15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦਾ ਧਰਨਾ ਅੱਜ

ਜੈਤੋ, 15 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਸੂਬੇ ਅੰਦਰ ਪੈਦਾ ਹੋਏ ਬਿਜਲੀ ਸੰਕਟ ਅਤੇ ਕਿਸਾਨਾਂ ਤੇ ਆਮ ਲੋਕਾਂ ਨੂੰ ਦਰਪੇਸ਼ ਬਿਜਲੀ ਸਪਲਾਈ ਦੀਆਂ ਸਮੱਸਿਆਵਾਂ ਨੂੰ ਲੈ ਕੇ 16 ਸਤੰਬਰ ਦਿਨ ਬੁੱਧਵਾਰ ਨੂੰ ਐਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਜੈਤੋ, 15 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਸੂਬੇ ਅੰਦਰ ਪੈਦਾ ਹੋਏ ਬਿਜਲੀ ਸੰਕਟ ਅਤੇ ਕਿਸਾਨਾਂ ਤੇ ਆਮ ਲੋਕਾਂ ਨੂੰ ਦਰਪੇਸ਼ ਬਿਜਲੀ ਸਪਲਾਈ ਦੀਆਂ ਸਮੱਸਿਆਵਾਂ ਨੂੰ ਲੈ ਕੇ 16 ਸਤੰਬਰ ਦਿਨ ਬੁੱਧਵਾਰ ਨੂੰ ਐਸ.ਡੀ.ਐਮ. ਦਫ਼ਤਰ ਜੈਤੋ ਅੱਗੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੇ ਇਸ ਧਰਨੇ ਵਿਚ ਪਾਰਟੀ ਦੇ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਸ਼ਮੂਲੀਅਤ ਕਰਨਗੇ। ਇਸ ਮੌਕੇ ਅਕਾਲੀ ਆਗੂਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਬਿਜਲੀ ਸਪਲਾਈ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਬਿਜਲੀ ਦੀ ਅਣਕਿਆਸੀ ਅਤੇ ਪ੍ਰਭਾਵਿਤ ਸਪਲਾਈ ਕਾਰਨ ਖ਼ਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੇ ਅਣਘੋਸ਼ਿਤ ਕੱਟਾਂ ਕਾਰਨ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ ਅਤੇ ਕਿਸਾਨਾਂ ਵਿਚ ਸਰਕਾਰ ਪ੍ਰਤੀ ਰੋਸ ਵਧ ਰਿਹਾ ਹੈ। ਧਰਨੇ ਦੌਰਾਨ ਪਾਰਟੀ ਵਲੋਂ ਸਰਕਾਰ ਤੋਂ ਕਿਸਾਨਾਂ ਅਤੇ ਆਮ ਲੋਕਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ, ਅਣਐਲਾਨੇ ਬਿਜਲੀ ਕੱਟ ਬੰਦ ਕਰਨ ਅਤੇ ਬਿਜਲੀ ਸੰਕਟ ਦਾ ਸਥਾਈ ਹੱਲ ਕੱਢਣ ਦੀ ਮੰਗ ਕੀਤੀ ਜਾਵੇਗੀ। ਅਕਾਲੀ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਨਤਕ ਸਥਾਨ ’ਤੇ ਨਸ਼ਾ ਕਰਦੇ ਤਿੰਨ ਕਾਬੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ
Ad Position 24