ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸਰਪੰਚ ਜੇਪੀ ਜਲਾਲਦੀਵਾਲ ਨੂੰ 10 ਲੱਖ ਦੀ ਗ੍ਰਾਂਟ ਦਾ ਚੈੱਕ ਸੌਂਪਿਆ
ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜਲਾਲਦੀਵਾਲ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਤਹਿਤ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਜਲਾਲਦੀਵਾਲ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸਰਪੰਚ ਪ੍ਰਿਤਪਾਲ ਸਿੰਘ ਜੇਪੀ ਪੂਨੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਇਸ ਗ੍ਰਾਂਟ ਵਿਚੋਂ 5 ਲੱਖ ਰੁਪਏ ਨਾਲ ਗਲੀਆਂ-ਨਾਲੀਆਂ ਦੀ ਮੁਰੰਮਤ ਕੀਤੀ ਜਾਵੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਤੇ ਨਿਕਾਸੀ ਪ੍ਰਬੰਧ ਨਾਲ ਜੁੜ੍ਹੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।
ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜਲਾਲਦੀਵਾਲ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਤਹਿਤ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਜਲਾਲਦੀਵਾਲ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸਰਪੰਚ ਪ੍ਰਿਤਪਾਲ ਸਿੰਘ ਜੇਪੀ ਪੂਨੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਇਸ ਗ੍ਰਾਂਟ ਵਿਚੋਂ 5 ਲੱਖ ਰੁਪਏ ਨਾਲ ਗਲੀਆਂ-ਨਾਲੀਆਂ ਦੀ ਮੁਰੰਮਤ ਕੀਤੀ ਜਾਵੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਤੇ ਨਿਕਾਸੀ ਪ੍ਰਬੰਧ ਨਾਲ ਜੁੜ੍ਹੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਇਸੇ ਤਰ੍ਹਾਂ ਬਾਕੀ 5 ਲੱਖ ਰੁਪਏ ਪਾਰਕ ਦੇ ਪੁਨਰ ਨਿਰਮਾਣ ਲਈ ਖ਼ਰਚੇ ਜਾਣਗੇ। ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਹਲਕਾ ਰਾਏਕੋਟ ਦੇ ਪਿੰਡਾਂ ਵਿਚ ਵਿਕਾਸ ਕਾਰਜ ਲੋਕਾਂ ਦੀਆਂ ਲੋੜਾਂ ਤੇ ਮੰਗਾਂ ਨੂੰ ਧਿਆਨ ਵਿਚ ਰੱਖ ਕੇ ਕਰਵਾਏ ਜਾ ਰਹੇ ਹਨ। ਇਸ ਮੌਕੇ ਸਰਪੰਚ ਪ੍ਰਿਤਪਾਲ ਸਿੰਘ ਜੇਪੀ ਪੂਨੀਆਂ ਤੇ ਪਿੰਡ ਵਾਸੀਆਂ ਨੇ ਪਿੰਡ ਦੇ ਵਿਕਾਸ ਲਈ ਗ੍ਰਾਂਟ ਜਾਰੀ ਕਰਨ ’ਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ‘ਆਪ’ ਗੁਰਪ੍ਰੀਤ ਸਿੰਘ, ਨੰਬਰਦਾਰ ਪਵਨਜੀਤ ਸਿੰਘ, ਗੁਰਪ੍ਰੀਤ ਸਿੰਘ ਪੰਚ, ਕੁਲਵੰਤ ਕੌਰ ਪੰਚ, ਬੂਟਾ ਸਿੰਘ ਪੰਚ, ਸ਼ਿੰਦਰਪਾਲ ਕੌਰ ਪੰਚ, ਨੰਬਰਦਾਰ ਸਿਮਰਜੀਤ ਸਿੰਘ, ਨੰਬਰਦਾਰ ਦਰਸ਼ਨ ਸਿੰਘ, ਨਿਰਮਲ ਸਿੰਘ ਪੂਨੀਆਂ, ਬਲਵਿੰਦਰ ਸਿੰਘ ਗੋਲੂ, ਡਾ: ਕੇਵਲ ਸਿੰਘ, ਦਲਜੀਤ ਸਿੰਘ ਪੂਨੀਆਂ, ਸੰਧੂਰਾ ਸਿੰਘ, ਸਰਪੰਚ ਜਗਪ੍ਰੀਤ ਸਿੰਘ ਤੁੰਗਾਹੇੜੀ, ਧਨਵੰਤ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੋਨੀ ਸਿੰਘ ਜੌਹਲ, ਸਰਦਾਰਾ ਸਿੰਘ ਆਦਿ ਹਾਜ਼ਰ ਸਨ।