14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕਿਸਾਨ ਮਜ਼ਦੂਰ ਮੋਰਚਾ ਵਲੋਂ ਸਪੀਕਰ ਸੰਧਵਾਂ ਦੀ ਰਿਹਾਇਸ਼ ਨੇੜੇ ਪੰਜ ਰੋਜ਼ਾ ਮੋਰਚਾ ਸ਼ੁਰੂ

ਕੋਟਕਪੂਰਾ, 14 ਸਤੰਬਰ (ਗਿੱਲ, ਚਾਨਾ, ਰਿੰਕੂ )-ਕਿਸਾਨ ਮਜ਼ਦੂਰ ਮੋਰਚਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਪੰਜ ਰੋਜ਼ਾ ਮੋਰਚਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਕੋਟਕਪੂਰਾ, 14 ਸਤੰਬਰ (ਗਿੱਲ, ਚਾਨਾ, ਰਿੰਕੂ )-ਕਿਸਾਨ ਮਜ਼ਦੂਰ ਮੋਰਚਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਪੰਜ ਰੋਜ਼ਾ ਮੋਰਚਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। .ਧਰਨਾਕਾਰੀਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਵਲੋਂ ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨ, ਐਮ.ਐਸ.ਪੀ ਦੀ ਗਰੰਟੀ ਕਾਨੂੰਨ ਬਣਾਉਣ, ਬੀਜ ਸੋਧ ਬਿੱਲ, ਬਿਜਲੀ ਸੋਧ ਬਿੱਲ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਬੁਲਾ ਕੇ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੂਬਾ ਕਮੇਟੀ ਦੇ ਸੱਦੇ ’ਤੇ ਸਪੀਕਰ ਸੰਧਵਾਂ ਦੇ ਨਿਵਾਸ ਸਥਾਨ ਨੇੜੇ ਇਹ ਪੰਜ ਰੋਜ਼ਾ ਮੋਰਚਾ ਸ਼ੁਰੂ ਕੀਤਾ ਗਿਆ ਹੈ। ਆਪਣੇ ਸੰਬੋਧਨ ’ਚ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਅਤੇ ਮਜਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜ ਫ਼ਸਲਾਂ ’ਤੇ ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਦੇ ਸਕਦੀ ਹੈ, ਪਰ ਸਰਕਾਰ ਵਲੋਂ ਕੀਤੇ ਵਾਅਦੇ ਦੇ ਬਾਵਜੂਦ ਇਸ ਦਿਸ਼ਾ ਵਿਚ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸ਼ੰਭੂ-ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਜ਼ਬਰੀ ਖ਼ਤਮ ਕਰਵਾਉਣ ਸਮੇਂ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਾਮਾਨ ਦੇ ਨੁਕਸਾਨ ਜਾਂ ਕਥਿਤ ਚੋਰੀ ਦੇ ਮਾਮਲਿਆਂ ਵਿਚ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜਾ ਦੇ ਕੇ ਹੋਏ ਨੁਕਸਾਨ ਦੀ ਭਰਪਾਈ ਵੀ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜ ਦਿਨਾਂ ਦੇ ਪੱਕੇ ਮੋਰਚੇ ਦੌਰਾਨ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਯਾਦ ਕਰਵਾਇਆ ਜਾਵੇਗਾ। ਜੇਕਰ ਇਸ ਦੇ ਬਾਵਜੂਦ ਸਰਕਾਰ ਵਲੋਂ ਕੋਈ ਸੁਣਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ’ਚ ਹੋਰ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਵੇਖਿਆ ਗਿਆ ਕਿ ਪੁਲਿਸ ਵਲੋਂ ਕਿਸਾਨਾਂ ਨੂੰ ਸਪੀਕਰ ਸੰਧਵਾਂ ਦੇ ਨਿਵਾਸ ਸਥਾਨ ਨੇੜੇ ਤੱਕ ਟਰਾਲੀਆਂ ਲਿਜਾਣ ਦੀ ਆਗਿਆ ਨਹੀਂ ਦਿੱਤੀ ਗਈ, ਜਿਸ ਕਾਰਨ ਕਿਸਾਨਾਂ ਨੇ ਪੈਦਲ ਮਾਰਚ ਕਰਦਿਆਂ ਸਪੀਕਰ ਦੇ ਨਿਵਾਸ ਸਥਾਨ ਨੇੜੇ ਪਹੁੰਚ ਕੇ ਆਪਣਾ ਪੰਜ ਦਿਨਾਂ ਲਈ ਪੱਕਾ ਮੋਰਚਾ ਲਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਭੇਜਣ ਤੇ ਪੀ.ਆਰ. ਦਿਵਾਉਣ ਬਦਲੇ ਲੱਖਾਂ ਦੀ ਠੱਗੀ ਮਾਰੀ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦੇ ਘਿਰਾਓ ਉਪਰੰਤ ਅਗਲੇ ਐਲਾਨ ਨਾਲ ਪੱਕਾ ਮੋਰਚਾ ਸਮਾਪਤ
Ad Position 24