜੀਤ ਸਿੰਘ ਜੈਤੋ, ਬਲਾਕ ਜੈਤੋ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ, ਬਲਾਕ ਜੈਤੋ ਫ਼ਰੀਦਕੋਟ ਦੇ ਸੁਖਦੀਪ ਸਿੰਘ ਘੁਗਿਆਣਾ, ਬਲਾਕ ਕੋਟ ਕਪੂਰਾ ਦੇ ਪ੍ਰਧਾਨ ਹਰਮੇਲ ਸਿੰਘ ਜੱਸੀ, ਇਕਾਈ ਕੋਟਕਪੂਰਾ ਆਗੂ ਬਲਵਿੰਦਰ ਸਿੰਘ ਬਿੰਦੀ, ਇਕਾਈ ਮੱਲਾ ਦੇ ਪ੍ਰਧਾਨ ਰਣਜੀਤ ਸਿੰਘ ਮੱਲਾ, ਇਕਾਈ ਜੈਤੋ ਪ੍ਰਧਾਨ ਸੁਖਪ੍ਰੀਤ ਸਿੰਘ ਜੈਤੋ, ਹਾਕਮ ਸਿੰਘ ਸਰਾਂਵਾਂ, ਸੁਖਮੰਦਰ ਸਿੰਘ ਮੱਤਾ ਆਦਿ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਵਲੋਂ ਸਪੀਕਰ ਸੰਧਵਾਂ ਦੀ ਰਿਹਾਇਸ਼ ਨੇੜੇ ਪੰਜ ਰੋਜ਼ਾ ਮੋਰਚਾ ਸ਼ੁਰੂ ਅਗਲੀ ਖ਼ਬਰ ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਦੀ ਨਵੀਂ ਕਾਰਜਕਾਰਨੀ ਦਾ ਗਠਨ
Ad Position 24