14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਗਣੇਸ਼ ਚਤੁਰਥੀ ਮਨਾਈ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਕੈਂਪਸ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਕੈਂਪਸ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਭਗਵਾਨ ਗਣੇਸ਼ ਦੀ ਪੂਜਾ-ਅਰਚਨਾ ਕਰਕੇ ਸਾਰਿਆਂ ਦੀ ਖੁਸ਼ਹਾਲੀ, ਸਫ਼ਲਤਾ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗਣੇਸ਼ ਵੰਦਨਾ, ਭਗਤੀ ਗੀਤਾਂ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਾਰਤੀ ਸੱਭਿਆਚਾਰ ਅਤੇ ਪ੍ਰੰਪਰਾਵਾਂ ਪ੍ਰਤੀ ਆਪਣੀ ਸਾਂਝ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਗਣੇਸ਼ ਜੀ ਨਾਲ ਜੁੜੀਆਂ ਗਿਆਨ, ਬੁੱਧੀ, ਨਿਮਰਤਾ ਅਤੇ ਸਕਾਰਾਤਮਕ ਸੋਚ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗੁਣਤਾਸ਼ ਸਿੰਘ ਦੁਲੱਟ ਭਗਤੂਆਣਾ ਸ਼੍ਰੋਅਦ (ਬ) ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਤੇ ਮਰਦ ਕਾਬੂ
Ad Position 24