14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਹੁਰੇ ਦੀ ਗ੍ਰਿਫ਼ਤਾਰੀ ਤੱਕ ਨਹੀਂ ਜਲੇਗੀ ਹਰਪ੍ਰੀਤ ਦੀ ਚਿਤਾ, ਅੱਠਵੇਂ ਦਿਨ ਵੀ ਨਹੀਂ ਹੋਇਆ ਅੰਤਿਮ ਸੰਸਕਾਰ

ਹਲਵਾਰਾ, 14 ਸਤੰਬਰ (ਮਨਦੀਪ ਸਿੰਘ ਉੱਭੀ)-ਹਰਪ੍ਰੀਤ ਕੌਰ ਬੁਰਜ ਲਿੱਟਾਂ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਵਲੋਂ ਨਾਮਜ਼ਦ ਮੁਲਜ਼ਮਾਂ ਵਿੱਚੋਂ ਸਹੁਰੇ ਜਗਦੀਪ ਸਿੰਘ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਹਰਪ੍ਰੀਤ ਦੀ ਮੌਤ ਤੋਂ ਅੱਠਵੇਂ ਦਿਨ ਵੀ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਹਲਵਾਰਾ, 14 ਸਤੰਬਰ (ਮਨਦੀਪ ਸਿੰਘ ਉੱਭੀ)-ਹਰਪ੍ਰੀਤ ਕੌਰ ਬੁਰਜ ਲਿੱਟਾਂ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਵਲੋਂ ਨਾਮਜ਼ਦ ਮੁਲਜ਼ਮਾਂ ਵਿੱਚੋਂ ਸਹੁਰੇ ਜਗਦੀਪ ਸਿੰਘ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਹਰਪ੍ਰੀਤ ਦੀ ਮੌਤ ਤੋਂ ਅੱਠਵੇਂ ਦਿਨ ਵੀ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਪਰਿਵਾਰ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਜਗਦੀਪ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹਰਪ੍ਰੀਤ ਦੀ ਅਰਥੀ ਨਹੀਂ ਉਠਾਈ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਡੀ.ਐੱਸ.ਪੀ ਦਾਖਾ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀ ਨੇ ਪੁਲਿਸ ਤੋਂ ਮਾਮਲੇ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਅਤੇ ਸਹੁਰੇ ਜਗਦੀਪ ਸਿੰਘ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਵੀ ਇਸ ਮਾਮਲੇ ਵਿੱਚ ਵਿਰੋਧ ਵਿੱਚ ਉਤਰ ਆਇਆ ਹੈ। ਜਥੇਬੰਦੀ ਨੇ ਦੋਸ਼ ਲਾਇਆ ਕਿ ਪੀੜਤ ਪਰਿਵਾਰ ਦੇ ਦਬਾਅ ਹੇਠ ਪੁਲਿਸ ਵੱਲੋਂ ਬੇਕਸੂਰ ਵਿਅਕਤੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਨ ਅਤੇ ਤੱਥਾਂ ਦੇ ਆਧਾਰ ’ਤੇ ਹੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਰਪ੍ਰੀਤ ਕੌਰ ਦੀ ਮੌਤ ਤੋਂ ਬਾਅਦ ਉਸ ਦੇ ਗਰਭ ਵਿੱਚ ਪਲ ਰਹੇ ਬੱਚੇ ਦੀ ਵੀ ਮੌਤ ਹੋ ਗਈ ਸੀ। ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਏ ਜਾਣ ਤੋਂ ਬਾਅਦ ਵੀ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਨਾ ਕੀਤੇ ਜਾਣ ਕਾਰਨ ਮਾਮਲਾ ਗੰਭੀਰ ਬਣਿਆ ਹੋਇਆ ਹੈ। ਹੁਣ ਕਿਸਾ ਨ ਜਥੇਬੰਦੀਆਂ ਦੇ ਐਲਾਨ ਅਤੇ ਦੋਵੇਂ ਧਿਰਾਂ ਵੱਲੋਂ ਪੁਲਿਸ ’ਤੇ ਲਗਾਏ ਜਾ ਰਹੇ ਵੱਖ-ਵੱਖ ਦੋਸ਼ਾਂ ਕਾਰਨ ਪੁਲਿਸ ਪ੍ਰਸ਼ਾਸਨ ਸਾਹਮਣੇ ਮਾਮਲੇ ਨੂੰ ਨਿਰਪੱਖ ਢੰਗ ਨਾਲ ਸੁਲਝਾਉਣ ਦੀ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸਪਿੰਦਰ ਸਿੰਘ ਨੇ ਗੱਲ ਕਰਦਿਆਂ ਦੱਸਿਆ ਡੀ.ਐੱਸ.ਪੀ ਦਾਖਾ ਦੇ ਦਫਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਗਾਂ ਹਨ ਕਿ ਹਰਪ੍ਰੀਤ ਕੌਰ ਦੇ ਪੋਸਟਮਾਰਟਮ ਦੀ ਰਿਪੋਰਟ ਦਿੱਤੀ ਜਾਵੇ ਅਤੇ ਮੁਲਜ਼ਮ ਜਗਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਵੇ। ਉਧਰ ਡੀ.ਐੱਸ.ਪੀ ਦਾਖਾ ਕਰਨ ਸਿੰਘ ਸੰਧੂ ਨੇ ਦੱਸਿਆ ਮੁਲਜ਼ਮ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਧਰਾਵਾਂ ਵਿੱਚ ਬਣਦਾ ਵਾਧਾ ਵੀ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਵਲੋਂ ਚੱਕਾ ਜਾਮ ਤੇ ਚਾਰ ਘੰਟੇ ਰੋਸ ਧਰਨਾ
Ad Position 24