ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ 21 ਤੋਂ
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ 21 ਸਤੰਬਰ ਤੋਂ 23 ਸਤੰਬਰ 2026 ਤੱਕ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਮੇਲਾ ਸਾਦਿਕ ਰੋਡ ਦਾਣਾ ਮੰਡੀ ਫ਼ਰੀਦਕੋਟ ਵਿਖੇ ਲਗਾਇਆ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਕਿਸਾਨਾਂ, ਪਸ਼ੂ ਪਾਲਕਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ।
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ 21 ਸਤੰਬਰ ਤੋਂ 23 ਸਤੰਬਰ 2026 ਤੱਕ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਮੇਲਾ ਸਾਦਿਕ ਰੋਡ ਦਾਣਾ ਮੰਡੀ ਫ਼ਰੀਦਕੋਟ ਵਿਖੇ ਲਗਾਇਆ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਕਿਸਾਨਾਂ, ਪਸ਼ੂ ਪਾਲਕਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ। ਵਿਧਾਇਕ ਸੇਖੋਂ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਸਮਾਗਮ 23 ਸਤੰਬਰ 2026 ਨੂੰ ਹੋਵੇਗਾ, ਜਿਸ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਮੱਝਾਂ, ਗਾਵਾਂ, ਘੋੜਿਆਂ ਆਦਿ ਦੇ ਮੁਕਾਬਲੇ, ਖੇਤੀਬਾੜੀ ਨਾਲ ਸਬੰਧਿਤ ਪ੍ਰਦਰਸ਼ਨੀਆਂ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।