ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਪਿੰਡ ਅੱਬੂਵਾਲ ਵਿਖੇ ਭਰਵਾਂ ਸਮਰਥਨ
ਵਿਧਾਇਕ ਇਯਾਲੀ ਵਲੋਂ ਵਿਸ਼ੇਸ਼ ਸ਼ਮੂਲੀਅਤ
ਗੁਰੂਸਰ ਸੁਧਾਰ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਨਿਰੰਤਰ ਕਾਇਮ ਕੀਤੇ ਜਾ ਰਹੇ ਰਾਬਤੇ ਤੇ ਮੀਟਿੰਗਾਂ ਦੌਰਾਨ ਜਥੇਬੰਦੀ ਨੂੰ ਪਿੰਡ ਅੱਬੂਵਾਲ ਵਿਖੇ ਉਦੋਂ ਜ਼ਬਰਦਸਤ ਹੁੰਗਾਰਾ ਮਿਲਿਆ ਜਦ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਇਕੱਤਰਤਾ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਆਪਣਾ ਸਮੱਰਥਨ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਉਚੇਚੇ ਤੌਰ ’ਤੇ ਪਹੁੰਚੇ ਜਥੇਬੰਦੀ ਦੇ ਮਾਲਵਾ ਜ਼ੋਨ ਇੰਚਾਰਜ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸੂਬੇ ਵਿਚ ਸੱਤਾ ਪਰਿਵਰਤਨ ਦੀ ਲਹਿਰ ਚੱਲ ਪਈ ਹੈ ਤੇ ਮਿਲ ਰਹੇ ਵੋਟਰਾਂ ਦੇ ਭਰਪੂਰ ਹੁੰਗਾਰੇ ਸਦਕਾ ਜਥੇਬੰਦੀ ਵਿਧਾਨ ਸਭਾ ਚੋਣਾਂ 2027 ਵਿਚ ਪੂਰਨ ਬਹੁਮਤ ਪ੍ਰਾਪਤ ਕਰੇਗੀ।
ਗੁਰੂਸਰ ਸੁਧਾਰ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਨਿਰੰਤਰ ਕਾਇਮ ਕੀਤੇ ਜਾ ਰਹੇ ਰਾਬਤੇ ਤੇ ਮੀਟਿੰਗਾਂ ਦੌਰਾਨ ਜਥੇਬੰਦੀ ਨੂੰ ਪਿੰਡ ਅੱਬੂਵਾਲ ਵਿਖੇ ਉਦੋਂ ਜ਼ਬਰਦਸਤ ਹੁੰਗਾਰਾ ਮਿਲਿਆ ਜਦ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਇਕੱਤਰਤਾ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਆਪਣਾ ਸਮੱਰਥਨ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਉਚੇਚੇ ਤੌਰ ’ਤੇ ਪਹੁੰਚੇ ਜਥੇਬੰਦੀ ਦੇ ਮਾਲਵਾ ਜ਼ੋਨ ਇੰਚਾਰਜ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸੂਬੇ ਵਿਚ ਸੱਤਾ ਪਰਿਵਰਤਨ ਦੀ ਲਹਿਰ ਚੱਲ ਪਈ ਹੈ ਤੇ ਮਿਲ ਰਹੇ ਵੋਟਰਾਂ ਦੇ ਭਰਪੂਰ ਹੁੰਗਾਰੇ ਸਦਕਾ ਜਥੇਬੰਦੀ ਵਿਧਾਨ ਸਭਾ ਚੋਣਾਂ 2027 ਵਿਚ ਪੂਰਨ ਬਹੁਮਤ ਪ੍ਰਾਪਤ ਕਰੇਗੀ। ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਮੀਟਿੰਗ ਦੌਰਾਨ ਅੱਬੂਵਾਲ ਨਿਵਾਸੀਆਂ ਨਾਲ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਕਿਹਾ ਕਿ ਇਹ ਸਿਰਫ਼ ਮੀਟਿੰਗ ਨਹੀਂ, ਸਗੋਂ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਦੀ ਗੱਲ ਸੁਣਨ ਸਮੇਤ ਪੰਜਾਬ ਦੇ ਹੱਕਾਂ ਲਈ ਇਕੱਠੇ ਹੋਣ ਦਾ ਸੰਕਲਪ ਹੈ। ਸ. ਖ਼ਾਲਸਾ ਨੇ ਪਿੰਡ ਵਾਸੀਆਂ ਨੂੰ ਮੇਲਾ ਛਪਾਰ ਵਿਖੇ ਹੋਣ ਵਾਲੀ ਜਥੇਬੰਦੀ ਦੀ ਸਿਆਸੀ ਕਾਨਫਰੰਸ ਵਿਚ ਵੀ ਵੱਧ‘ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੈਪਟਨ ਹਰਜੀਤ ਸਿੰਘ, ਸਾਬਕਾ ਸਰਪੰਚ ਕਮਿੱਕਰ ਸਿੰਘ, ਸਾਬਕਾ ਸਰਪੰਚ ਬਚਨ ਸਿੰਘ, ਦਲਜੀਤ ਸਿੰਘ ਢਾਡੀ, ਪੰਚ ਹਰਪ੍ਰੀਤ ਸਿੰਘ, ਪੰਚ ਹਰਪਾਲ ਸਿੰਘ, ਸੁਰਜੀਤ ਸਿੰਘ ਭੋਲਾ, ਪ੍ਰੀਤਮ ਸਿੰਘ, ਕਰਨਲ ਜ਼ੋਰਾ ਸਿੰਘ, ਪ੍ਰਿੰਸੀਪਲ ਸੁਖਵਿੰਦਰ ਸਿੰਘ, ਜਥੇਦਾਰ ਭਜਨ ਸਿੰਘ, ਹਰਮੇਸ਼ ਸਿੰਘ ਮੇਸ਼ੀ, ਸੰਤੋਖ ਸਿੰਘ ਫ਼ੌਜੀ, ਗੁਰਦੀਪ ਸਿੰਘ ਧਾਲੀਵਾਲ, ਰਾਜਾ ਲਿੱਟ, ਡਰਾਈਵਰ ਬਾਵਾ ਸਿੰਘ, ਬਲਦੇਵ ਸਿੰਘ, ਬੰਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਆਦਿ ਸਮੇਤ ਹੋਰ ਪਿੰਡ ਵਾਸੀਆਂ ਤੋਂ ਇਲਾਵਾ ਜਥੇਬੰਦੀ ਦੇ ਅਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਅਤੇ ਰਾਏਕੋਟ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।