ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਵਲੋਂ ਚੱਕਾ ਜਾਮ ਤੇ ਚਾਰ ਘੰਟੇ ਰੋਸ ਧਰਨਾ
ਜਗਰਾਉਂ, 14 ਸਤੰਬਰ (ਗੁਰਦੀਪ ਸਿੰਘ ਮਲਕ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਥਾਨਕ ਸਿੱਧਵਾਂ ਬੇਟ ਰੋਡ ’ਤੇ ਸਥਿਤ ਪਾਵਰਕਾਮ ਐਕਸੀਅਨ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ। ਖੇਤੀ ਮੋਟਰਾਂ ਲਈ ਅਣਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਇਹ ਧਰਨਾ ਦਿੱਤਾ।
ਕ
ਕਿਸਾਨ ਜਥੇਬੰਦੀਆਂ ਵੱਲੋਂ ਬਿਜਲੀ ਦਫ਼ਤਰ ਸਾਹਮਣੇ ਲਾਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਅਤੇ ਕਿਸਾਨਾਂ ਦਾ ਇਕੱਠ। ਤਸਵੀਰਾਂ: ਭੁਪਿੰਦਰ ਸਿੰਘ ਮੁਰਲੀ
15-09-2026
ਜਗਰਾਉਂ, 14 ਸਤੰਬਰ (ਗੁਰਦੀਪ ਸਿੰਘ ਮਲਕ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਥਾਨਕ ਸਿੱਧਵਾਂ ਬੇਟ ਰੋਡ ’ਤੇ ਸਥਿਤ ਪਾਵਰਕਾਮ ਐਕਸੀਅਨ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ। ਖੇਤੀ ਮੋਟਰਾਂ ਲਈ ਅਣਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਇਹ ਧਰਨਾ ਦਿੱਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਜਮਹੂਰੀ ਕਿਸਾਨ ਸਭਾ ਦੇ ਵਰਕਰਾਂ ਨੇ ਇਸ ਧਰਨੇ ’ਚ ਵੱਡੀ ਗਿਣਤੀ ’ਚ ਭਾਗ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਤਰਸੇਮ ਸਿੰਘ ਬੱਸੂਵਾਲ ਬਲਾਕ ਪ੍ਰਧਾਨ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ, ਜੋਗਿੰਦਰ ਸਿੰਘ ਮਲਸੀਹਾਂ, ਬਲਰਾਜ ਸਿੰਘ ਕੋਟਉਮਰਾ, ਬਲਵਿੰਦਰ ਸਿੰਘ ਕੋਠੇ ਪੋਨਾ, ਜਗਜੀਤ ਸਿੰਘ ਕਲੇਰ ਬਲਾਕ ਪ੍ਰਧਾਨ, ਜਸਵਿੰਦਰ ਸਿੰਘ ਭੁਮਾਲ,ਆਤਮਾ ਸਿੰਘ ਭੰਮੀਪੁਰਾ, ਸਮਾਜ ਸੇਵੀ ਸੁੱਖ ਜਗਰਾਉਂ, ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਕਾਉਂਕੇ, ਅਮਨ ਚੌਂਕੀਮਾਨ, ਮਦਨ ਸਿੰਘ ਜਗਰਾਉਂ ਆਗੂ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਪਿਛਲੇ ਦਿਨਾਂ ’ਚ ਖੰਭ ਲਾ ਕੇ ਰਫੂਚੱਕਰ ਹੋ ਚੁੱਕੇ ਹਨ। ਖ਼ੇਤਾਂ ’ਚ ਖੇਤੀ ਮੋਟਰਾਂ ਨਾ ਚੱਲਣ ਕਾਰਨ ਝੋਨਾ ਸੁੱਕ ਰਿਹਾ ਹੈ। ਪਾਣੀ ਨਾ ਮਿਲਣ ਕਾਰਨ ਝੋਨਾ ਵਾਹੁਣ ਦੀ ਨੌਬਤ ਵੀ ਆ ਸਕਦੀ ਹੈ। ਘਰੇਲੂ ਬਿਜਲੀ ਸਪਲਾਈ ਦੀ ਹਾਲਤ ਵੀ ਬੇਹੱਦ ਮਾੜੀ ਹੈ। ਸਨਅਤਾਂ ਬਿਜਲੀ ਸਪਲਾਈ ਦਾ ਵੱਡਾ ਕੱਟ ਹੋਣ ਕਾਰਨ ਬੰਦ ਪਈਆਂ ਹਨ, ਜਿਸ ਨਾਲ ਸਨਅਤੀ ਮਜ਼ਦੂਰਾਂ ਦੀਆਂ ਦਿਹਾੜੀਆਂ ਟੁੱਟ ਰਹੀਆਂ ਹਨ। ਪੰਜਾਬ ਸਰਕਾਰ ਨੂੰ ਤਿੱਖੀ ਗਰਮੀ ਤੇ ਘੱਟ ਬਾਰਿਸ਼ ਕਾਰਨ ਇਸ ਬਿਜਲੀ ਸੰਕਟ ਸਹੇੜਣ ਅਤੇ ਲੋਕਾਂ ਤੇ ਲੱਦਣ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਪਾਵਰਕੱਟ ਖ਼ਤਮ ਕਰਨ ਦੀ ਮੰਗ ਕੀਤੀ। ਜਦੋਂ ਮੌਕੇ ’ਤੇ ਕਾਰਜਕਾਰੀ ਇੰਜੀਨੀਅਰ ਮੰਗ ਪੱਤਰ ਲੈਣ ਨਾ ਪਹੁੰਚੇ ਤਾਂ ਕਿਸਾਨਾਂ ਨੇ ਜਗਰਾਉਂ ਜਲੰਧਰ ਸੜਕ ਜਾਮ ਕਰ ਦਿੱਤੀ ਅਤੇ ਭਾਰੀ ਨਾਅਰੇਬਾਜ਼ੀ ਕੀਤੀ। ਜਿਸ ਦੇ ਸਿੱਟੇ ਵਜੋਂ ਮੌਕੇ ’ਤੇ ਪਹੁੰਚੇ ਐੱਸ. ਡੀ. ਓ. ਸਬਅਰਬਨ ਵਲੋਂ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਦੇਣ ਤੋਂ ਬਾਅਦ ਜਾਮ ਸਮਾਪਤ ਹੋਇਆ। ਇਸ ਸਮੇਂ ਕਾ : ਗੁਰਮੇਲ ਸਿੰਘ ਰੂਮੀ, ਗੁਰਦੀਪ ਸਿੰਘ ਸਨੀ, ਗੁਰਸੇਵਕ ਸਿੰਘ ਕਲੇਰ, ਜਗਵਿੰਦਰ ਸਿੰਘ ਤੂਰ, ਕੁਲਵਿੰਦਰ ਸਿੰਘ ਡੱਲਾ, ਹਰਦੇਵ ਸਿੰਘ ਅਖਾੜਾ, ਕੁਲਵੰਤ ਸਿੰਘ ਗਾਲਿਬ ਕਲਾਂ ਆਦਿ ਹਾਜ਼ਰ ਸਨ।